ਬੁਲੰਦਸ਼ਹਿਰ, ਉੱਤਰ ਪ੍ਰਦੇਸ਼ 'ਚ ਬੁਲੰਦਸ਼ਹਿਰ ਕੋਤਵਾਲੀ ਖੇਤਰ 'ਚ ਅਣਪਛਾਤੇ ਲੋਕਾਂ ਨੇ ਇਕ ਬਜ਼ੁਰਗ ਵਕੀਲ ਤੇ ਉਨ੍ਹਾਂ ਦੀ ਪਤਨੀ ਦੀ ਕਲ ਰਾਤ ਗਲਾ ਦਬਾ ਕੇ ਹੱਤਿਆ ਕਰ ਦਿੱਤੀ। ਪੁਲਸ ਬੁਲਾਰੇ ਨੇ ਦੱਸਿਆ ਕਿ ਕੋਤਵਾਲੀ ਇਲਾਕੇ ਚ ਸ਼ਿਵਪੁਰੀ ਨਿਵਾਸੀ ਵਕੀਲ ਜਤਿੰਦਰ ਮਾਧੁਰ (75) ਤੇ ਉਨ੍ਹਾਂ ਦੀ ਪਤਨੀ ਦੀ ਅਣਪਛਾਤੇ ਲੋਕਾਂ ਨੇ ਗਲਾ ਦਬਾ ਕੇ ਹੱਤਿਆ ਕਰ ਦਿੱਤੀ। ਘਰ ਦਾ ਸਾਮਾਨ ਬਿਖਰਾ ਪਿਆ ਮਿਲਿਆ।
ਮੁੱਢਲੀ ਜਾਂਚ 'ਚ ਪਤਾ ਲੱਗਿਆ ਹੈ ਕਿ ਕਤਲ ਲੁੱਟ-ਖਸੁੱਟ ਦੇ ਇਰਾਦੇ ਨਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਧੁਰ ਆਪਣੀ ਪਤਨੀ ਨਾਲ ਰਹਿੰਦੇ ਸੀ ਤੇ ਘਰ 'ਚ 2-3 ਨੌਕਰ ਵੀ ਸਨ। ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।

