ਵਿਸ਼ਵ ਹਿੰਦੂ ਪ੍ਰੀਸ਼ਦ (ਵਹਿਪ) ਦੇ ਜਨਰਲ ਸਕੱਤਰ ਪ੍ਰਵੀਨ ਤੋਗੜੀਆ ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ 'ਤੇ ਪਾਕਿ ਜਹਾਦੀਆਂ ਦਾ ਏਜੰਟ ਹੋਣ ਦਾ ਦੋਸ਼ ਲਗਾਇਆ ਹੈ।
ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਤੋਗੜੀਆ ਨੇ ਪਾਕਿਸਤਾਨੀ ਕ੍ਰਿਕਟਰਾਂ ਦੀ ਆਈ.ਪੀ. ਐਲ. ਲਈ ਚੋਣ ਨਾ ਕੀਤੇ ਜਾਣ ਸਬੰਧੀ ਸ਼ਾਹਰੁਖ ਵੱਲੋਂ ਦਿੱਤੇ ਗਏ ਬਿਆਨ 'ਤੇ ਆਪਣਾ ਗੁੱਸਾ ਜਾਹਰ ਕੀਤਾ।
ਪ੍ਰੰਤੂ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੰਬਈ ਅਤੇ ਮਹਾਰਾਸ਼ਟਰ ਸਾਰੇ ਭਾਰਤੀਆਂ ਦੇ ਹਨ ਅਤੇ ਭਾਰਤੀ ਨਾਗਰਿਕ ਨੂੰ ਦੇਸ਼ 'ਚ ਕਿਤੇ ਵੀ ਰਹਿਣ ਦਾ ਅਧਿਕਾਰ ਹੈ।

