Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਨਾਨਕ"
ਭਾਰਤ ਦੀ ਬਾਦਸ਼ਾਹਤ ਬਰਕਰਾਰ

ਭਾਰਤੀ ਪੁਰਸ਼ ਤੇ ਮਹਿਲਾ ਟੀਮਾਂ ਨੇ ਵਿਸ਼ਵ ਕੱਪ ਕਬੱਡੀ ਵਿਚ ਖਿਤਾਬੀ ਜਿੱਤਾਂ ਦਰਜ ਕਰਕੇ ਇਤਿਹਾਸ ਰਚ ਦਿਤਾ ਹੈ। ਪੰਜਾਬ ਸਰਕਾਰ ਵਲੋਂ ਕਰਵਾਏ ਗਏ ਇਸ ਕਬੱਡੀ ਮਹਾਕੁੰਭ ਦੇ ਅੱਜ ਗੁਰੂ ਨਾਨਕ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਮੁਕਾਬਲਿਆਂ ਵਿਚ ਪੁਰਸ਼ ਵਰਗ ਵਿਚ ਮੇਜ਼ਬਾਨ ਭਾਰਤ ਨੇ ਕੈਨੇਡਾ ਨੂੰ 59-25 ਦੇ ਫਰਕ ਨਾਲ ਹਰਾ ਕੇ ਦੂਜੇ ਵਿਸ਼ਵ ਕੱਪ ਕਬੱਡੀ ਵਿਚ ਦੂਜੀ ਵਾਰ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਤੇ ਪਾਕਿਸਤਾਨ ਦੀ ਟੀਮ ਨੇ ਇਟਲੀ ਨੂੰ 60-22 ਦੇ ਫਰਕ ਨਾਲ ਹਰਾ ਕੇ ਤੀਸਰਾ ਸਥਾਨ ਹਾਸਲ ਕੀਤਾ। ਜਦਕਿ ਮਹਿਲਾ ਵਰਗ ਵਿਚ ਪਹਿਲੀ ਵਾਰ ਹੋਏ ਵਿਸ਼ਵ ਕੱਪ ਕਬੱਡੀ ਵਿਚ ਭਾਰਤ ਦੀ ਮਹਿਲਾ ਟੀਮ ਨੇ ...
Read Full Story


ਪੰਜਾਬੀ ਭਾਸ਼ਾ ਦੇ ਰੁਤਬੇ ਨੂੰ ਹੋਰ ਉੱਚਾ ਚੁੱਕਣ ਦੀ ਲੋੜ: ਡਾ. ਜਸਪਾਲ ਸਿੰਘ

ਪਟਿਆਲਾ, ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਸ਼ਵ ਪੱਧਰੀ ਪ੍ਰਚਾਰ ਅਤੇ ਪਾਸਾਰ ਲਈ ਨੀਤੀ ਘੜਨ ਹਿਤ ਪੰਜਾਬੀ ਯੂਨੀਵਰਸਿਟੀ ਵੱਲੋਂ ਜਲਦੀ ਹੀ ਪੰਜਾਬੀ ਪ੍ਰੇਮੀਆਂ, ਸਾਹਿਤਕਾਰਾਂ ਤੇ ਵਿਦਵਾਨਾਂ ਦਾ ਵਿਸ਼ਾਲ ਇਕੱਠ ਕਰਨ ਦੀ ਤਜਵੀਜ਼ ਹੈ। ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ‘ਸਮਕਾਲੀ ਪੰਜਾਬੀ ਸਾਹਿਤ: ਸਰੋਕਾਰ ਤੇ ਸੰਭਾਵਨਾਵਾਂ’ ਵਿਸ਼ੇ ‘ਤੇ ਕਾਰਵਾਈ ਜਾ ਰਹੀ ਦੋ ਰੋਜ਼ਾ ਵਿਸ਼ਵ ਪੰਜਾਬੀ ਸਾਹਿਤ ਕਾਨਫਰੰਸ ਦੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਸਾਹਿਤਕਾਰ, ਨਾਟਕਕਾਰ, ...
Read Full Story


ਮਮਤਾ ਵਲੋਂ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ

ਕੋਲਕਾਤਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸੇਵਾ ਦਾ ਮਾਰਗ ਦਰਸਾਉਂਦੀ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 542ਵਾਂ ਪ੍ਰਕਾਸ਼ ਦਿਹਾੜਾ ਅੱਜ ਇੱਥੇ ਪੂਰਨ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ਼ਹੀਦ ਮਿਨਾਰ ਵਿਖੇ ਬਣਾਏ ਗਏ ਵਿਸ਼ਾਲ ਪੰਡਾਲ ’ਚ ਸਜਾਏ ਗਏ ਦੀਵਾਨ ’ਚ ਹਾਜ਼ਰੀ ਭਰਦਿਆਂ ਹਜ਼ਾਰਾਂ ਦੀ ਗਿਣਤੀ ’ਚ ਸਿੱਖ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ। ਇਸ ਮੌਕੇ ਪਹੁੰਚੇ ਪੱਛਮੀ ਬੰਗਾਲ ਦੇ ਸੈਰ-ਸਪਾਟਾ ਮੰਤਰੀ ਰਛਪਾਲ ਸਿੰਘ ਨੇ ਮਮਤਾ ਬੈਨਰਜੀ ਦਾ ...
Read Full Story


ਬੰਗਲੌਰ ਦੇ ਸਿੱਖਾਂ ਵੱਲੋਂ ਵੱਖਰੇ ਵਿਆਹ ਕਾਨੂੰਨ ਦੀ ਮੰਗ

ਬੰਗਲੌਰ, ਬੰਗਲੌਰ ਦੀ ਸਿੱਖ ਸੰਗਤ ਨੇ ਗੁਰਦੁਆਰਾ ਸਿੰਘ ਸਭਾ, ਅਲਸੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਕਰੀਬ 30 ਹਜ਼ਾਰ ਦੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰੇ ਵਿੱਚ ਹਾਜ਼ਰੀ ਭਰੀ। ਇਸ ਮੌਕੇ ਹਜ਼ੂਰੀ ਰਾਗੀ ਜਥਾ ਭਾਈ ਲਖਵਿੰਦਰ ਸਿੰਘ ਅਤੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਜਥਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੇ ਸ਼ਬਦ ਗਾਇਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਅਰਦਾਸ, ਹੁਕਮਨਾਮਾ ਅਤੇ ਗੁਰਬਾਣੀ ਦੇ ਸ਼ਬਦ ਵਿਚਾਰ ਦੀ ਸੇਵਾ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਨੇ ਕੀਤੀ। ਜਨਰਲ ਸਕੱਤਰ ਡਾ. ਹਰਮਿੰਦਰ ਸਿੰਘ ਨੇ ...
Read Full Story


ਗੁਰਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਲੰਡਨ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਵਲੋਂ ਚਾਲਾ ਪਾਉਣ ਤੋਂ ਪਹਿਲਾਂ ਬਰਤਾਨੀਆ ਭਰ 'ਚੋਂ ਪਹੁੰਚੀਆਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਿੰਮਤ ਸਿੰਘ ਸੋਹੀ ਨੇ ਕਿਹਾ ਕਿ ਅਸੀਂ ਉਸ ਮਹਾਨ ਗੁਰੂ ਦੇ ਜਨਮ ਦਿਹਾੜੇ ਸੰਬੰਧੀ ਇਕਠੇ ਹੋਏ ਹਾਂ ਜਿਨ੍ਹਾਂ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਹੈ। ਸਾਡਾ ਇਸ ਦਿਹਾੜੇ Ḕਤੇ ਇਕੱਠੇ ਹੋਣਾ ਹੀ ਫਰਜ਼ ਨਹੀਂ ਸਗੋਂ ਸਾਨੂੰ ਉਨ੍ਹਾਂ ਸਿੱਖਿਆਵਾਂ ...
Read Full Story


ਪਾਕਿ ਜਾਣ ਵਾਲੇ ਜਥੇ ’ਚੋਂ 510 ਸ਼ਰਧਾਲੂਆਂ ਨੂੰ ਵੀਜ਼ੇ ਨਾ ਮਿਲੇ

ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਹਾਈ ਕਮਿਸ਼ਨ ਨੂੰ ਫ਼ੈਸਲੇ ’ਤੇ ਮੁੜ ਗੌਰ ਕਰਨ ਦੀ ਅਪੀਲ ਅੰਮ੍ਰਿਤਸਰ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ਼੍ਰੋਮਣੀ ਕਮੇਟੀ ਦੀ ਅਗਵਾਈ ’ਚ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਦੀ ਸੂਚੀ ਵਿੱਚੋਂ 510 ਯਾਤਰੂੂਆਂ ਨੂੰ ਐਨ ਆਖ਼ਰੀ ਮੌਕੇ ਵੀਜ਼ੇ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 449 ਯਾਤਰੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਤੇ 61 ਯਾਤਰੂਆਂ ਨੂੰ ਭਾਰਤ ਸਰਕਾਰ ਵੱਲੋਂ ਜਥੇ ਨਾਲ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਪਾਕਿਸਤਾਨ ਹਾਈ ਕਮਿਸ਼ਨ ...
Read Full Story


ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ. ਸੀ. ਨੂੰ ਹਟਾਇਆ ਜਾਵੇ - ਪੰਜਾਬੀ ਮੰਚ

ਅਮ੍ਰਿਤਸਰ 2 ਨਵੰਬਰ (Gurjeet Singh Azad)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਪੰਜਾਬੀ ਵਿਰੋਧੀ ਚਿਹਰੇ ਨੂੰ ਵੇਖਦਿਆਂ ਉਸ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਪੰਜਾਬੀ ਮੰਚ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਪੰਜਾਬੀ ਪ੍ਰੇਮੀਆਂ ਨੂੰ ਵੀ ਇੱਕ ਮੁੱਠ ਹੋਣ ਦਾ ਸਦਾ ਦਿੱਤਾ। ਅੱਜ ਇੱਥੇ ਪੰਜਾਬੀ ਮੰਚ ਦੀ ਅਗਵਾਈ ਹੇਠ ਵੱਖ ਵੱਖ ਸਾਹਿੱਤਕ ਅਤੇ ਸਮਾਜਕ ਸਭਿਆਚਾਰਕ ਜਥੇਬੰਦੀਆਂ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਮੰਚ ਦੇ ਮਿੱਖ ਬੁਲਾਰੇ ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵਾਇਸ ਚਾਂਸਲਰ ਅਜੈਬ ਸਿੰਘ ਬਰਾੜ ...
Read Full Story


ਕੈਪਟਨ ਵਲੋਂ ਬਾਦਲ ਨੂੰ ਮੀਡੀਆ ਨੀਤੀ 'ਤੇ ਖੁੱਲ੍ਹੀ ਬਹਿਸ ਦੀ ਚੁਣੌਤੀ

ਅੰਮ੍ਰਿਤਸਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਬਾਦਲ ਵਲੋਂ ਪੀ. ਟੀ. ਸੀ. ਚੈਨਲ ਸਬੰਧੀ ਗੱਲ ਨੂੰ ਸਵੀਕਾਰ ਕਰਨ ਦੀ ਥਾਂ ਪੰਜਾਬ ਟੂਡੇ ਨੂੰ ਪੰਜਾਬ ਕਾਂਗਰਸ ਸਮੇਂ ਇਸ਼ਤਿਹਾਰ ਦੇਣ ਦੇ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਬਸਤੀ ਨੌ ਜਲੰਧਰ ਦੀ 200 ਕਰੋੜ ਰੁਪਏ ਦੀ ਜਗ੍ਹਾ ਦੇ ਘਪਲੇ ਲਈ ਸਿੱਧੇ ਤੌਰ 'ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਿੰਮੇਵਾਰ ਠਹਿਰਾਇਆ। ...
Read Full Story


46 ਤੋਲੇ ਸੋਨਾ ਤੇ 7 ਲੱਖ ਨਕਦ ਚੋਰੀ

ਗੁਰਾਇਆ, 4 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਇਥੇ ਦਾਣਾ ਮੰਡੀ ਨੇੜੇ ਸਥਿਤ ਗੁਰੂ ਨਾਨਕ ਕਲੋਨੀ ਵਿਖੇ ਇਕ ਘਰ ਵਿਚ ਦਾਖਲ ਹੋ ਕੇ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਪੁਲਿਸ ਨੂੰ ਲਿਖਾਈ ਰਿਪੋਰਟ ਵਿਚ ਸਰੂਪ ਚੰਦ ਆਂਸਲ ਨੇ ਦੱਸਿਆ ਹੈ ਕਿ ਉਹ ਸ਼ਿਮਲੇ ਗਿਆ ਹੋਇਆ ਸੀ ਕਿ ਚੋਰਾਂ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ 46 ਤੋਲੇ ਸੋਨਾ, 7 ਲੱਖ ਨਕਦ, ਤਿੰਨ ਕਿਲੋ ਚਾਂਦੀ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ...
Read Full Story


ਨਗਰ ਕੀਰਤਨ ਦਾ ਮੋਗਾ ਪੁੱਜਣ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ

ਮੋਗਾ, 4 ਫਰਵਰੀ (ਪੱਤਰ ਪ੍ਰੇਰਕ)-ਨਾਨਕਸਰ ਸੰਪਰਦਾ ਦੇ ਮਹਾਂਪੁਰਸ਼ ਸੰਤ ਬਾਬਾ ਕੁੰਦਨ ਸਿੰਘ ਦੀ ਸਾਲਾਨਾ ਯਾਦ ਵਿਚ ਅੱਠਵਾਂ ਯਾਦਗਾਰੀ ਨਗਰ ਕੀਰਤਨ ਅੱਜ ਸਵੇਰੇ ਨਾਨਕਸਰ ਠਾਠ ਕਲੇਰਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਯੋਗ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਨਾਲ ਹਰੀ ਕੇ ਲਈ ਰਵਾਨਾ ਹੋਇਆ। ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਹੋਈ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ਸ਼ੋਭਿਤ ਸਨ। ਪੰਜ ਪਿਆਰੇ, ਪੰਜ ਨਿਸ਼ਾਨ ਸਾਹਿਬ ਵਾਲੇ ਸਿੰਘ, ਬੈਂਡ ਤੇ ਗੱਤਕਾ ਪਾਰਟੀਆਂ ਨਗਰ ਕੀਰਤਨ ਦੀ ਸ਼ਾਨ ਵਿਚ ਵਾਧਾ ਕਰ ਰਹੀਆਂ ਸਨ। ਨਗਰ ਕੀਰਤਨ ਵਿਚ ਸ਼ਾਮਿਲ ...
Read Full Story


ਮਾਤਾ ਅਵਤਾਰ ਕੌਰ ਨੂੰ ਅੰਤਿਮ ਵਿਦਾਈ

ਦਸੂਹਾ, 1 ਫਰਵਰੀ (ਭੁੱਲਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਦਸੂਹਾ ਦੇ ਟਰੱਸਟ ਮੈਂਬਰ ਸੇਵਾ ਮੁਕਤ ਹੈਡਮਾਸਟਰ ਦਲਵੀਰ ਸਿੰਘ ਨਈਅਰ ਅਤੇ ਮੈਨੇਜਰ ਸੁਖਵੀਰ ਸਿੰਘ ਨਈਅਰ ਦੀ ਮਾਤਾ ਅਵਤਾਰ ਕੌਰ ਦਾ ਅੱਜ ਇੱਥੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਾਬਕਾ ਐਸ. ਐਮ. ਓ. ਅਮਰੀਕ ਸਿੰਘ ਬਸਰਾ, ਜਗਦੀਸ਼ ਸਿੰਘ ਸੋਈ , ਫੁੱਲ ਕਮਲਜੀਤ ਸਿੰਘ ਚੇਅਰਮੈਨ ਗੁਰੂ ਨਾਨਕ ਮਿਸ਼ਨ ਟਰੱਸਟ, ਗਿਆਨੀ ਜੁਗਿੰਦਰ ਸਿੰਘ, ਜਸਬੀਰ ਸਿੰਘ ਸੇਠੀ, ਅਮਰੀਕ ਸਿੰਘ ਗੱਗੀ, ਤਰਲੋਚਨ ਸਿੰਘ, ਹੈਡਮਾਸਟਰ ਦਿਲਬਾਗ ਸਿੰਘ, ਸੋਮਨਾਥ, ਮਲਕੀਤ ਸਿੰਘ, ਗੁਰਦੀਪ ਸਿੰਘ, ਦੀਦਾਰ ਸਿੰਘ ਸਰਹਾਲਾ, ...
Read Full Story


ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਕਪੂਰਥਲਾ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਗਣਤੰਤਰ ਦਿਵਸ ਸਬੰਧੀ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਰਾਜ ਕਮਲ ਚੌਧਰੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਸਬੰਧੀ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ ਤੇ ਜ਼ਿਲ੍ਹੇ ਦੇ ਅਜ਼ਾਦੀ ਘੁਲਾਟੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਉ¤ਘਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ...
Read Full Story


ਜਗਤ ਸਿੰਘ ਸੰਘੇੜਾ ਤੇ ਚੰਨਣ ਕੌਰ ਦੀ ਯਾਦ ’ਚ ਮੁਫ਼ਤ ਮੈਡੀਕਲ ਕੈਂਪ

ਨਕੋਦਰ/ਮੱਲ੍ਹੀਆਂ ਕਲਾਂ, 18 ਜਨਵਰੀ (ਤਰਲੋਕ/ਮਾਨ)-ਨਜ਼ਦੀਕੀ ਪਿੰਡ ਮੁੱਧ ਜ਼ਿਲ੍ਹਾ ਜਲੰਧਰ ਵਿਖੇ ਚੌਥਾ ਮੁਫ਼ਤ ਮੈਡੀਕਲ ਕੈਂਪ ਸ: ਜਗਤ ਸਿੰਘ ਸੰਘੇੜਾ ਤੇ ਮਾਤਾ ਚੰਨਣ ਕੌਰ ਦੀ ਯਾਦ ਨੂੰ ਸਮਰਪਿਤ ਸੰਘੇੜਾ ਪਰਿਵਾਰ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ’ਚ ਲਗਾਇਆ ਗਿਆ। ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਨੇ ਚੈ¤ਕਅਪ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਨਰਗਿਸ ਦੱਤ, ਕੈਂਸਰ ਕੇਅਰ ਫਾਊਂਡੇਸ਼ਨ ਦੀ ਬੱਸ ਵੀ ਪਹੁੰਚੀ, ਜਿਸ ’ਚ ਮਰੀਜ਼ਾਂ ਦੇ ਐਕਸਰੇ ਤੇ ਹੋਰ ਜ਼ਰੂਰੀ ਟੈਸਟ ਵੀ ਕੀਤੇ ਗਏ। ਇਸ ਮੈਡੀਕਲ ਕੈਂਪ ਦਾ ਉੁਦਘਾਟਨ ਸੀ: ਅਕਾਲੀ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ...
Read Full Story


ਨਾਨਕਸ਼ਾਹੀ ਕੈਲੰਡਰ ਦੀ ਕੀਤੀ ਗਈ ਸੋਧ ਤੇ ਸ਼੍ਰੋਮਣੀ ਅਕਾਲੀ ਦਲ (ਅ) ਯੂ.ਕੇ. ਵੱਲੋਂ ਇਤਰਾਜ

ਬਰਮਿੰਘਮ, 13 ਜਨਵਰੀ (ਬੇਅੰਤ ਸਿੰਘ) ਇੰਗਲੈਂਡ ਦੇ ਸਭ ਤੋਂ ਦੂਜੇ ਵੱਡੇ ਸ਼ਹਿਰ ਬਰਮਿੰਘਮ ਵਿੱਚ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਯੂਥ ਵਿੰਗ ਯੂ.ਕੇ ਨੇ ਇੱਕ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਕਿਹਾ ਗਿਆ ਕਿ ਮਜੂਦਾ ਸ਼੍ਰੋਮਣੀ ਗੁਰਦੁਵਾਰਾ ਪ੍ਰੰਬਧਕ ਕਮੇਟੀ ਦੀ ਮਿਆਦ 30 ਅਗਸਤ 2009 ਨੂੰ ਪੂਰੀ ਹੋ ਚੁੱਕੀ ਹੈ। ਇਸ ਲਈ ਇਸਨੂੰ ਨਾਨਕਸ਼ਾਹੀ ਕੈਲੰਡਰ ਸਮੇਤ ਕੋਈ ਵੀ ਅਹਿਮ ਫੈਸਲਾ ਲੈਣ ਦਾ ਹੱਕ ਨਹੀ ਹੈ। ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਵੱਲੋਂ ਇਸ ਸਬੰਦੀ ਰਿੱਟ ਕੀਤੀ ਗਈ ਹੈ, ਜਿਸ ਦੀ 20 ਜਨਵਰੀ 2010 ਨੂੰ ਸੁਨਵਾਈ ਹੋਣੀ ਹੈ। ਪਰ ਉਸ ਤੋਂ ਪਹਿਲਾਂ ਹੀ ਗੈਰ ਵਿਧਾਨਿਕ ਤੌਰ ਤੇ ਜਥੇਦਾਰ ਸ਼੍ਰੀ ਅਕਾਲ ਤਖਤ ...
Read Full Story


ਨਾਨਕਸ਼ਾਹੀ ਕੈਲੰਡਰ ਦੀ ਕੀਤੀ ਗਈ ਸੋਧ ਤੇ ਇੰਗਲੈਂਡ ਦੀਆਂ ਪੰਥਕ ਜਥੇਬੰਦੀਆਂ ਵਲੋਂ ਡੱਟ ਕੇ ਵਿਰੋਧ

ਬਰਮਿੰਘਮ, 12 ਜਨਵਰੀ (ਬੇਅੰਤ ਸਿੰਘ) ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਹਿਬਾਨ ਵਲੋਂ ਪ੍ਰਵਾਨ ਕਰਕੇ ਨਾਨਕਸ਼ਾਹੀ ਕੈਲੰਡਰ 2003 ਵਿੱਚ ਜਾਰੀ ਕੀਤਾ ਗਿਆ ਸੀ। ਕਰੀਬ 6 ਸਾਲ ਤੋਂ ਦੇਸ਼ ਵਿਦੇਸ਼ ਵਿੱਚ ਸਿੱਖ ਸੰਗਤਾਂ ਇਸ ਮੁਤਾਬਿਕ ਚਲਦੀਆਂ ਆ ਰਹੀਆਂ ਹਨ। ਸ਼੍ਰੋਮਣੀ ਕਮੇਟੀ ਜਿਸਨੂੰ ਕੈਲੰਡਰ ਦੇ ਵਿਧੀ ਵਿਧਾਨ ਵਾਰੇ ਕੋਈ ਜਾਣਕਾਰੀ ਨਹੀਂ ਹੈ, ਸਿਰਫ ਸ੍ਰ. ਪ੍ਰਕਾਸ਼ ਸਿੰਘ ਬਾਦਲ (ਜੋ ਖੁਦ ਆਰ.ਐਸ.ਐਸ. ਦੀ ਮੁਠੀ ਵਿੱਚ ਹੈ) ਦੇ ਇਸ਼ਾਰੇ ਤੇ ਇਸਨੂੰ ਬਦਲਣ ਦਾ ਕੋਈ ਅਧਿਕਾਰ ਨਹੀਂ ਹੈ। ਕਲੈਂਡਰ ਬਾਰੇ ਸ੍ਰ. ਪਾਲ ਸਿੰਘ ਪੁਰੇਵਾਲ, ਭੂਗੋਲ, ਖਗੋਲ, ਸੂਰਜ, ਚੰਦਰਮਾ ਅਤੇ ਪ੍ਰਕ੍ਰਿਤੀ ਦੇ ਵਿਗਿਆਨੀਆਂ ਤੇ ...
Read Full Story


ਬ੍ਰਮਿੰਘਮ ਬ੍ਰਾਂਚ ਦਾ ਗਠਨ

ਬ੍ਰਮਿੰਘਮ,5 ਜਨਵਰੀ(ਬੇਅੰਤ ਸਿੰਘ)ਗੁਰੂੁ ਨਾਨਕ ਗੁਰਦੁਆਰਾ ਐਡਵਰਡ ਸਟਰੀਟ ਵੈਸਟ ਬ੍ਰਾਮਿਚ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਯੂਥ ਵਿੰਗ ਯੂ.ਕੇ. ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਭਾਈ ਕੁਲਵੰਤ ਸਿੰਘ ਮੁਠੱਡਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੀਨੀਅਰ ਆਗੂ ਕੌਂਸਲਰ ਗੁਰਦਿਆਲ ਸਿੰਘ ਅਟਵਾਲ,ਸਰਬਜੀੱਤ ਸਿੰਘ ਕੂਨਰ, ਇੰਦਰ ਸਿੰਘ ਸੋਹਲ ਅਤੇ ਰਣਜੀਤ ਸਿੰਘ ਸ਼ੇਰਗਿੱਲ ਵਿਸੇਸ਼ ਤੌਰ ਤੇ ਸ਼ਾਮਲ ਹੋਏ ਮੀਟਿੰਗ ਦੌਰਾਨ ਅਜੋਕੇ ਪੰਥਕ ਹਾਲਾਤਾਂ ਤੇ ਵਿਚਾਰ ਵਟਾਂਦਰਾ ਹੋਇਆ ਅਤੇ ਨੈਸ਼ਨਲ ਅਗਜੈਕਟਿਵ ਵਿੱਚ ਭਾਈ ਮਨਦੀਪ ਸਿੰਘ ਅਜਨਾਲਾ ਨੂੰ ਸਕੱਤਰ ਤੇ ਬੇਅੰਤ ਸਿੰਘ ਨੂੰ ਮੀਡੀਆ ਤੇ ...
Read Full Story


ਜਵੱਦੀ ਟਕਸਾਲ ਧਰੂ ਤਾਰੇ ਵਾਂਗ ਚਮਕ ਰਿਹੈ-ਗਿ: ਬਖ਼ਸ਼ੀਸ਼ ਸਿੰਘ

ਲੁਧਿਆਣਾ, 30 ਨਵੰਬਰ (ਜੇਤਲੀ)-18ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇ ਤੀਜੇ ਦਿਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਬਖ਼ਸ਼ੀਸ਼ ਸਿੰਘ ਨੇ ਸੰਗਤਾਂ ਦੇ ਅਥਾਹ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿਹਾ ਗੁਰਮਤਿ ਸੰਗੀਤ ਦੇ ਅਕਾਸ਼ ਵਿਚ ਜਵੱਦੀ ਟਕਸਾਲ ਦਾ ਨਾਮ ਧਰੂ ਤਾਰੇ ਵਾਂਗੂ ਚਮਕ ਰਿਹਾ ਹੈ। ਜਵੱਦੀ ਟਕਸਾਲ ਦੇ ਬਾਨੀ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਕੀਤੇ ਕਾਰਜਾਂ ਤੋਂ ਵੱਡੀਆਂ-ਵੱਡੀਆਂ ਸੰਸਥਾਵਾਂ ਸੇਧ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਤੋਂ ਵਰੋਸਾਏ ਸੰਤ ਅਮੀਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਬਾਬਾ ਸੁੱਚਾ ਸਿੰਘ ਦੇ ਪਾਏ ਪੂਰਨਿਆਂ ਤੇ ਚੱਲ ਕੇ ...
Read Full Story


1

Loading...

© 2012 punjabinfoline.com

punjab infoline arash info