Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

374 ਜ਼ਿਲ੍ਹਿਆਂ ਵਿੱਚ ਕੇਂਦਰੀ ਸਹਾਇਤਾ ਨਾਲ ਮਾਡਲ ਡਿਗਰੀ ਕਾਲਜ ਖੋਲ੍ਹੇ ਜਾਣ ਦੀ ਯੋਜਨਾ ਨੂੰ ਮਨਜ਼ੂਰੀ

ਨਵੀਂ ਦਿੱਲੀ, 27 ਜਨਵਰੀ (ਪੀ. ਆਈ. ਬੀ.)- ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਕਮੇਟੀ ਨੇ ਵਿੱਦਿਅਕ ਤੌਰ ’ਤੇ ਪੱਛੜੇ 374 ਜ਼ਿਲ੍ਹਿਆਂ ਵਿੱਚ ਮਾਡਲ ਡਿਗਰੀ ਕਾਲਜ ਖੋਲ੍ਹੇ ਜਾਣ ਲਈ ਕੇਂਦਰ ਵੱਲੋਂ ਸਹਾਇਤਾ ਦਿੱਤੇ ਜਾਣ ਦੀ ਨਵੀਂ ਸਕੀਮ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਇਨ੍ਹਾਂ ਕਾਲਜਾਂ ਦੀ ਸਥਾਪਨਾ ਉਤੇ ਕੁੱਲ ਲਾਗਤ ਦਾ ਇੱਕ ਤਿਹਾਈ ਹਿੱਸਾ ਸਹਾਇਤਾ ਵਜੋਂ ਦੇਵੇਗੀ। ਜਿਸ ਦੀ ਵੱਧ ਤੋਂ ਵੱਧ ਸੀਮਾ 2 ਕਰੋੜ 67 ਲੱਖ ਰੁਪਏ ਹੋਵੇਗੀ। ਵਿਸ਼ੇਸ਼ ਦਰਜਾ ਪ੍ਰਾਪਤ ਰਾਜਾਂ ਨੂੰ 50 ਫੀਸਦੀ ਕੇਂਦਰੀ ਸਹਾਇਤਾ ਦਿੱਤੀ ਜਾਵੇਗੀ। ਇਨ੍ਹਾਂ 374 ਕਾਲਜਾਂ ਦੀ ਉਸਾਰੀ ਵਾਸਤੇ ਕੁੱਲ 2 ਹਜ਼ਾਰ 992 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸ ਵਿੱਚੋਂ 1 ਹਜ਼ਾਰ 79 ਕਰੋੜ ਰੁਪਏ ਕੇਂਦਰ ਸਰਕਾਰ ਦੇਵੇਗੀ। ਚਲ ਰਹੀ 11ਵੀਂ ਯੋਜਨਾ ਦੇ ਬਾਕੀ ਰਹਿੰਦੇ ਸਮੇਂ ਦੌਰਾਨ ਤਕਰੀਬਨ 200 ਕਾਲਜਾਂ ਦੀ ਉਸਾਰੀ ਲਈ ਕੇਂਦਰੀ ਸਹਾਇਤਾ ਦਿੱਤੇ ਜਾਣ ਦੀ ਤਜਵੀਜ਼ ਹੈ। ਇੱਕ ਅੰਦਾਜੇ² ਮੁਤਾਬਿਕ ਇਨ੍ਹਾਂ ਕਾਲਜਾਂ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ 1 ਲੱਖ 87 ਹਜ਼ਾਰ ਹੋਵੇਗੀ। ਪ੍ਰਧਾਨ ਮੰਤਰੀ ਨੇ 2007 ਵਿੱਚ ਆਜ਼ਾਦੀ ਦਿਵਸ ਦੇ ਆਪਣੇ ਭਾਸ਼ਣ ਵਿੱਚ ਐਲਾਨ ਕੀਤਾ ਸੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਦੇਸ਼ ਭਰ ਵਿੱਚ ਖ਼ਾਸ ਕਰਕੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਜਿੱਥੇ ਦਾਖਲੇ ਦੀ ਦਰ ਘੱਟ ਹੈ ਲੋੜੀਂਦੀ ਮਾਤਰਾ ਵਿੱਚ ਕਾਲਜ ਖੋਲ੍ਹੇ ਜਾਣ।


© 2013 punjabinfoline.com

punjab infoline arash info