Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਦਲ"
ਕਾਲੇ ਧਨ ਬਾਰੇ ਵਾਈਟ ਪੇਪਰ ਮਹਿਜ਼ ਲੀਪਾ-ਪੋਚੀ ਦੀ ਕਾਰਵਾਈ : ਸੁਖਬੀਰ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਵਲੋਂ ਲੋਕ ਸਭਾ ਵਿਚ ਕਾਲੇ ਧਨ ਬਾਰੇ ਪੇਸ਼ ਕੀਤੇ ਗਏ ਵ੍ਹਾਈਟ ਪੇਪਰ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਸ ਨੂੰ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਵਲੋਂ ਬਹੁ-ਲੱਖ ਕਰੋੜੀ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿਚ ਅਸਫਲਤਾ ਨੂੰ ਲੁਕਾਉਣ ਲਈ ਕੀਤੀ ਲੀਪਾ-ਪੋਚੀ ਕਰਾਰ ਦਿੱਤਾ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਵ੍ਹਾਈਟ ਪੇਪਰ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਵਲੋਂ ...
Read Full Story


ਕੈਪਟਨ ਨੇ ਕਾਂਗਰਸੀ ਵਿਧਾਇਕਾਂ ਨੂੰ ਬਾਦਲਾਂ ਨਾਲ ਮੀਟਿੰਗਾਂ ਤੋਂ ਟੋਕਿਆ

ਚੰਡੀਗੜ੍ਹ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਕਾਂਗਰਸੀ ਵਿਧਾਇਕਾਂ ਨਾਲ ਹੁੰਦੀਆਂ ਰੁਟੀਨ ਅਤੇ ਦੋਸਤਾਨਾ ਮੀਟਿੰਗਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀ ਨਿੰਦਾ ਕੀਤੀ ਹੈ ਅਤੇ ਪਾਰਟੀ ਦੇ ਨੌਜਵਾਨ ਵਿਧਾਇਕਾਂ ਨੂੰ ਬਾਦਲਾਂ ਦੀਆਂ ਚਾਲਾਂ ਤੋਂ ਬਚਣ ਦੀ ਤਾਕੀਦ ਕੀਤੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਕੁਝ ਦਿਨਾਂ ਤੋਂ ਰਾਜ ਦਾ ਲੋਕ ਸੰਪਰਕ ਵਿਭਾਗ ਕਾਂਗਰਸੀ ਵਿਧਾਇਕਾਂ ਦੀਆਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨਾਲ ਰੁਟੀਨ ’ਚ ਹੋਣ ਵਾਲੀਆਂ ਮੀਟਿੰਗਾਂ ਨੂੰ ...
Read Full Story


ਬੌਬੀ ਜਿੰਦਲ ਹੋ ਸਕਦੇ ਹਨ ਕਿ ਅਮਰੀਕੀ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਰੀਪਬਲਿਕਨ ਉਮੀਦਵਾਰ

ਵਾਸ਼ਿੰਗਟਨ ਡੀ ਸੀ, ਲੂਸੀਆਨਾ ਸੂਬੇ ਦੇ ਗਵਰਨਰ ਸ੍ਰੀ ਬੌਬੀ ਜਿੰਦਲ ਰੀਪਬਲਿਕਨ ਪਾਰਟੀ ਵੱਲੋਂ ਅਮਰੀਕੀ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹੋ ਸਕਦੇ ਹਨ। ਇਸੇ ਪਾਰਟੀ ਦੇ ਸ੍ਰੀ ਮਿਟ ਰੋਮਨੀ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ। ਰੈਡ-ਕਲੀਅਰ ਪਾੱਲਿਟਿਕਸ ਡਾੱਟ ਕਾੱਮ ਦੀ ਰਿਪੋਰਟ ਮੁਤਾਬਕ ਭਾਰਤੀ ਮੂਲ ਦੇ ਸ੍ਰੀ ਬੌਬੀ ਜਿੰਦਲ ਦੇ ਮੁਕਾਬਲੇ ਹੋਰ ਕਿਸੇ ਉਮੀਦਵਾਰ ਦੇ ਟਿਕਣ ਦੀ ਕੋਈ ਸੰਭਾਵਨਾ ਨਹੀਂ ਹੈ। ਯੂਟਾਹ ਦੇ ਗਵਰਨਰ ਗੈਰੀ ਹਰਬਰਟ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਬੌਬੀ ਜਿੰਦਲ ਦਾ ਨਾਂਅ ਸੰਭਾਵੀ ਤੇ ਯੋਗ ਉਮੀਦਵਾਰਾਂ ਦੀ ਸੂਚੀ ਵਿੱਚ ਸ਼ਾਮਲ ਹੈ ਅਤੇ ...
Read Full Story


ਬਾਦਲ ਨੇ ਯੁਵਰਾਜ ਨੂੰ ਦਿੱਤਾ 1 ਕਰੋੜ ਦਾ ਨਗਦ ਇਨਾਮ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨੂੰ ਕੌਮੀ ਤੇ ਕੌਮਾਂਤਰੀ ਕ੍ਰਿਕਟ ਵਿਚ ਨਾਮਣਾ ਖੱਟ ਕੇ ਦੇਸ਼ ਖਾਸ ਤੌਰ ‘ਤੇ ਸੂਬੇ ਦਾ ਨਾਮ ਰੁਸ਼ਨਾਉਣ ‘ਤੇ ਦਿਲੀ ਵਧਾਈ ਦਿੱਤੀ। ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਯੁਵਰਾਜ ਸਿੰਘ ਨੂੰ ਕ੍ਰਿਕਟ ਵਿਸ਼ਵ ਕੱਪ 2011 ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਬਦਲੇ ਇਕ ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕਰਨ ਤੋਂ ਬਾਅਦ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ...
Read Full Story


ਸੁਖਬੀਰ ਵਲੋਂ ਨਗਰ ਯੋਜਨਾਕਾਰ ਵਿਭਾਗ ਦੇ ਪੁਨਰਗਠਨ ਦੀ ਲੋੜ 'ਤੇ ਜ਼ੋਰ

ਜਲੰਧਰ, ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਨਗਰ ਯੋਜਨਾਕਾਰ ਵਿਭਾਗ ਨੂੰ ਹੋਰ ਸਮਰੱਥ ਬਣਾਉਣ ਲਈ ਇਸ ਦੇ ਪੁਨਰਗਠਨ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਇਸ ਨੂੰ ਪੰਜਾਬ ਸਰਕਾਰ ਦੀਆਂ ਸ਼ਹਿਰੀ ਵਿਕਾਸ ਨੀਤੀਆਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਅੱਜ ਇਥੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਇਕ ਮੀਟਿੰਗ ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਦਨ ਮੋਹਨ ਮਿੱਤਲ ਵੀ ਸ਼ਾਮਲ ਹੋਏ, ਦੀ ਪ੍ਰਧਾਨਗੀ ਕਰਦਿਆਂ ਬਾਦਲ ਨੇ ਕਿਹਾ ਕਿ ਯੋਜਨਾਬੰਦੀ ਰਹਿਤ ਕਾਲੋਨੀਆਂ ਦੀ ਭਰਮਾਰ, ਗੈਰ ...
Read Full Story


ਦਲਾਈ ਲਾਮਾ ਦੇ ਦੋਸ਼ 'ਬੇਬੁਨਿਆਦ' : ਚੀਨ

ਬੀਜਿੰਗ, ਚੀਨ ਨੇ ਦਲਾਈ ਲਾਮਾ ਦੇ ਇਸ ਦੋਸ਼ ਦਾ ਖੰਡਨ ਕੀਤਾ ਕਿ ਉਹ ਉਸਦੀ ਹੱਤਿਆ ਲਈ ਮਹਿਲਾ ਏਜੰਟਾਂ ਨੂੰ ਟ੍ਰੇਨਿੰਗ ਦੇ ਰਿਹਾ ਹੈ। ਚੀਨ ਨੇ ਕਿਹਾ ਕਿ ਤਿੱਬਤੀ ਅਧਿਆਤਮਕ ਗੁਰੂ ਦੇ ਦੋਸ਼ 'ਬੇਬੁਨਿਆਦ' ਅਤੇ 'ਖਾਰਜ ਕਰਨ ਲਾਇਕ ਵੀ ਨਹੀਂ' ਹਨ। ਉਧਰ, ਚੀਨ ਦੇ ਸਰਕਾਰੀ ਮੀਡੀਆ ਨੇ ਦਲਾਈ ਲਾਮਾ 'ਤੇ 'ਧੋਖਾ ਭਰਪੂਰ ਚਾਲ' ਚੱਲਣ ਦਾ ਦੋਸ਼ ਲਗਾਇਆ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੋਂਗ ਲੇਈ ਨੇ ਕਿਹਾ ਕਿ ਧਾਰਮਿਕ ਆੜ 'ਚ ਦਲਾਈ ਲਾਮਾ ਇੰਟਰਨੈਸ਼ਨਲ ਤੌਰ 'ਤੇ ਚੀਨੀ ਵਿਰੋਧੀ ਅਲਗਾਵਵਾਦੀ ਗਤੀਵਿਧੀਆਂ 'ਚ ਸ਼ਾਮਲ ਹੋ ਗਏ ਹਨ। ਉਹ ਲੋਕਾਂ ਦਾ ਧਿਆਨ ਖਿੱਚਣ ਲਈ ਅਫਵਾਹਾਂ ਫੈਲਾ ਰਹੇ ...
Read Full Story


ਕੇਂਦਰ ਵੱਲੋਂ ਪੰਜਾਬ ਲਈ 14,000 ਕਰੋੜ ਰੱਖਣ ਦੀ ਯੋਜਨਾ

ਨਵੀਂ ਦਿੱਲੀ, ਪੰਜਾਬ ਲਈ ਸਾਲ 2012-13 ਦੀ ਯੋਜਨਾ ਨਿਰਧਾਰਿਤ ਕਰ ਦਿੱਤੀ ਗਈ ਹੈ। ਨਵੀਂ ਦਿੱਲੀ ਵਿੱਚ ਯੋਜਨਾ ਕਮਿਸ਼ਨ ਦੇ ਪ੍ਰਧਾਨ ਸ: ਮੋਨਟੇਕ ਸਿੰਘ ਆਹਲੂਵਾਲੀਆ ਅਤੇ ਪੰਜਾਬ ਦੇ ਮੁੱਖਮੰਤਰੀ ਸ; ਪਰਕਾਸ਼ ਸਿੰਘ ਬਾਦਲ ਦਰਮਿਆਨ ਹੋਈ ਬੈਠਕ ਵਿੱਚ ਰਾਜ ਦੀ ਯੋਜਨਾ 14,000 ਕਰੋੜ ਰੁਪੈ ਰੱਖਣ ਤੇ ਸਹਿਮਤੀ ਹੋ ਗਈ ਹੈ। ਮੋਨਟੇਕ ਸਿੰਘ ਆਹਲੂਵਾਲੀਆ ਨੇ ਰਾਜ ਵਿੱਚ ਜਨਤਾ ਦੀ ਸਿਹਤ ਅਤੇ ਸਿੱਖਿਆ ਦੀ ਗੁਣਵਤਾ ਵਿੱਚ ਸੁਧਾਰ ਸਬੰਧੀ ਕੋਸ਼ਿਸ਼ਾਂ ਦੀ ਸਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਰਾ ਧਿਆਨ ਸਿੱਖਿਆ ਅਤੇ ਸਿਹਤ ਸਬੰਧੀ ਗੁਣਵਤਾ ਨੂੰ ਸੁਧਾਰਨ ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਰਾਜ ਵਿੱਚ ...
Read Full Story


ਮੰਤਰੀ ਮੰਡਲ ਵਿੱਚ ਵਾਧਾ ਅਜੇ ਨਹੀਂ: ਬਾਦਲ

ਚੰਡੀਗੜ੍ਹ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਉਂਦੇ ਦਿਨਾਂ ਦੌਰਾਨ ਪੰਜਾਬ ਮੰਤਰੀ ਮੰਡਲ ਵਿੱਚ ਵਿਸਥਾਰ ਹੋਣ ਦੀਆਂ ਸੰਭਾਵਨਾਵਾਂ ਨੂੰ ਰੱਦ ਕਰ ਦਿੱਤਾ। ਅੱਜ ਇੱਥੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਬਕਾ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਵਾਚਣ ਤੋਂ ਬਾਅਦ ਹੀ ਮੰਤਰੀ ਮੰਡਲ ਵਿੱਚ ਵਿਸਥਾਰ ਬਾਰੇ ਵਿਚਾਰ ਕੀਤੀ ਜਾਵੇਗੀ। ਸਾਬਕਾ ਮੰਤਰੀ ਤੋਤਾ ਸਿੰਘ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਵਿਰੁਧ ਉਚ ਅਦਾਲਤ ਤੱਕ ਪਹੁੰਚ ਕੀਤੀ ਹੈ ਤੇ ਸਰਕਾਰ ਉਚ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰੇਗੀ। ਮੁੱਖ ਮੰਤਰੀ ਨੇ ...
Read Full Story


ਪੰਜਾਬ ਨੇ ਖੇਤੀ ਦੇ ਇਤਿਹਾਸ 'ਚ ਸੁਨਹਿਰੀ ਪੰਨਾ ਜੋੜਿਆ : ਬਾਦਲ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਣਕ ਦੀ ਰਿਕਾਰਡਤੋੜ ਪੈਦਾਵਾਰ ਕਰਕੇ ਸੂਬੇ ਦੇ ਖੇਤੀ ਇਤਿਹਾਸ ਵਿਚ ਨਵਾਂ ਅਧਿਆਏ ਲਿਖਣ ਵਾਲੇ ਮਿਹਨਤਕਸ਼ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਇਸ ਵਾਰ ਕਣਕ ਦੀ ਖਰੀਦ 120 ਲੱਖ ਟਨ ਤੱਕ ਜਾ ਪਹੁੰਚੀ ਹੈ, ਜਦਕਿ ਇਸ ਤੋਂ ਪਹਿਲਾਂ ਕਣਕ ਦੀ ਖਰੀਦ ਦਾ ਰਿਕਾਰਡ 112 ਲੱਖ ਟਨ ਦਾ ਸੀ। ਅਨਾਜ ਦੀ ਪੈਦਾਵਾਰ ਵਿਚ ਪੰਜਾਬ ਦੇ ਸਥਾਨ ਨੂੰ ਸਿਖ਼ਰ 'ਤੇ ਬਰਕਰਾਰ ਰੱਖਣ ਦੀ ਭਰਵੀਂ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੱਡ-ਭੰਨਵੀਂ ਮਿਹਨਤ ਕਰਨ ਵਾਲੇ ਕਿਸਾਨਾਂ ਨੇ ਕੇਂਦਰੀ ਅੰਨ ਭੰਡਾਰ ਨੂੰ ਨੱਕੋ-ਨੱਕ ਭਰ ਕੇ ਇਕ ਵਾਰ ਫਿਰ ਸੂਬੇ ਦਾ ਮਾਣ ...
Read Full Story


ਕਾਂਗਰਸ ਨੇ ਸੁਖਬੀਰ ਬਾਦਲ 'ਤੇ ਲਗਾਇਆ ਨਿਸ਼ਾਨਾ

ਜਲੰਧਰ, ਪੰਜਾਬ ਕਾਂਗਰਸ ਦੇ ਵਿਧਾਇਕਾਂ ਪ੍ਰਮਿੰਦਰ ਸਿੰਘ, ਗੁਰਕੀਰਤ ਸਿੰਘ ਕੋਟਲੀ, ਭਾਰਤ ਭੂਸ਼ਨ ਆਸ਼ੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਵਿੰਦਰ ਸਿੰਘ ਸੁਖ ਸਰਕਾਰੀਆ ਨੇ ਅੱਜ ਉਪ ਮੁਖ ਮੰਤਰੀ ਸੁਖਬੀਰ ਬਾਦਲ 'ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਰਹੱਦੀ ਸੂਬਾ ਪੰਜਾਬ ਨੂੰ ਸਭ ਤੋਂ ਵੱਧ ਗ੍ਰਾਂਟਾਂ ਅਲਾਟ ਕੀਤੀਆਂ ਗਈਆਂ ਹਨ ਪਰ ਸੁਖਬੀਰ ਜਾਣਬੁਝ ਕੇ ਕਹਿ ਰਹੇ ਹਨ ਕਿ ਕਾਂਗਰਸ ਗ੍ਰਾਂਟਾਂ ਨੂੰ ਰੋਕਣਾ ਚਾਹੁੰਦੀ ਹੈ। ਉਨ੍ਹਾਂ ਸਾਂਝੇ ਬਿਆਨ ਵਿਚ ਕਿਹਾ ਕਿ ਸੂਬੇ ਵਿਚ ਕੇਂਦਰੀ ਫੰਡਾਂ ਦੀ ਦੁਰਵਰਤੋਂ ਨੂੰ ਲੈ ਕੇ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ...
Read Full Story


ਸੰਵਿਧਾਨ ਨਹੀਂ ਬਾਦਲ ਦੀ ਸੱਤਾ ਬਦਲਣ ਦੀ ਲੋੜ

ਜਲੰਧਰ, ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਐੱਮ. ਪੀ. ਰਾਜ ਸਭਾ ਸ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਵਿਚ ਸੱਤਾ ਪਰਿਵਰਤਨ ਦੀ ਜ਼ਰੂਰਤ ਹੈ ਨਾ ਕਿ ਸੰਵਿਧਾਨਿਕ ਸਮੀਖਿਆ ਦੀ। ਪ੍ਰਕਾਸ਼ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਨਵੇਂ ਸੰਵਿਧਾਨ ਸਭਾ ਦੇ ਗਠਨ ਦੇ ਦਿੱਤੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਵਲੋਂ ਬਣਾਇਆ ਗਿਆ ਸੰਵਿਧਾਨ ਵਿਸ਼ਵ ਭਰ ਦੇ ਸੰਵਿਧਾਨਿਕ ਢਾਂਚੇ ਨੂੰ ਮਜ਼ਬੂਤ ਕਰਨ ਵਾਲਾ ਸੰਵਿਧਾਨ ਹੈ, ਜਿਸ ਵਿਚ ਹਰ ਵਰਗ, ਹਰ ਧਰਮ ਨੂੰ ਪੂਰਾ ਮਾਣ-ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਵਿਚ ...
Read Full Story


ਬੋਰੀਆਂ ਨਹੀਂ ਤਾਂ ਕਣਕ ਦਾ ਆਟਾ ਬਣਾ ਦਿਓ

ਤ੍ਰਿਣਮੂਲ ਕਾਂਗਰਸ ਦੀ ਕਾਕੋਲੀ ਘੋਸ਼ ਦਸਤੀਦਾਰ ਨੇ ਸਰਕਾਰ ਨੂੰ ਬੋਰੀਆਂ ਦੀ ਕਮੀ ਕਾਰਨ ਖੁਲ੍ਹੇ ਅਸਮਾਨ ਹੇਠਾਂ ਪਈ ਕਣਕ ਨੂੰ ਸੜਨ ਤੋਂ ਬਚਾਉਣ ਲਈ ਉਸ ਦਾ ਆਟਾ ਬਣਾ ਦੇਣ ਦਾ ਸੁਝਾਅ ਦੇ ਕੇ ਸਾਰਿਆਂ ਨੂੰ ਹੈਰਾਨੀ ਵਿਚ ਪਾ ਦਿਤਾ। ਕਾਕੋਲੀ ਨੇ ਕਿਹਾ ਕਿ ਖੁਲ੍ਹੇ ਅਸਮਾਨ ਹੇਠਾਂ ਪਈ ਕਣਕ 6 ਮਹੀਨੇ ਵਿਚ ਸੜ ਜਾਵੇਗੀ। ਲਿਹਾਜਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਦੀ ਤੁਰੰਤ ਖਰੀਦ ਕਰੇ ਤੇ ਇਸ ਦਾ ਆਟਾ ਬਣਾ ਕੇ ਰੱਖ ਲਵੇ। ਆਟਾ ਖਰਾਬ ਨਹੀਂ ਹੋਵੇਗਾ ਅਤੇ ਦੇਸ਼ ਅਗਲੇ 10 ਸਾਲਾਂ ਤਕ ਬਰਾਮਦ ਕਰ ਸਕਦਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਣਕ ਦੇ ਲਈ ਬੋਰੀਆਂ ਮੁਹੱਈਆ ਕਰਵਾਉਣ ਦੀ ਮੰਗ ...
Read Full Story


ਪੰਜਾਬ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਕੀਮਤਾਂ ਘਟਾਈਆਂ

ਚੰਡੀਗੜ, ਪੰਜਾਬ ਸਰਕਾਰ ਨੇ ਸ਼ਹਿਰੀ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਚੁੰਗੀ ਮੁਆਫੀ ਦਾ ਆਰਡੀਨੈਂਸ ਜਾਰੀ ਕਰ ਕੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਥਾਨਕ ਸਰਕਾਰਾਂ ਬਾਪੇ ਮੰਤਰੀ ਭਗਤ ਚੁੰਨੀ ਲਾਲ ਨੇ ਪ੍ਰੈਸ ਬਿਆਨ ਜਾਰੀ ਕਰ ਕੇ ਦੱਸਿਆ ਕਿ ਓੁਨਾਂ ਦੇ ਵਿਭਾਗ ਨੇ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਡੀਜ਼ਲ ਅਤੇ ਪੈਟਰੋਲ ‘ਤੇ ਲੱਗਦੀ ਚੁੰਗੀ ਦੀ ਮੁਆਫੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਓੁਨਾਂ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਵੱਲੋਂ ਹਾਲ ਹੀ ਵਿੱਚ ਕੀਤੀ ਮੀਟਿੰਗ ਦੌਰਾਨ ਪੰਜਾਬ ਮਿਉਂਸਪਲ ਐਕਟ ਅਤੇ ...
Read Full Story


ਥਾਪਰ ਯੂਨੀਵਰਸਿਟੀ ਵਿੱਚ ਪੰਜਾਬ ਦਾ 50 ਫੀਸਦੀ ਕੋਟਾ ਬਹਾਲ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੀਆਂ ਕੋਸ਼ਿਸ਼ਾਂ ਸਦਕਾ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਨੇ ਵਿਦਿਅਕ ਦਾਖਲਿਆਂ ਵਿੱਚ ਪੰਜਾਬ ਦੇ ਵਿਦਿਆਰਥੀਆਂ ਦਾ 50 ਫੀਸਦੀ ਖੇਤਰੀ ਕੋਟਾ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਸ੍ਰੀ ਬਾਦਲ ਨੇ ਯੂਨੀਵਰਸਿਟੀ ਅਥਾਰਟੀ ਨੂੰ ਪਹਿਲਾਂ ਲਏ ਫੈਸਲੇ ‘ਤੇ ਮੁੜ ਵਿਚਾਰ ਕਰਨ ਨੂੰ ਕਿਹਾ ਸੀ। ਬੋਰਡ ਆਫ ਗਵਰਨੈਂਸ ਦੇ ਉਪ ਚੇਅਰਮੈਨ ਜੇ ਐਸ ਨੀਰਵ ਅਤੇ ਥਾਪਰ ਯੂਨੀਵਰਸਿਟੀ ਦੇ ਡਾਇਰੈਕਟਰ ਅਭਿਜੀਤ ਮੁਖਰਜੀ ਨੇ ਸੂਬਾ ਸਰਕਾਰ ਵਲੋਂ ਪ੍ਰਗਟਾਏ ਫਿਕਰ ਬਾਰੇ ਪ੍ਰਮੁੱਖ ਸਕੱਤਰ ...
Read Full Story


ਥਾਪਰ ਯੂਨੀਵਰਸਿਟੀ ਵਿੱਚ ਪੰਜਾਬ ਦਾ 50 ਫੀਸਦੀ ਕੋਟਾ ਬਹਾਲ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੀਆਂ ਕੋਸ਼ਿਸ਼ਾਂ ਸਦਕਾ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਨੇ ਵਿਦਿਅਕ ਦਾਖਲਿਆਂ ਵਿੱਚ ਪੰਜਾਬ ਦੇ ਵਿਦਿਆਰਥੀਆਂ ਦਾ 50 ਫੀਸਦੀ ਖੇਤਰੀ ਕੋਟਾ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਸ੍ਰੀ ਬਾਦਲ ਨੇ ਯੂਨੀਵਰਸਿਟੀ ਅਥਾਰਟੀ ਨੂੰ ਪਹਿਲਾਂ ਲਏ ਫੈਸਲੇ ‘ਤੇ ਮੁੜ ਵਿਚਾਰ ਕਰਨ ਨੂੰ ਕਿਹਾ ਸੀ। ਬੋਰਡ ਆਫ ਗਵਰਨੈਂਸ ਦੇ ਉਪ ਚੇਅਰਮੈਨ ਜੇ ਐਸ ਨੀਰਵ ਅਤੇ ਥਾਪਰ ਯੂਨੀਵਰਸਿਟੀ ਦੇ ਡਾਇਰੈਕਟਰ ਅਭਿਜੀਤ ਮੁਖਰਜੀ ਨੇ ਸੂਬਾ ਸਰਕਾਰ ਵਲੋਂ ਪ੍ਰਗਟਾਏ ਫਿਕਰ ਬਾਰੇ ਪ੍ਰਮੁੱਖ ਸਕੱਤਰ ...
Read Full Story


ਸੁਖਬੀਰ ਨੇ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਕਮਰ ਕੱਸੀ

ਚੰਡੀਗੜ੍ਹ, ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਚਾਰ ਨਗਰ ਨਿਗਮਾਂ, 29 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਾਸਤੇ ਤਿਆਰੀਆਂ ਜੰਗੀ ਪੱਧਰ 'ਤੇ ਆਰੰਭ ਦਿੱਤੀਆਂ ਹਨ। ਇਨ੍ਹਾਂ ਚੋਣਾਂ ਵਿਚ ਵੱਡੀ ਸਫਲਤਾ ਹਾਸਲ ਕਰਨ ਦੇ ਉਦੇਸ਼ ਨਾਲ ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਵੱਖ-ਵੱਖ ਸ਼ਹਿਰਾਂ ਵਿਚ ਲਗਾ ਦਿੱਤੀਆਂ ਹਨ। ਚਾਰ ਨਗਰ ਨਿਗਮਾਂ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ...
Read Full Story


ਬਾਦਲ ਨੇ ਪੰਜਾਬ 'ਚ ਹੋਰ ਮੈਗਾ ਫੂਡ ਪਾਰਕਾਂ ਲਈ ਪਵਾਰ ਦਾ ਦਖ਼ਲ ਮੰਗਿਆ

ਜਲੰਧਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼ਰਦ ਪਵਾਰ ਨੂੰ ਪੰਜਾਬ ਜੋ ਕਿ ਦੇਸ਼ ਦੇ ਅੰਨ ਭੰਡਾਰ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ, ਵਿਚ ਹੋਰ ਮੈਗਾ ਫੂਡ ਪਾਰਕ ਅਲਾਟ ਕਰਨ ਲਈ ਪੁਰਜ਼ੋਰ ਬੇਨਤੀ ਕੀਤੀ। ਪਵਾਰ ਨੂੰ ਪੱਤਰ ਰਾਹੀਂ ਮੁੱਖ ਮੰਤਰੀ ਨੇ ਜਾਣੂੰ ਕਰਵਾਇਆ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਵਿਚ ਅਜਿਹੇ ਹੋਰ ਮੈਗਾ ਫੂਡ ਪਾਰਕ ਲੱਗਣੇ ਚਾਹੀਦੇ ਹਨ ਕਿਉਂ ਕਿ ਅਜੇ ਤੱਕ ਕੇਂਦਰ ਵਲੋਂ ਰਾਜ ਵਿਚ ਇਕ ਹੀ ਫੂਡ ਪਾਰਕ ਅਲਾਟ ਕੀਤਾ ਗਿਆ ਹੈ ਜੋ ਮੈਸ. ਇੰਟਰਨੈਸ਼ਨਲ ਮੈਗਾ ਫੂਡ ਪਾਰਕ ਲਿਮਟਿਡ ...
Read Full Story


ਪੰਜਾਬ ਵੀ ਕੇਂਦਰ ਤੋਂ ਕਰੇਗਾ 22202 ਕਰੋੜ ਦੀ ਕਰਜ਼ਾ ਮੁਆਫੀ ਦੀ ਮੰਗ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਜਲਦ ਹੀ ਪੰਜਾਬ ਦੇ ਸੰਸਦ ਮੈਂਬਰਾਂ ਦੇ ਇਕ ਤਾਕਤੀ ਵਫ਼ਦ ਨੂੰ ਲੈ ਕੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨੂੰ ਮਿਲ ਕੇ 31 ਮਾਰਚ 2012 ਤੱਕ ਸੂਬੇ ਸਿਰ ਖੜ੍ਹੇ ਛੋਟੀਆਂ ਬੱਚਤਾਂ ਦੇ ਕਰਜ਼ੇ ਦੀ 22202 ਕਰੋੜ ਦੀ ਰਕਮ ਨੂੰ ਮੁਕੰਮਲ ਤੌਰ 'ਤੇ ਮੁਆਫ਼ ਕਰਵਾਉਣ ਜਾਂ ਫਿਰ ਚਾਲੂ ਮਾਲੀ ਸਾਲ ਤੋਂ ਇਸ ਕਰਜ਼ੇ ਦੀ ਅਦਾਇਗੀ ਅਤੇ ਬਣਦੇ ਵਿਆਜ 'ਤੇ ਅਗਲੇ 5 ਸਾਲਾਂ ਲਈ ਰੋਕ ਲਾਉਣ ਬਾਰੇ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕਰਨਗੇ। ਡਾ. ਮਨਮੋਹਨ ਸਿੰਘ ਅਤੇ ਪ੍ਰਣਬ ਮੁਖਰਜੀ ਨੂੰ ...
Read Full Story


ਪੰਜਾਬ ਸਰਕਾਰ ਵਲੋਂ ਸੌ ਫੀਸਦੀ ਸੀਵਰੇਜ ਅਤੇ ਸੀਵਰੇਜ ਟਰੀਟਮੇਂਟ ਪਲਾਂਟ ਪੀਣ ਦਾ ਪਾਣੀ ਅਤੇ ਗਰੀਬਾਂ ਵਾਸਤੇ ਘਰ ਬਣਾਏ ਜਾਣਗੇ : ਮੁੱਖਮੰਤਰੀ

ਚੰਡੀਗੜ, ਪੰਜਾਬ ਸਰਕਾਰ ਸਟੇਟ ਅਰਬਨ ਡੇਵਲਪਮੇਂਟ ਮਿਸ਼ਨ ਵਲੋਂ ਸ਼ਹਿਰਾਂ ਵਿੱਚ ਹਰ ਸਹੂਲੀਅਤ ਦੇਣ ਵਾਸਤੇ ਇੱਕ ਪ੍ਰੋਗਰਾਮ ਚਲਾਏਗੀ ਜਿਸ ਉੱਤੇ ਤਕਰੀਬਨ 8635 ਕਰੋੜ ਰੁਪਏ ਖਰਚ ਹੋਣਗੇ । ਇਹ ਫੈਸਲਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਵਿੱਚ ਲੋਕਲ ਬਾਡੀ ਵਿਭਾਗ ਦੀ ਬੈਠਕ ਵਿੱਚ ਲਿਆ ਗਿਆ । ਬਾਦਲ ਸਾਹਿਬ ਨੇ ਦਸਿਆ ਕਿ ਇਸ ਮਿਸ਼ਨ ਦੇ ਤਹਿਤ ਸੌ ਫੀਸਦੀ ਸੀਵਰੇਜ ਅਤੇ ਸੀਵਰੇਜ ਟਰੀਟਮੇਂਟ ਪਲਾਂਟ ਪੀਣ ਦਾ ਪਾਣੀ ਅਤੇ ਗਰੀਬਾਂ ਵਾਸਤੇ ਘਰ ਬਣਾਏ ਜਾਣਗੇ । ਇਸ ਮਿਸ਼ਨ ਨੂੰ ਅਗਲੇ ਤਿੰਨ ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ । ਉਨ੍ਹਾਂ ਨੇ ਅੱਗੇ ਦਸਿਆ ਕਿ 81 ਸ਼ਹਿਰਾਂ ਵਿੱਚ 1470 ...
Read Full Story


ਦਿੱਲੀ ਚੋਣਾਂ ਦੇ ਨਤੀਜੇ ਦੇਸ਼ 'ਚੋਂ ਕਾਂਗਰਸ ਦੇ ਖਤਮ ਹੋ ਰਹੇ ਵਜੂਦ ਦੀ ਨਿਸ਼ਾਨੀ : ਬਾਦਲ

ਅੰਮ੍ਰਿਤਸਰ, ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਕਈ ਸੂਬਿਆਂ ਵਿਚ ਹੋਈ ਕਾਂਗਰਸ ਦੀ ਸ਼ਰਮਨਾਕ ਹਾਰ ਤੇ ਹੁਣ ਦਿੱਲੀ ਦੇ ਤਾਜ਼ਾ ਚੋਣ ਨਤੀਜੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੇ ਦੇਸ਼ ਦੀ ਰਾਜਨੀਤੀ ਵਿਚੋਂ ਖਤਮ ਹੋ ਰਹੇ ਵਜੂਦ ਦੀ ਨਿਸ਼ਾਨੀ ਹਨ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪੱਤਰਕਾਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਆਸੀ ਬਦਲਾਖੋਰੀ ਦੇ ਲਾਏ ਜਾ ਰਹੇ ਦੋਸ਼ਾਂ ਬਾਰੇ ...
Read Full Story


1 2 3 4 5 6 > >>

Loading...

© 2012 punjabinfoline.com

punjab infoline arash info