ਕੈਪਟਨ ਨੇ ਕਾਂਗਰਸੀ ਵਿਧਾਇਕਾਂ ਨੂੰ ਬਾਦਲਾਂ ਨਾਲ ਮੀਟਿੰਗਾਂ ਤੋਂ ਟੋਕਿਆ
ਚੰਡੀਗੜ੍ਹ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਕਾਂਗਰਸੀ ਵਿਧਾਇਕਾਂ ਨਾਲ ਹੁੰਦੀਆਂ ਰੁਟੀਨ ਅਤੇ ਦੋਸਤਾਨਾ ਮੀਟਿੰਗਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀ ਨਿੰਦਾ ਕੀਤੀ ਹੈ ਅਤੇ ਪਾਰਟੀ ਦੇ ਨੌਜਵਾਨ ਵਿਧਾਇਕਾਂ ਨੂੰ ਬਾਦਲਾਂ ਦੀਆਂ ਚਾਲਾਂ ਤੋਂ ਬਚਣ ਦੀ ਤਾਕੀਦ ਕੀਤੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਕੁਝ ਦਿਨਾਂ ਤੋਂ ਰਾਜ ਦਾ ਲੋਕ ਸੰਪਰਕ ਵਿਭਾਗ ਕਾਂਗਰਸੀ ਵਿਧਾਇਕਾਂ ਦੀਆਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨਾਲ ਰੁਟੀਨ ’ਚ ਹੋਣ ਵਾਲੀਆਂ ਮੀਟਿੰਗਾਂ ਨੂੰ ... Read Full Story
|
ਚੰਡੀਗੜ੍ਹ ਵਿੱਚ ਖੁੱਲ੍ਹੇਗਾ ਬ੍ਰਿਟਿਸ਼ ਹਾਈ ਕਮਿਸ਼ਨ ਦਾ ਦਫ਼ਤਰ
ਚੰਡੀਗੜ੍ਹ, ਚੰਡੀਗੜ੍ਹ ਵਿੱਚ ਬਰਤਾਨਵੀ ਡਿਪਟੀ ਹਾਈ ਕਮਿਸ਼ਨ ਦਾ ਦਫ਼ਤਰ ਖੁੱਲ੍ਹਣ ਲਈ ਰਾਹ ਪੱਧਰਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਬਰਤਾਨਵੀ ਸਰਕਾਰ ਨੂੰ ਚੰਡੀਗੜ੍ਹ ਅਤੇ ਹੈਦਰਾਬਾਦ ਵਿੱਚ ਡਿਪਟੀ ਹਾਈ ਕਮਿਸ਼ਨ ਦੇ ਦਫ਼ਤਰ ਖੋਲ੍ਹਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਮਨਜ਼ੂਰੀ ਮਿਲਣ ਤੋਂ ਬਾਅਦ ਕੈਨੇਡਾ ਤੋਂ ਬਾਅਦ ਇੰਗਲੈਂਡ ਇਥੇ ਦਫ਼ਤਰ ਖੋਲ੍ਹਣ ਵਾਲਾ ਦੂਜਾ ਦੇਸ਼ ਬਣ ਜਾਵੇਗਾ। ਇਥੇ ਦਫ਼ਤਰ ਖੁੱਲ੍ਹਣ ਨਾਲ ਪੰਜਾਬ , ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੱਡੀ ਗਿਣਤੀ ਲੋਕ ਜਿਨ੍ਹਾਂ ਦੇ ਰਿਸ਼ਤੇਦਾਰ, ਦੋਸਤ ਮਿੱਤਰ , ਪਰਿਵਾਰਕ ਮੈਂਬਰ ... Read Full Story
|
ਬਾਦਲ ਨੇ ਯੁਵਰਾਜ ਨੂੰ ਦਿੱਤਾ 1 ਕਰੋੜ ਦਾ ਨਗਦ ਇਨਾਮ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨੂੰ ਕੌਮੀ ਤੇ ਕੌਮਾਂਤਰੀ ਕ੍ਰਿਕਟ ਵਿਚ ਨਾਮਣਾ ਖੱਟ ਕੇ ਦੇਸ਼ ਖਾਸ ਤੌਰ ‘ਤੇ ਸੂਬੇ ਦਾ ਨਾਮ ਰੁਸ਼ਨਾਉਣ ‘ਤੇ ਦਿਲੀ ਵਧਾਈ ਦਿੱਤੀ। ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਯੁਵਰਾਜ ਸਿੰਘ ਨੂੰ ਕ੍ਰਿਕਟ ਵਿਸ਼ਵ ਕੱਪ 2011 ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਬਦਲੇ ਇਕ ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕਰਨ ਤੋਂ ਬਾਅਦ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ... Read Full Story
|
ਹਾਈ ਕੋਰਟ ਵੱਲੋਂ ਸੁਖਨਾ ਝੀਲ ਦੁਆਲੇ ਉਸਾਰੀਆਂ ’ਤੇ ਰੋਕ
ਚੰਡੀਗੜ੍ਹ, ਟਾਟਾ ਕੈਮਲੌਟ ਕੰਪਨੀ ਵੱਲੋਂ ਸੁਖਨਾ ਝੀਲ ਦੇ ਚੌਗਿਰਦੇ ਵਿਚ ਬਹੁ-ਮੰਜ਼ਲਾ ਰਿਹਾਇਸ਼ੀ ਇਮਾਰਤਾਂ ਉਸਾਰਨ ਦੀ ਯੋਜਨਾ ਦੇ ਰਾਹ ਵਿਚ ਇਕ ਵੱਡਾ ਕਾਨੂੰਨੀ ਅੜਿੱਕਾ ਖੜ੍ਹਾ ਹੋ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇਕ ਡਿਵੀਜ਼ਨ ਬੈਂਚ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਉਹ ਝੀਲ ਦੇ ਜਲ ਗ੍ਰਹਿਣ ਖੇਤਰਾਂ ਵਿਚ ਨਾ ਸਿਰਫ ਨਵੀਆਂ ਉਸਾਰੀਆਂ ਰੋਕ ਦੇਣ ਸਗੋਂ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਦੀਆਂ ਪਹਿਲਾਂ ਤੋਂ ਉਸਰੀਆਂ ਇਮਾਰਤਾਂ ਨੂੰ ਵੀ ਢਾਹ ਦੇਣ। ਅਜਿਹੀ ਕਾਰਵਾਈ ਕਰਨ ਲਈ ਕੋਈ ਨੋਟਿਸ ਜਾਰੀ ਕਰਨ ਦੀ ਵੀ ਲੋੜ ... Read Full Story
|
ਮੰਤਰੀ ਮੰਡਲ ਵਿੱਚ ਵਾਧਾ ਅਜੇ ਨਹੀਂ: ਬਾਦਲ
ਚੰਡੀਗੜ੍ਹ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਉਂਦੇ ਦਿਨਾਂ ਦੌਰਾਨ ਪੰਜਾਬ ਮੰਤਰੀ ਮੰਡਲ ਵਿੱਚ ਵਿਸਥਾਰ ਹੋਣ ਦੀਆਂ ਸੰਭਾਵਨਾਵਾਂ ਨੂੰ ਰੱਦ ਕਰ ਦਿੱਤਾ। ਅੱਜ ਇੱਥੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਬਕਾ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਵਾਚਣ ਤੋਂ ਬਾਅਦ ਹੀ ਮੰਤਰੀ ਮੰਡਲ ਵਿੱਚ ਵਿਸਥਾਰ ਬਾਰੇ ਵਿਚਾਰ ਕੀਤੀ ਜਾਵੇਗੀ। ਸਾਬਕਾ ਮੰਤਰੀ ਤੋਤਾ ਸਿੰਘ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਵਿਰੁਧ ਉਚ ਅਦਾਲਤ ਤੱਕ ਪਹੁੰਚ ਕੀਤੀ ਹੈ ਤੇ ਸਰਕਾਰ ਉਚ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰੇਗੀ। ਮੁੱਖ ਮੰਤਰੀ ਨੇ ... Read Full Story
|
ਪੰਜਾਬ ਨੇ ਖੇਤੀ ਦੇ ਇਤਿਹਾਸ 'ਚ ਸੁਨਹਿਰੀ ਪੰਨਾ ਜੋੜਿਆ : ਬਾਦਲ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਣਕ ਦੀ ਰਿਕਾਰਡਤੋੜ ਪੈਦਾਵਾਰ ਕਰਕੇ ਸੂਬੇ ਦੇ ਖੇਤੀ ਇਤਿਹਾਸ ਵਿਚ ਨਵਾਂ ਅਧਿਆਏ ਲਿਖਣ ਵਾਲੇ ਮਿਹਨਤਕਸ਼ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਇਸ ਵਾਰ ਕਣਕ ਦੀ ਖਰੀਦ 120 ਲੱਖ ਟਨ ਤੱਕ ਜਾ ਪਹੁੰਚੀ ਹੈ, ਜਦਕਿ ਇਸ ਤੋਂ ਪਹਿਲਾਂ ਕਣਕ ਦੀ ਖਰੀਦ ਦਾ ਰਿਕਾਰਡ 112 ਲੱਖ ਟਨ ਦਾ ਸੀ। ਅਨਾਜ ਦੀ ਪੈਦਾਵਾਰ ਵਿਚ ਪੰਜਾਬ ਦੇ ਸਥਾਨ ਨੂੰ ਸਿਖ਼ਰ 'ਤੇ ਬਰਕਰਾਰ ਰੱਖਣ ਦੀ ਭਰਵੀਂ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੱਡ-ਭੰਨਵੀਂ ਮਿਹਨਤ ਕਰਨ ਵਾਲੇ ਕਿਸਾਨਾਂ ਨੇ ਕੇਂਦਰੀ ਅੰਨ ਭੰਡਾਰ ਨੂੰ ਨੱਕੋ-ਨੱਕ ਭਰ ਕੇ ਇਕ ਵਾਰ ਫਿਰ ਸੂਬੇ ਦਾ ਮਾਣ ... Read Full Story
|
ਆਟਾ ਦਾਲ ਸਕੀਮ ਲਈ 200 ਕਰੋੜ ਰੁਪਏ ਮਨਜ਼ੂਰ
ਚੰਡੀਗੜ੍ਹ, ਲੋੜਵੰਦਾਂ ਨੂੰ ਬਹੁਤ ਹੀ ਸਸਤੇ ਰੇਟ 'ਤੇ ਆਟਾ-ਦਾਲ ਦੇਣ ਲਈ ਪੰਜਾਬ ਸਰਕਾਰ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ 200 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਇਸ ਦਾ ਖੁਲਾਸਾ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕੀਤਾ। ਇਸ ਦੇ ਨਾਲ ਹੀ ਸ਼੍ਰੀ ਕੈਰੋਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਵਲੋਂ ਕੀਤੀ ਮਿਹਨਤ ਅਤੇ ਸਰਕਾਰ ਵਲੋਂ ਕਿਸਾਨਾਂ ਨੂੰ ਮੁਫਤ ਬਿਜਲੀ ਸਮੇਤ ਦਿੱਤੀਆਂ ਜਾਂਦੀਆਂ ਅਨੇਕਾਂ ਸਹੂਲਤਾਂ ਸਦਕਾ ਪੰਜਾਬ ਨੇ ਹੁਣ ਤੱਕ 112 ਲੱਖ ਟਨ ਕਣਕ ਦੀ ਖਰੀਦ ਕਰ ਕੇ ਨਵਾਂ ਰਿਕਾਰਡ ਬਣਾਇਆ ਹੈ। ... Read Full Story
|
ਪੀਪਲਜ਼ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ
ਚੰਡੀਗੜ੍ਹ, ਪੀਪਲਜ਼ ਪਾਰਟੀ ਆਫ ਪੰਜਾਬ ਨੇ ਆਪਣੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਜ਼ਿਲਾ ਪ੍ਰਧਾਨਾਂ ਤੋਂ ਇਲਾਵਾ ਵੱਖ-ਵੱਖ ਇਕਾਈਆਂ ਦੇ ਸੂਬਾ ਪ੍ਰਧਾਨਾਂ ਦਾ ਵੀ ਐਲਾਨ ਕੀਤਾ ਹੈ।
ਪਾਰਟੀ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਵੱਲੋਂ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸੀਨੀਅਰ ਆਗੂ ਬੀਰਦਵਿੰਦਰ ਸਿੰਘ ਨੂੰ ਪੀ ਪੀ ਪੀ ਦਾ ਮੁੱਖ ਬੁਲਾਰਾ, ਭਗਵੰਤ ਮਾਨ ਨੂੰ ਵਾਈ ਪੀ ਪੀ ਦਾ (ਯੂਥ ਪੀਪਲਜ਼ ਪਾਰਟੀ) ਦਾ ਸੂਬਾ ਪ੍ਰਧਾਨ, ਵਾਈ ਪੀ ਪੀ ਦੇ ਦੋ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਬੁੱਟਰ ਅਤੇ ਦਵਿੰਦਰਜੀਤ ਸਿੰਘ ਢੋਸ ਨੂੰ ਬਣਾਇਆ ਗਿਆ ਹੈ।
ਸਾਬਕਾ ਸੀਨੀਅਰ ਐਡੀਸ਼ਨਲ ... Read Full Story
|
58 ਸਾਲ ਵਿਚ ਹੀ ਹੋਵੇਗੀ ਰਿਟਾਇਰਮੈਂਟ
ਚੰਡੀਗੜ੍ਹ, ਪੰਜਾਬ ਵਿਚ ਸੇਵਾਮੁਕਤੀ ਦੀ ਉਮਰ 60 ਸਾਲ ਹੋਣ ਦੀ ਉਮੀਦ ਲਗਾਈ ਬੈਠੇ ਕਰਮਚਾਰੀਆਂ ਨੂੰ ਹੁਣ ਮਾਯੂਸ ਹੋਣਾ ਪਵੇਗਾ ਕਿਉਂਕਿ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ 58 ਤੋਂ 60 ਸਾਲ ਕਰਨ ਦਾ ਮਾਮਲਾ ਹੁਣ ਠੰਡੇ ਬਸਤੇ ਵਿਚ ਪੈ ਗਿਆ ਹੈ। ਇਸ ਸਾਲ ਸੇਵਾਮੁਕਤ ਹੋਣ ਵਾਲੇ ਕਰਮਚਾਰੀ ਉਮੀਦ ਲਗਾਈ ਬੈਠੇ ਸਨ ਕਿ ਸਰਕਾਰ ਇਹ ਉਮਰ ਵਧਾ ਰਹੀ ਹੈ। ਪਿਛਲੇ ਦਿਨੀਂ ਪੰਜਾਬ ਸਿਵਲ ਸਕੱਤਰੇਤ ਵਿਚ ਚਰਚਾ ਜ਼ੋਰਾਂ 'ਤੇ ਸੀ ਕਿ ਸਰਕਾਰ ਨੇ ਸੇਵਾਮੁਕਤੀ ਦੀ ਉਮਰ 60 ਸਾਲ ਕਰ ਦਿੱਤੀ ਹੈ ਪਰ 30 ਅਪ੍ਰੈਲ ਨੂੰ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਹੱਥ ਆਖਿਰਕਾਰ ਮਾਯੂਸੀ ਲੱਗੀ। ਸੇਵਾਮੁਕਤੀ ਦੀ ਉਮਰ ... Read Full Story
|
ਸੁਖਬੀਰ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਕਮਰ ਕੱਸੀ
ਚੰਡੀਗੜ੍ਹ, ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਚਾਰ ਨਗਰ ਨਿਗਮਾਂ, 29 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਾਸਤੇ ਤਿਆਰੀਆਂ ਜੰਗੀ ਪੱਧਰ 'ਤੇ ਆਰੰਭ ਦਿੱਤੀਆਂ ਹਨ। ਇਨ੍ਹਾਂ ਚੋਣਾਂ ਵਿਚ ਵੱਡੀ ਸਫਲਤਾ ਹਾਸਲ ਕਰਨ ਦੇ ਉਦੇਸ਼ ਨਾਲ ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਵੱਖ-ਵੱਖ ਸ਼ਹਿਰਾਂ ਵਿਚ ਲਗਾ ਦਿੱਤੀਆਂ ਹਨ। ਚਾਰ ਨਗਰ ਨਿਗਮਾਂ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਸ ਸਬੰਧੀ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ... Read Full Story
|
ਚੰਡੀਗੜ੍ਹ, ਅੰਮ੍ਰਿਤਸਰ, ਸ਼ਿਮਲਾ ਸਮੇਤ 54 ਨਗਰ ਬਣਨਗੇ ਸੌਰ ਸ਼ਹਿਰ
ਨਵੀਂ ਦਿੱਲੀ, ਨਵੀਂ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਦੇ ਫਰੀਦਾਬਾਦ ਅਤੇ ਗੁੜਗਾਓਂ ਸਮੇਤ ਦੇਸ਼ ਦੇ 54 ਸ਼ਹਿਰਾਂ ਨੂੰ ਸਰਕਾਰ ਸੌਰ ਸ਼ਹਿਰ ਦੇ ਰੂਪ ਵਿਚ ਵਿਕਸਿਤ ਕਰਨ ਜਾ ਰਹੀ ਹੈ। ਊਰਜਾ ਮੰਤਰੀ ਫਾਰੂਖ ਅਬਦੁੱਲਾ ਨੇ ਲੋਕ ਸਭਾ ਵਿਚ ਦੱਸਿਆ ਕਿ ਕੇਂਦਰ ਨੇ ਇਸ ਸਿਲਸਿਲੇ ਵਿਚ ਸੂਬਾ ਸਰਕਾਰਾਂ ਤੋਂ ਪ੍ਰਾਪਤ ਪ੍ਰਸਤਾਵਾਂ ਦੇ ਆਧਾਰ 'ਤੇ 54 ਸ਼ਹਿਰਾਂ ਨੂੰ ਸੌਰ ਸ਼ਹਿਰਾਂ ਦੇ ਰੂਪ ਵਿਚ ਵਿਕਸਿਤ ਕਰਨ ਦੀ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਡਾ. ਅਬਦੁੱਲਾ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਵਿਚ ਵਿਜੇਵਾੜਾ, ਆਸਾਮ ਦੀ ਰਾਜਧਾਨੀ ਗੁਹਾਟੀ, ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ, ... Read Full Story
|
ਕੇਂਦਰ ਸਰਕਾਰ ਵੱਲੋਂ ਪੰਜਾਬ ਲਈ 12800 ਕਰੋੜ ਰੁਪਏ ਦੀ ਯੋਜਨਾ ਪ੍ਰਵਾਨ
ਪਿਛਲੇ ਸਾਲ 11500 ਕਰੋੜ ਦੀ ਯੋਜਨਾ ਸੀ, ਖਰਚੇ ਸਨ ਸਿਰਫ 7378 ਕਰੋੜ
ਚੰਡੀਗੜ੍ਹ, ਨਵੀਂ ਦਿੱਲੀ ਵਿੱਚ ਅੱਜ ਯੋਜਨਾ ਕਮਿਸ਼ਨ ਨਾਲ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ 2012-13 ਲਈ 12800 ਕਰੋੜ ਰੁਪਏ ਦੀ ਸਾਲਾਨਾ ਯੋਜਨਾ ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਉਂਜ ਯੋਜਨਾ ਲਈ ਰਸਮੀ ਪ੍ਰਵਾਨਗੀ 14 ਮਈ ਨੂੰ ਦਿੱਤੀ ਜਾਵੇਗੀ, ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਯੋਜਨਾ ਕਮਿਸ਼ਨ ਦੇ ਉਪ ਮੁਖੀ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਮਿਲਣਗੇ।
ਪਿਛਲੇ ਸਾਲ ਪੰਜਾਬ ਦੀ ਕੁੱਲ ਯੋਜਨਾ 11500 ਕਰੋੜ ਰੁਪਏ ਦੀ ਸੀ, ਪਰ ਖਰਚ 7378 ਕਰੋੜ ਰੁਪਏ ਹੀ ਹੋ ਸਕਿਆ ਸੀ। ਚਾਲੂ ਮਾਲੀ ਸਾਲ ਲਈ ਯੋਜਨਾ ਵਿੱਚ ਰਾਜ ... Read Full Story
|
ਪੰਜਾਬ ਵੀ ਕੇਂਦਰ ਤੋਂ ਕਰੇਗਾ 22202 ਕਰੋੜ ਦੀ ਕਰਜ਼ਾ ਮੁਆਫੀ ਦੀ ਮੰਗ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਜਲਦ ਹੀ ਪੰਜਾਬ ਦੇ ਸੰਸਦ ਮੈਂਬਰਾਂ ਦੇ ਇਕ ਤਾਕਤੀ ਵਫ਼ਦ ਨੂੰ ਲੈ ਕੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨੂੰ ਮਿਲ ਕੇ 31 ਮਾਰਚ 2012 ਤੱਕ ਸੂਬੇ ਸਿਰ ਖੜ੍ਹੇ ਛੋਟੀਆਂ ਬੱਚਤਾਂ ਦੇ ਕਰਜ਼ੇ ਦੀ 22202 ਕਰੋੜ ਦੀ ਰਕਮ ਨੂੰ ਮੁਕੰਮਲ ਤੌਰ 'ਤੇ ਮੁਆਫ਼ ਕਰਵਾਉਣ ਜਾਂ ਫਿਰ ਚਾਲੂ ਮਾਲੀ ਸਾਲ ਤੋਂ ਇਸ ਕਰਜ਼ੇ ਦੀ ਅਦਾਇਗੀ ਅਤੇ ਬਣਦੇ ਵਿਆਜ 'ਤੇ ਅਗਲੇ 5 ਸਾਲਾਂ ਲਈ ਰੋਕ ਲਾਉਣ ਬਾਰੇ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕਰਨਗੇ। ਡਾ. ਮਨਮੋਹਨ ਸਿੰਘ ਅਤੇ ਪ੍ਰਣਬ ਮੁਖਰਜੀ ਨੂੰ ... Read Full Story
|
ਬਾਦਲ ਵੱਲੋਂ ਮਾਸਟਰ ਪਲਾਨ ਬਣਾਉਣ ਦੇ ਹੁਕਮ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਮਾਸਟਰ ਪਲਾਨ ਤਿਆਰ ਕਰਨ ਦਾ ਹੁਕਮ ਦਿੱਤਾ। ਇਸ ਦੇ ਨਾਲ ਹੀ ਸੂਬੇ ਵਿਚ ਵੈਟਰਨਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਹੋਰ ਸੁਧਾਰ ਲਿਆਉਣ ਦੀ ਗੱਲ ਕਹੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਦਲ ਨੇ ਅੱਜ ਇਥੇ ਆਪਣੇ ਦਫਤਰ ਵਿਖੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ... Read Full Story
|
ਅਮਰਿੰਦਰ 'ਤੇ ਚੋਣਾਂ 'ਚ 500 ਕਰੋੜ ਰੁਪਏ ਇਕੱਠੇ ਕਰਨ ਦਾ ਦੋਸ਼ ਮੈਂ ਨਹੀਂ, ਅਖਬਾਰਾਂ ਨੇ ਲਾਇਆ : ਭੱਠਲ
ਚੰਡੀਗੜ੍ਹ, ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਰਜਿੰਦਰ ਕੌਰ ਭੱਠਲ ਨੇ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਉਸ ਬਿਆਨ 'ਤੇ ਸਖਤ ਇਤਰਾਜ਼ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਮੋਟੀ ਰਕਮ ਇਕੱਠਾ ਕਰਨ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ ਹੈ।
ਇਥੇ ਜਾਰੀ ਇਕ ਬਿਆਨ 'ਚ ਭੱਠਲ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਜਾਂਚ ਦੀ ਮੰਗ ਕਰਨ ਤੋਂ ਪਹਿਲਾਂ ਕਾਲੀਆ ਨੂੰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ, ਕਿਉਂਕਿ ਕਾਲੀਆ ਖੁਦ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰਨ ਕਾਰਨ ਬਾਦਲ ਮੰਤਰੀ ਮੰਡਲ ... Read Full Story
|
ਹੁਣ ਆਰਮੀ ਸਕੂਲਾਂ 'ਚ ਬੱਚੇ ਸਿੱਖਣਗੇ ਚਾਈਨੀਜ਼
ਚੰਡੀਗੜ੍ਹ, ਅੰਗਰੇਜ਼ੀ ਭਾਸ਼ਾ ਦੇ ਨਾਲ-ਨਾਲ ਹੁਣ ਆਰਮੀ ਸਕੂਲਾਂ ਵਿਚ ਚਾਈਨੀਜ਼ ਭਾਸ਼ਾ ਸਿਖਾਈ ਜਾਵੇਗੀ। ਇਹ ਜਾਣਕਾਰੀ ਰਾਸ਼ਟਰੀ ਮਿਲੀਟਰੀ ਸਕੂਲ ਚਾਹਲ ਹਿਮਾਚਲ ਪ੍ਰਦੇਸ਼ ਦੇ ਪ੍ਰਿੰਸੀਪਲ ਅਰੁਣ ਕੁਲਕਰਨੀ ਨੇ ਚਾਹਲ ਵਿਚ ਕਰਵਾਏ ਪ੍ਰੋਗਰਾਮ ਦੌਰਾਨ ਦਿੱਤੀ।
ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਸਥਾਪਿਤ 5 ਮਿਲੀਟਰੀ ਸਕੂਲ ਜੋ ਪਹਿਲਾਂ ਕਿੰਗ ਜਾਰਜ ਦੇ ਨਾਮ ਨਾਲ ਮਸ਼ਹੂਰ ਸਨ ਅਤੇ ਵੱਖ-ਵੱਖ ਸਮੇਂ ਵਿਚ ਸਕੂਲਾਂ ਦਾ ਨਾਮ ਬਦਲ ਕੇ ਹੁਣ ਰਾਸ਼ਟਰੀ ਮਿਲੀਟਰੀ ਸਕੂਲ ਹੋ ਗਿਆ ਹੈ।
6ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਤੱਕ ਇਨ੍ਹਾਂ ਸਕੂਲਾਂ ਵਿਚ ਚਾਈਨੀਜ਼ ਭਾਸ਼ਾ ਸਿਖਾਈ ਜਾਵੇਗੀ ਅਤੇ ... Read Full Story
|
ਹਵਾਈ ਅੱਡੇ 'ਤੇ ਯਾਤਰੀ ਦੇ ਬੈਗ ਤੋਂ ਜ਼ਿੰਦਾ ਕਾਰਤੂਸ ਮਿਲੇ
ਜੈਪੁਰ, ਜੈਪੁਰ ਦੇ ਸਾਂਗਾਨੇਰ ਹਵਾਈ ਅੱਡੇ 'ਤੇ ਸੀਆਈਐੱਸਐੱਫ ਨੇ ਇਕ ਯਾਤਰੀ ਦੇ ਬੈਗ 'ਚੋਂ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਪੂਲਸ ਸੂਤਰਾਂ ਅਨੁਸਾਰ ਇਕ ਨਿਜੀ ਵਿਮਾਨ ਸੇਵਾ ਤੋਂ ਜੈਪੁਰ ਤੋਂ ਚੰਡੀਗੜ੍ਹ ਜਾ ਰਹੇ ਯਾਤਰੀ ਜਸਵਿੰਦਰ ਦੇ ਬੈਗ ਦੀ ਚੇਕ-ਇਨ ਕਰਦੇ ਸਮੇਂ ਬੈਗ 'ਚ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਗੱਲਬਾਤ 'ਚ ਯਾਤਰੀ ਨੇ ਦੱਸਿਆ ਕਿ ਇਹ ਕਾਰਤੂਸ ਉਸ ਦੇ ਲਾਈਸੇਂਸੀ ਰਿਵਾਲਵਰ ਦੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ... Read Full Story
|
ਗੁਰਦਾਸਪੁਰ ਹਿੰਸਾ ‘ਚ 1 ਦੀ ਮੌਤ ਦੇ ਬਾਅਦ ਅਣਮਿੱਥੇ ਸਮੇਂ ਦਾ ਕਰਫਿਊ
ਚੰਡੀਗੜ੍ਹ, ਇੱਥੇ ਹਿੰਦੂ ਅਤੇ ਸਿੱਖ ਜੱਥੇਬੰਦੀਆਂ ਦੇ ਕਾਰਕੁੰਨਾਂ ਵਿਚਾਲ਼ੇ ਹੋਈਆਂ ਹਿੰਸਕ ਝੜਪਾਂ ’ਚ ਪੁਲਿਸ ਦੀ ਗੋਲ਼ੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮੌਤ ਹੋਣ ਤੋਂ ਬਾਅਦ ਸਥਿਤੀ ਹੋਰ ਤਣਾਅਪੂਰਣ ਹੋ ਗਈ ਅਤੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪ੍ਰਸ਼ਾਸਨ ਨੂੰ ਪੂਰੇ ਇਲਾਕੇ ਵਿੱਚ ਅਣਮਿੱਥੇ ਸਮੇਂ ਲਈ ਕਰਫ਼ਿਊ ਲਾਉਣਾ ਪਿਆ। ਇੱਥੇ ਵਰਣਨਯੋਗ ਹੈ ਕਿ ਝਗੜੇ ਤੋਂ ਬਾਅਦ ਪੁਲਿਸ ਨੇ ਕਥਿਤ ਤੌਰ ਉਤੇ ਇੱਕਤਰਫ਼ਾ ਕਾਰਵਾਈ ਕਰਦਿਆਂ ਹਿੰਦੂ ਕਾਰਕੁੰਨਾਂ ਖ਼ਿਲਾਫ਼ ਹੀ ਮਾਮਲਾ ਦਰਜ ਕਰ ਦਿੱਤਾ। ਇਸ ਦੇ ਵਿਰੋਧ ਵਿੱਚ ਅੱਜ ਹਿੰਦੂ ਜੱਥੇਬੰਦੀਆਂ ਨੇ ਸ਼ਹਿਰ ਬੰਦ ਦਾ ਸੱਦਾ ਦਿੱਤਾ ... Read Full Story
|
ਭਾਜਪਾ ਕਿਸਾਨ ਮੋਰਚਾ 3 ਅਪ੍ਰੈਲ ਨੂੰ ਰੋਕੇਗਾ 'ਰੇਲ ਗੱਡੀਆਂ'
ਚੰਡੀਗੜ੍ਹ, ਕੇਂਦਰ ਦੀ ਸੰਯੁਕਤ ਪ੍ਰਗਤੀਸ਼ੀਲ ਗਠਬੰਧਨ (ਸੰਪ੍ਰਗ) ਸਰਕਾਰ ਤੋਂ ਐਮ. ਐਸ. ਸਵਾਮੀਨਾਥ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਣਕ 'ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ), ਕਿਸਾਨ ਮੋਰਚਾ ਤਿੰਨ ਅਪ੍ਰੈਲ ਨੂੰ ਦੇਸ਼ ਦੇ 6 ਸੂਬਿਆਂ 'ਚ ਇਤ ਦਿਨ ਦਾ ਰੇਲ ਰੋਕੋ ਅੰਦੋਲਨ ਕਰੇਗਾ।
ਮੋਰਚਾ ਦੇ ਕੌਮੀ ਪ੍ਰਧਾਨ ਓਮ ਪ੍ਰਕਾਸ਼ ਧਨਕੜ ਨੇ ਅੱਜ ਇਥੇ ਇਕ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਇਹ ਰੇਲ ਰੋਕੋ ਅੰਦੋਲਨ ਫਿਲਹਾਲ ਸੰਕੇਤਿਕ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀਪੂਰਵਕ ਕੀਤਾ ਜਾ ਰਿਹਾ ਹੈ ਜੇਕਰ ਸਰਕਾਰ ਨੇ ਉਕਤ ਮੰਗਾਂ ਨੂੰ ਲੈ ... Read Full Story
|
ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰਾਂਗੇ: ਅਮਰਿੰਦਰ
ਚੰਡੀਗੜ੍ਹ, ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਪਾਰਟੀ ਲੀਡਰ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ ਪਰ ਅਖਬਾਰਾਂ ਵਿਚ ਬਿਆਨਬਾਜ਼ੀ ਕਰਨ ਵਾਲੇ ਆਗੂਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਉਪਰ ਇਤਰਾਜ਼ ਹੈ ਤਾਂ ਉਹ ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਕੋਲ ਇਹ ਮੁੱਦਾ ਉਠਾ ਸਕਦੇ ਹਨ ਪਰ ਪ੍ਰੈਸ ਵਿਚ ਜਾਣਾ ਅਨੁਸ਼ਾਸਨਹੀਣਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰਾਂ ਵੱਲੋਂ ਅਜਿਹੀਆਂ ਕਾਰਵਾਈਆਂ ਕਰਨ ਦੀ ਸ਼ਿਕਾਇਤ ਹਾਈ ਕਮਾਂਡ ... Read Full Story
|