Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
Have a Facebook account? Log in with Facebook here.

E-Paper
Photo News
Category
Tags Cloud
Tag Search for "ਪੁਲਿਸ"
ਪਟਿਆਲਾ ਪੁਲਿਸ ਵੱਲੋਂ ਸਾਢੇ ਚਾਰ ਮਹੀਨੇ ਪਹਿਲਾਂ ਹੋਏ ਕਤਲ ਕੇਸ ਦੀ ਗੁੱਥੀ ਸੁਲਝਾਈ, ਇੱਕ ਗ੍ਰਿਫਤਾਰ-ਥਿੰਦ

ਪਟਿਆਲਾ: 13 ਫਰਵਰੀ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਨੇ ਲਗਭਗ ਸਾਢੇ ਚਾਰ ਮਹੀਨੇ ਪਹਿਲਾਂ ਹੋਏ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਉਸ ਦੇ ਦੋ ਸਾਥੀਆਂ ਦੀ ਗ੍ਰਿਫਤਾਰੀ ਸਬੰਧੀ ਪੁਲਿਸ ਵੱਲੋਂ ਟੀਮਾਂ ਗਠਿਤ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਐਸ.ਪੀ. (ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਨੇ ਦਿੰਦਿਆਂ ਦੱਸਿਆ ਕਿ ਮਿਤੀ 11-2-2012 ਨੂੰ ਕਤਲ ਕੀਤੇ ਵਿਅਕਤੀ ਮੰਗਲ ਸਿੰਘ ਉਰਫ ਮੰਗਾ ਦੀ ਭੈਣ ਰਾਜਵਿੰਦਰ ਕੌਰ ਨੇ ਇੱਕ ਮੁਕੱਦਮਾ ਨੰ: 23 ਥਾਣਾ ...
Read Full Story


ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ-ਐਸ.ਪੀ.(ਡੀ)

ਪਟਿਆਲਾ: 18 ਜਨਵਰੀ (ਪੀ.ਐਸ.ਗਰੇਵਾਲ) -ਐਸ.ਐਸ.ਪੀ. ਪਟਿਆਲਾ ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ ਦੇ ਆਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ.ਪੀ. (ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਅਤੇ ਡੀ.ਐਸ.ਪੀ. (ਡੀ) ਸ੍ਰ: ਜਗਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਂਟੀ ਗੁੰਡਾ ਸਟਾਫ ਪਟਿਆਲਾ ਦੇ ਏ.ਐਸ.ਆਈ. ਸ੍ਰ: ਹਰਬਿੰਦਰ ਸਿੰਘ ਅਤੇ ਸੀ.ਆਈ.ਏ. ਸਟਾਫ ਪਟਿਆਲਾ ਏ.ਐਸ.ਆਈ. ਭਾਗ ਸਿੰਘ ਦੀਆਂ ਪੁਲਿਸ ਪਾਰਟੀਆਂ ਨੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿੱਚ ਕੀਤੀ ਜਾ ਰਹੀ ਗਸ਼ਤ ਦੌਰਾਨ ਗੁਰਦੁਆਰਾ ਝਾਲ ਸਾਹਿਬ ਨੇੜੇ ਪੀ.ਆਰ.ਟੀ.ਸੀ. ਵਰਕਸ਼ਾਪ ਪਾਸੋਂ ...
Read Full Story


ਚੋਣ ਕਮਿਸ਼ਨ ਵੱਲੋ ਚੋਣ ਖਰਚੇ, ਵੋਟਰਾਂ ਨੂੰ ਲੁਭਾਉੁਣ ਲਈ ਨਸ਼ੀਲੇ ਪਦਾਰਥਾਂ ਅਤੇ ਪੈਸਿਆਂ ਦੀ ਵੰਡ ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲੇ ਵਿੱਚ 4 ਜਨਰਲ ਚੋਣ ਦਰਸ਼ਕ, 3 ਖਰਚਾ ਚੋਣ ਦਰਸ਼ਕ ਅਤੇ 1 ਪੁਲਿਸ ਚੋਣ ਦਰਸ਼ਕ ਨਿਯੁਕਤ- ਜ਼ਿਲਾ ਚੋਣ ਅਫ਼ਸਰ

ਪਟਿਆਲਾ 14 ਜਨਵਰੀ (ਪੀ.ਐਸ.ਗਰੇਵਾਲ) -ਚੋਣ ਕਮਿਸ਼ਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮੂਹ ਰਾਜਸੀ ਪਾਰਟੀਆਂ ਵੱਲੋ ਕੀਤੇ ਜਾਣ ਵਾਲੇ ਚੋਣ ਖਰਚੇ, ਵੋਟਰਾਂ ਨੂੰ ਲੁਭਾਉੁਣ ਲਈ ਨਸ਼ੀਲੇ ਪਦਾਰਥਾਂ ਅਤੇ ਪੈਸਿਆਂ ਦੀ ਵੰਡ ਤੇ ਤਿੱਖੀ ਨਜ਼ਰ ਰੱਖਣ ਅਤੇ ਚੋਣਾਂ ਨਿਰਪੱਖ, ਆਜ਼ਾਦਾਨਾ ਤੇ ਸ਼ਾਂਤੀ ਪੂਰਵਿਕ ਕਰਵਾਉਣ ਲਈ ਜ਼ਿਲੇ ਵਿੱਚ 4 ਜਨਰਲ ਚੋਣ ਦਰਸ਼ਕ, 3 ਖਰਚਾ ਚੋਣ ਦਰਸ਼ਕ ਅਤੇ 1 ਪੁਲਿਸ ਚੋਣ ਦਰਸ਼ਕ ਦੀ ਨਿਯੁਕਤੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਸਮੂਹ ਰਾਜਸੀ ਪਾਰਟੀਆਂ,ਰਿਟਰਨਿੰਗ ਅਫ਼ਸਰਾਂ ਤੇ ਹੋਰ ਅਧਿਕਾਰੀਆਂ ...
Read Full Story


ਪਟਿਆਲਾ ਪੁਲਿਸ ਵੱਲੋਂ 20 ਬੋਰੀਆਂ ਭੁੱਕੀ ਸਮੇਤ 4 ਗ੍ਰਿਫਤਾਰ-ਐਸ.ਐੋਸ.ਪੀ.

ਪਟਿਆਲਾ: 8 ਦਸੰਬਰ(ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਸੀ.ਆਈ.ਏ. ਸਟਾਫ ਪਟਿਆਲਾ ਦੀ ਟੀਮ ਨੇ ਚਾਰ ਵਿਅਕਤੀਆਂ ਨੂੰ 20 ਬੋਰੀਆਂ ਭੁੱਕੀ ਚੂਰਾ ਪੋਸਤ ਜੋ ਕਿ 7 ਕੁਇੰਟਲ ਬਣਦਾ ਹੈ, ਸਮੇਤ ਗ੍ਰਿਫਤਾਰ ਕਰ ਲਿਆ । ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਐਸ.ਪੀ. (ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਅਤੇ ਡੀ.ਐਸ.ਪੀ. (ਡੀ) ਸ੍ਰ: ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸੀ.ਆਈ.ਏ. ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸੁਖਮਿੰਦਰ ਸਿੰਘ ਚੌਹਾਨ ਨੇ ਆਪਣੀ ...
Read Full Story


ਪਟਿਆਲਾ ਪੁਲਿਸ ਵੱਲੋਂ 8 ਕਿਲੋ ਅਫੀਮ ਸਮੇਤ ਇੱਕ ਕਾਬੂ-ਐਸ.ਐਸ.ਪੀ.

ਪਟਿਆਲਾ:30 ਅਕਤੂਬਰ (ਪੀ.ਐਸ.ਗਰੇਵਾਲ) -ਜ਼ਿਲਾ ਪੁਲਿਸ ਮੁਖੀ ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਵੱਲੋਂ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਬਖਸ਼ੀਵਾਲਾ ਪੁਲਿਸ ਵੱਲੋਂ 8 ਕਿਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰ: ਗਿੱਲ ਨੇ ਦੱਸਿਆ ਕਿ ਡੀ.ਐਸ.ਪੀ. (ਡੀ) ਸ੍ਰ: ਮਨਜੀਤ ਸਿੰਘ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਥਾਣਾ ਬਖਸ਼ੀਵਾਲਾ ਦੇ ਇਲਾਕੇ ਵਿੱਚ ਨਸ਼ਿਆਂ ਦੇ ਵਪਾਰੀਆਂ ਨੂੰ ਕਾਬੂ ਕਰਨ ਲਈ ਥਾਣਾ ਬਖਸ਼ੀਵਾਲਾ ਦੇ ਐਸ.ਐਚ.ਓ. ਇੰਸਪੈਕਟਰ ਗੁਰਚਰਨ ਸਿੰਘ ਨੇ 29 ਅਕਤੂਬਰ ਨੂੰ ਸਮੇਤ ਆਪਣੀ ...
Read Full Story


ਪਟਿਆਲਾ, ਰਾਜਪੁਰਾ, ਪਾਤੜਾਂ ਅਤੇ ਨਾਭਾ ਵਿਖੇ ਸਾਂਝ ਕੇਂਦਰਾਂ ਦਾ ਉਦਘਾਟਨ *****ਇੱਕੋ ਛੱਤ ਹੇਠ ਲੋਕਾਂ ਨੂੰ ਕਈ ਪੁਲਿਸ ਸੇਵਾਵਾਂ ਮਿਲਣਗੀਆਂ

ਪਟਿਆਲਾ, 17 ਅਕਤੂਬਰ (ਪੀ.ਐਸ.ਗਰੇਵਾਲ) -ਪੰਜਾਬ ਸਰਕਾਰ ਵੱਲੋਂ ਜਨਤਾ ਅਤੇ ਪੁਲਿਸ ਵਿਚਾਲੇ ਸਬੰਧ ਹੋਰ ਵੀ ਸੁਖਾਵੇਂ ਕਰਨ, ਸਮਾਂਬੱਧ ਅਤੇ ਭਿ੍ਰਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਪੁਲਿਸ ਥਾਣਿਆਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਖਤਮ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਸਾਂਝ ਪ੍ਰੋਜੈਕਟ ਤਹਿਤ ਅੱਜ ਪਟਿਆਲਾ ਜ਼ਿਲੇ ਵਿੱਚ 4 ਸਾਂਝ ਕੇਂਦਰਾਂ ਨੇ ਉਦਘਾਟਨ ਉਪਰੰਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਪਟਿਆਲਾ ਵਿਖੇ ਆਈ.ਜੀ. ਪਟਿਆਲਾ ਜ਼ੋਨ ਸ਼੍ਰੀ ਪਰਮਜੀਤ ਸਿੰਘ ਗਿੱਲ, ਨਾਭਾ ਵਿਖੇ ਡਵੀਜ਼ਨਲ ਕਮਿਸ਼ਨਰ ਸ਼੍ਰੀ ਐਸ.ਆਰ. ਲੱਧੜ, ਰਾਜਪੁਰਾ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ...
Read Full Story


ਕਾਰਾਂ ਚੋਰੀ ਕਰਕੇ ਜਾਅਲੀ ਨੰਬਰ ਲਗਾਉਣ ਵਾਲਾ ਵਿਅਕਤੀ ਪਟਿਆਲਾ ਪੁਲਿਸ ਵੱਲੋਂ ਕੀਤਾ ਗ੍ਰਿਫਤਾਰ

ਪਟਿਆਲਾ, 15 ਅਕਤੂਬਰ (ਪੀ.ਐਸ.ਗਰੇਵਾਲ) -ਚੰਡੀਗੜ ਵਿੱਚ ਕਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਮਗਰੋਂ ਚੋਰੀ ਕੀਤੀਆਂ ਕਾਰਾਂ ਦੇ ਜਾਅਲੀ ਨੰਬਰ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਪਟਿਆਲਾ ਪੁਲਿਸ ਨੇ ਦੋ ਚੋਰੀਸ਼ੁਦਾ ਕਾਰਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ । ਐਸ.ਐਸ.ਪੀ ਪਟਿਆਲਾ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ (ਦਿਹਾਤੀ) ਸ਼੍ਰੀ ਹਰਦਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ਅਤੇ ਪੁਲਿਸ ਚੌਕੀ ਭੁਨਰਹੇੜੀ ਦੇ ਏ.ਐਸ.ਆਈ ਗੁਰਮੀਤ ਸਿੰਘ ਨੇ ...
Read Full Story


ਪਟਿਆਲਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਦੀਆਂ 939 ਪੇਟੀਆਂ ਬਰਾਮਦ

ਪਟਿਆਲਾ, 14 ਅਕਤੂਬਰ (ਪੀ.ਐਸ.ਗਰੇਵਾਲ) - ਸਮਾਜ ਵਿੱਚ ਫੈਲੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਪਟਿਆਲਾ ਪੁਲਿਸ ਲਗਾਤਾਰ ਸਰਗਰਮ ਹੈ । ਇਸੇ ਲੜੀ ਤਹਿਤ ਸੀ.ਆਈ.ਏ ਸਟਾਫ ਨਾਭਾ ਦੀ ਪੁਲਿਸ ਪਾਰਟੀ ਨੇ ਅਹਿਮ ਸਫਲਤਾ ਨੂੰ ਅੰਜਾਮ ਦਿੱਤਾ ਹੈ । ਐਸ.ਐਸ.ਪੀ ਪਟਿਆਲਾ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੀ.ਆਈ.ਏ ਸਟਾਫ ਨਾਭਾ ਦੇ ਇੰਚਾਰਜ ਸਬ-ਇੰਸਪੈਕਟਰ ਸ਼੍ਰੀ ਸ਼ਮਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਦੇ ਕਾਰਵਾਈ ਕਰਦਿਆਂ ਨਾਭਾ-ਛੀਟਾਂਵਾਲਾ ਰੋਡ ’ਤੇ ਪਿੰਡ ਕਕਰਾਲਾ ਦੇ ਇੱਕ ਗੋਦਾਮ ਵਿੱਚੋਂ 939 ਪੇਟੀਆਂ ਨਜਾਇਜ਼ ਸ਼ਰਾਬ ...
Read Full Story


ਵਿਧਾਨ ਸਭਾ ਚੋਣਾਂ ਨੂੰ ਨਿਰਪੱਖਤਾ ਤੇ ਅਮਨ ਪੂਰਵਕ ਕਰਵਾਉਣ ਲਈ ਪੰਜਾਬ ਪੁਲਿਸ ਪੂਰੀ ਤਰਾਂ ਵਚਨਬੱਧ: ਡੀ.ਜੀ.ਪੀ.

ਪਟਿਆਲਾ: 11 ਅਕਤੂਬਰ (ਪੀ.ਐਸ.ਗਰੇਵਾਲ) -‘‘ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਪੂਰੀ ਨਿਰਪੱਖਤਾ ਤੇ ਅਮਨ ਪੂਰਵਕ ਕਰਵਾਉਣ ਲਈ ਪੰਜਾਬ ਪੁਲਿਸ ਪੂਰੀ ਤਰਾਂ ਵਚਨਬੱਧ ਹੈ।’’ ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਪੁਲਿਸ ਦੇ ਮੁਖੀ ਸ਼੍ਰੀ ਅਨਿਲ ਕੌਸ਼ਿਕ ਨੇ ਪਟਿਆਲਾ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਪਟਿਆਲਾ ਵਿਖੇ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਲਈ ਸਦਰ ਪੁਲਿਸ ਸਟੇਸ਼ਨ ਦੇ ਨੇੜੇ ਬਣਾਏ ਗਏ ‘ਸਾਂਝ ਕੇਂਦਰ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ਼੍ਰੀ ਕੌਸ਼ਿਕ ਨੇ ਕਿਹਾ ਕਿ ਪੰਜਾਬ ਦਾ ਇਹ ਇਤਿਹਾਸ ...
Read Full Story


ਜੁਲਕਾਂ ਪੁਲਿਸ ਵੱਲੋਂ 7 ਕਿਲੋ ਅਫੀਮ ਸਮੇਤ 3 ਤਸਕਰ ਗ੍ਰਿਫਤਾਰ

ਪਟਿਆਲਾ, 25 ਸਤੰਬਰ (ਪੀ.ਐਸ.ਗਰੇਵਾਲ) -ਐਸ.ਐਸ.ਪੀ ਪਟਿਆਲਾ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੁਹਿੰਮ ਅਧੀਨ ਥਾਣਾ ਜੁਲਕਾਂ ਦੀ ਪੁਲਿਸ ਪਾਰਟੀ ਨੇ ਰਾਜਸਥਾਨ ਦੇ ਵਸਨੀਕ 3 ਤਸਕਰਾਂ ਨੂੰ 7 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ । ਜ਼ਿਲਾ ਪੁਲਿਸ ਮੁਖੀ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਜੁਲਕਾਂ ਦੇ ਮੁਖੀ ਸ਼੍ਰੀ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਏ.ਐਸ.ਆਈ ਮੋਹਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ...
Read Full Story


ਦਿੱਲੀ ਪੁਲਿਸ ਵੱਲੋਂ ਦੋ ਸ਼ੱਕੀਆਂ ਦੇ ਸਕੈਚ ਜਾਰੀ, ਪੀੜਤਾਂ ਪਰਿਵਾਰਾਂ ਦੇ ਰਿਸ਼ਤੇਦਾਰਾਂ ਵੱਲੋਂ ਨੇਤਾਵਾਂ ਵਿਰੁੱਧ ਨਾਅਰੇਬਾਜ਼ੀ

ਦਿੱਲੀ ਪੁਲਿਸ ਨੇ ਹਾਈਕੋਰਟ ਦੇ ਬਾਹਰ ਬੰਬ ਧਮਾਕੇ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਸ਼ੱਕੀਆਂ ਦੇ ਸਕੈਚ ਜਾਰੀ ਕੀਤੇ ਹਨ। ਇਨ੍ਹਾਂ ਸ਼ੱਕੀਆਂ ਵਿਚੋਂ ਇਕ ਦੀ ਉਮਰ ਲਗਪਗ 26 ਅਤੇ ਦੂਜੇ ਦੀ ਉਮਰ 50 ਸਾਲ ਦੇ ਆਸ-ਪਾਸ ਹੈ। ਚਸ਼ਮਦੀਦਾਂ ਦੀ ਮੱਦਦ ਨਾਲ ਪੁਲਿਸ ਨੇ ਇਹ ਸਕੈਚ ਜਾਰੀ ਕੀਤੇ ਹਨ। ਚਸ਼ਮਦੀਦ ਮਹਿੰਦਰ ਨੇ ਦੱਸਿਆ ਕਿ ਜਦੋਂ ਉਹ ਹਾਈ ਕੋਰਟ 'ਚ ਲਾਈਨ 'ਚ ਲੱਗਿਆ ਹੋਇਆ ਸੀ ਤਾਂ ਇੱਕ ਸਫੈਦ ਕਮੀਜ਼ ਵਾਲਾ ਵਿਅਕਤੀ ਅਟੈਚੀ ਲੈ ਕੇ ਉਥੇ ਆਇਆ। ਮਹਿੰਦਰ ਨੇ ਦੱਸਿਆ ਕਿ ਇੰਨੀ ਦੇਰ ਵਿੱਚ ਅਸੀਂ ਕੁਝ ਸਮਝ ਪਾਉਂਦੇ ਉਥੇ ਧਮਾਕਾ ਹੋ ਗਿਆ। ਸਾਨੂੰ ਕੋਈ ਦਹਿਸ਼ਤਗਰਦੀ ਧੜਾ ਦਬਾਅ ਨਹੀਂ ਸਕਦਾ : ...
Read Full Story


ਜਾਪਾਨ 'ਚ ਕੁਦਰਤ ਦਾ ਕਹਿਰ ਜਾਰੀ

ਟੋਕੀਓ,ਜਾਪਾਨ ਵਿਚ ਆਏ ਸ਼ਕਤੀਸ਼ਾਲੀ ਤੂਫਾਨ ਕਾਰਨ 27 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 50 ਹੋਰ ਲਾਪਤਾ ਹੋ ਗਏ ਹਨ। ਸ਼ਨੀਵਾਰ ਨੂੰ ਆਏ ਇਸ ਤੂਫਾਨ ਨੇ ਲੋਕਾਂ ਦੀ ਸੰਪੰਤੀ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਤੇ ਇਸ ਨਾਲ ਜਨ-ਜੀਵਨ ਉਤੇ ਮਾੜਾ ਅਸਰ ਪਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਪਤਾ ਹੋਏ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਤੂਫਾਨ ਕਾਰਨ ਕਈ ਮਕਾਨ ਢਹਿ ਗਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਦੂਸਰੇ ਪਾਸੇ ਤੂਫਾਨ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਲਗਾਤਾਰ ਜ਼ਮੀਨ ਖਿਸਕਣ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ...
Read Full Story


ਪਾਕਿ 'ਚ ਆਤਮਘਾਤੀ ਬੰਬ ਧਮਾਕਾ-11 ਹਲਾਕ

ਇਸਲਾਮਾਬਾਦ,ਪਾਕਿਸਤਾਨ ਦੇ ਦੱਖਣ-ਪੱਛਮੀ ਪ੍ਰਾਂਤ ਬਲੋਚਿਸਤਾਨ ਦੀ ਰਾਜਧਾਨੀ ਕੁਏਟਾ 'ਚ ਹੋਏ ਆਤਮਘਾਤੀ ਕਾਰ ਬੰਬ ਧਮਾਕੇ ਵਿਚ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 22 ਹੋਰ ਜ਼ਖ਼ਮੀ ਹੋ ਗਏ। ਇਹ ਧਮਾਕਾ ਪਾਰਕਿੰਗ ਸਥਾਨ ਵਿਖੇ ਹੋਇਆ। ਮਰਨ ਵਾਲਿਆਂ ਵਿਚ ਦੋ ਔਰਤਾਂ ਅਤੇ ਦੋ ਬੱਚੇ ਵੀ ਸ਼ਾਮਿਲ ਹਨ। ਜਿਸ ਵੇਲੇ ਇਹ ਬੰਬ ਧਮਾਕਾ ਹੋਇਆ, ਉਸ ਵੇਲੇ ਦੇਸ਼ 'ਚ ਈਦ ਉਲ ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਉੱਚ-ਪੁਲਿਸ ਅਧਿਕਾਰੀ ਹਾਮੀਦ ਸ਼ਕੀਲ ਨੇ ਦੱਸਿਆ ਕਿ ਮੁਢਲੀ ਜਾਣਕਾਰੀ ਤੋਂ ਪ੍ਰਤੀਤ ਹੁੰਦਾ ਹੈ ਕਿ ਇਹ ਆਤਮਘਾਤੀ ਕਾਰ ਬੰਬ ਧਮਾਕਾ ਹੈ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ। ਇਕ ਸਥਾਨਕ ...
Read Full Story


ਬੰਗਲਾਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ ਹੱਤਿਆਵਾਂ

ਢਾਕਾ, ਮਨੁੱਖੀ ਅਧਿਕਾਰ ਸੰਸਥਾ ਐਮਨੈਸਟੀ ਇੰਟਰਨੈਸ਼ਨਲ ਨੇ ਬੰਗਲਾਦੇਸ਼ ਦੀ ਵਿਸ਼ੇਸ਼ ਪੁਲਿਸ ਫੋਰਸ ਰੈਪਿਡ ਐਕਸ਼ਨ ਬਟਾਲੀਅਨ (ਆਰ.ਏ.ਬੀ.) 'ਤੇ ਦੋਸ਼ ਲਾਇਆ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਹੱਤਿਆਵਾਂ ਕਰ ਰਹੇ ਹਨ। ਆਪਣੀ ਇਕ ਰਿਪੋਰਟ 'ਚ ਐਮਨੈਸਟੀ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਗੈਰ-ਕਾਨੂੰਨੀ ਹੱਤਿਆਵਾਂ ਨੂੰ ਰੋਕਣ ਦੇ ਆਪਣੇ ਵਾਅਦੇ 'ਤੇ ਅਮਲ ਕਰਨ। ਨਾਲ ਹੀ ਕਿਹਾ ਗਿਆ ਹੈ ਕਿ ਆਰ.ਏ.ਬੀ. 'ਤੇ ਸਾਲ 2004 ਵਿਚ ਆਪਣੇ ਗਠਨ ਤੋਂ ਬਾਅਦ ਤੋਂ ਹੀ ਹੁਣ ਤੱਕ 700 ਤੋਂ ਜ਼ਿਆਦਾ ਅਜਿਹੀਆਂ ਹੱਤਿਆਵਾਂ ਦਾ ਦੋਸ਼ ਹੈ। ਬੰਗਲਾਦੇਸ਼ ਸਰਕਾਰ ਨੇ ਹੁਣ ਤੱਕ ਐਮਨੈਸਟੀ ਇੰਟਰਨੈਸ਼ਨਲ ਦੀ ਇਸ ...
Read Full Story


ਵਿਅਕਤੀ ਦੀ ਰੇਲਗੱਡੀ ਥੱਲੇ ਆਉਣ ਨਾਲ ਮੌਤ

ਫਿਲੌਰ,ਰੇਲਵੇ ਪੁਲਿਸ ਫਿਲੌਰ ਨੂੰ ਨੂਰਮਹਿਲ ਦੇ ਫਾਟਕਾਂ ਕੋਲ ਇੱਕ ਮੋਨਾ ਵਿਅਕਤੀ, ਜਿਸ ਦੀ ਉਮਰ 60-65 ਸਾਲ ਦੇ ਕਰੀਬ ਸੀ, ਜਿਸ ਨੇ ਕਮੀਜ਼ ਪਜਾਮਾ ਪਾਇਆ ਸੀ, ਦੀ ਗਡੀ ਹੇਠਾਂ ਆਉਣ ਨਾਲ ਮੌਤ ਹੋ ਗਈ।।ਚੌਕੀ ਇੰਚਾਰਜ ਵਿਜੇ ਕੁਮਾਰ ਅਤੇ ਕਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਮਾਸਟਮ ਕਰਕੇ ਲਾਸ਼ 72 ਘੰਟੇ ਵਾਸਤੇ ਰ¤ਖੀ ਗਈ ਹੈ। ਇਸੇ ਦੌਰਾਨ ਰੇਲਵੇ ਸਟੇਸ਼ਨ ’ਤੇ ਗ¤ਡੀ ਚੜ੍ਹਨ ਲੱਗਿਆਂ ਨੀਤੂ ਕੁਮਾਰੀ (20) ਪਤਨੀ ਅਜੈ ਸ਼ਰਮਾ ਜੋ ਕਿ ਫਿਲੌਰ ਤੋਂ ਬਿਹਾਰ ਜਾ ਰਹੀ ਸੀ, ਡਿੱਗਣ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਫਿਲੌਰ ਦੇ ਨਿ¤ਜੀ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ...
Read Full Story


ਨਸ਼ਿਆਂ ਦਾ ਇੱਕ ਵਪਾਰੀ ਗ੍ਰਿਫ਼ਤਾਰ, ਭਾਰੀ ਮਾਤਰਾ ਵਿੱਚ ਟੀਕੇ ਬਰਾਮਦ

ਜਲੰਧਰ,ਸੀ. ਆਈ. ਏ. ਸਟਾਫ਼ ਜਲੰਧਰ ਸ਼ਹਿਰੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਭਾਰੀ ਮਾਤਰਾ ’ਚ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ।।ਇੰਚਾਰਜ ਸੀ. ਆਈ. ਏ. ਦਵਿੰਦਰ ਪ੍ਰਸ਼ਾਦ ਨੇ ਦੱਸਿਆ ਕਿ ਕਮਿਸ਼ਨਰ ਪੁਲਿਸ ਗੌਰਵ ਯਾਦਵ ਦੀਆਂ ਹਿਦਾਇਤਾਂ ’ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਜਿੰਦਰ ਸਿੰਘ ਚੀਮਾ ਏ. ਸੀ. ਪੀ. (ਜੁਰਮ) ਦੀ ਰਹਿਨੁਮਾਈ ਹੇਠ ਏ.ਐਸ.ਆਈ. ਜੱਸਾ ਸਿੰਘ ਨੇ ਸਾਥੀਆਂ ਸਮੇਤ ਦਲਦਲ ਚੌਕ ਬਸਤੀਆਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ,।ਤਦ ਇੱਕ ਕਾਲੇ ਰੰਗ ਦੇ ਪਲਸਰ ਮੋਟਰ ਸਾਈਕਲ ’ਤੇ ਸਵਾਰ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਗਲੇ ਵਿੱਚ ਪਾਏ ਬੈਗ ਵਿੱਚੋਂ ਨਸ਼ਿਆਂ ਲਈ ਵਰਤੇ ...
Read Full Story


ਨੌਜਵਾਨਾਂ ਵੱਲੋਂ ਨਾਬਾਲਗ ਨਾਲ ਕੀਤਾ ਬਲਤਕਾਰ

ਜਲੰਧਰ,ਪਹਿਲਾਂ ਤੋਂ ਹੀ ਧੀਆਂ ਜੰਮਣ ਤੋਂ ਡਰਦਿਆਂ ਮਾਦਾ ਭਰੂਣ ਨੂੰ ਕੁੱਖ ਵਿੱਚ ਹੀ ਮਾਰ ਦੇਣ ਵਾਲੇ ਸਮਾਜ ਵਿੱਚ ਇੱਕ ਹੋਰ ਸ਼ਰਮਨਾਕ ਘਟਨਾ ਵਾਪਰੀ। ਜਦੋਂ 2 ਨੌਜਵਾਨਾਂ ਨੇ ਪਿੰਡ ਦੀ ਹੀ ਇੱਕ 12 ਕੁ ਵਰ੍ਹਿਆਂ ਦੀ ਬਾਲੜੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।। ਥਾਣਾ ਸਦਰ ਜਲੰਧਰ ਦੇ ਪਿੰਡ ਸਮਰਾਏ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦਾ ਵੇਰਵਾ ਦਿੰਦੇ ਹੋਏ ਲੜਕੀ ਦੀ ਮਾਂ ਅਤੇ ਪਿਤਾ ਨੇ ਦੱਸਿਆ ਕਿ ਪਿੰਡ ਵਿੱਚ ਹੀ ਰਹਿਣ ਵਾਲਾ ਸੰਦੀਪ ਨਾਂਅ ਦਾ ਨੌਜਵਾਨ ਉਨ੍ਹਾਂ ਦੇ ਘਰ ਆਇਆ ਅਤੇ ਆਪਣੇ ਘਰ ਕੋਈ ਸਮਾਰੋਹ ਹੋਣ ਸਬੰਧੀ ਦ¤ਸ ਕੇ ਉਨ੍ਹਾਂ ਦੀ 12 ਕੁ ਸਾਲ ਦੀ ਬਾਲੜੀ ਨੂੰ ਇਹ ਕਹਿੰਦੇ ਹੋਏ ਆਪਣੇ ਘਰ ...
Read Full Story


ਪਟਿਆਲਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਅਤੇ ਕਤਲ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦੇ 4 ਮੈਂਬਰ ਰਿਵਾਲਵਰ, ਪਿਸਤੌਲ ਅਤੇ ਹੋਰ ਮਾਰੂ ਹਥਿਆਰਾਂ ਸਮੇਤ ਕਾਬੂ

ਪਟਿਆਲਾ, 17 ਅਗਸਤ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁਧ ਚਲਾਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਕਤਲ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦੇ 4 ਮੈਂਬਰਾਂ ਨੂੰ ਇੱਕ 38 ਬੋਰ ਰਿਵਾਲਵਰ, ਇੱਕ 12 ਬੋਰ ਦੇਸੀ ਪਿਸਤੌਲ ਅਤੇ ਹੋਰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪਟਿਆਲਾ ਦੇ ਐਸ.ਪੀ (ਡੀ) ਸ਼੍ਰੀ ਪਿ੍ਰਤਪਾਲ ਸਿੰਘ ਥਿੰਦ ਅਤੇ ਡੀ.ਐਸ.ਪੀ (ਡੀ) ਸ਼੍ਰੀ ਮਨਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸੀ.ਆਈ.ਏ ਦੇ ਇੰਚਾਰਜ ਸ. ...
Read Full Story


ਮਾਨਸਿਕ ਤੇ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਲਈ ਚਾਈਲਡ ਲਾਈਨ ਸੁਵਿਧਾ ਆਰੰਭ * ਸ਼ਿਕਾਇਤ ਮਿਲਣ ’ਤੇ ਤੁਰੰਤ ਹੋਵੇਗੀ ਕਾਰਵਾਈ : ਏ.ਡੀ.ਸੀ

ਪਟਿਆਲਾ, 14 ਜੁਲਾਈ (ਪੀ.ਐਸ.ਗਰੇਵਾਲ) -‘‘ ਬੱਚਿਆਂ ਨੂੰ ਸੁਰੱਖਿਅਤ ਅਤੇ ਭੈਅ ਮੁਕਤ ਮਾਹੌਲ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਚਾਈਲਡ ਲਾਈਨ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ ਜੋ ਪੂਰੀ ਤਰਾਂ ਜ਼ਿਲਾ ਪ੍ਰਸ਼ਾਸ਼ਨ ਨਾਲ ਤਾਲਮੇਲ ਰੱਖਦੇ ਹੋਏ ਬੱਚਿਆਂ ਦੇ ਜੀਵਨ ਨੂੰ ਤਣਾਅਮੁਕਤ ਰੱਖਣ ਲਈ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗਾ । ਪੰਜਾਬ ਵਿੱਚ ਪਟਿਆਲਾ ਅਤੇ ਲੁਧਿਆਣਾ ਜ਼ਿਲੇ ਚਾਈਲਡ ਲਾਈਨ ਸੁਵਿਧਾ ਨੂੰ ਸ਼ੁਰੂ ਕਰਨ ਵਾਲਾ ਪਹਿਲਾ ਜ਼ਿਲਾ ਬਣ ਗਿਆ ਹੈ ਜਿਸ ਤਹਿਤ ਇਹ ਸੁਵਿਧਾ ਬੱਚਿਆਂ ਦੇ ਜੀਵਨ ਨੂੰ ਸੁਖਾਵਾਂ ਅਤੇ ਡਰ ਮੁਕਤ ਬਣਾਉਣ ਵਿੱਚ ਇੱਕ ਸਾਰਥਕ ਕਦਮ ...
Read Full Story


ਐਸ.ਐਸ.ਪੀ. ਪਟਿਆਲਾ ਵੱਲੋਂ ਜ਼ਿਲੇ ਵਿੱਚ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਜ਼ਿਲਾ ਪੁਲਿਸ ਅਫਸਰਾਂ ਤੇ ਟ੍ਰੈਫਿਕ ਮਾਰਸ਼ਲਾਂ ਨਾਲ ਵਿਸ਼ੇਸ਼ ਮੀਟਿੰਗ

ਪਟਿਆਲਾ: 20 ਅਪ੍ਰੈਲ (ਪੀ.ਐਸ.ਗਰੇਵਾਲ) -‘‘ ਟ੍ਰੈਫਿਕ ਮਾਰਸ਼ਲਾਂ ਦਾ ਮੁੱਖ ਮੰਤਵ ਪੁਲਿਸ ਅਤੇ ਆਮ ਲੋਕਾਂ ਵਿਚਲੇ ਪਾੜੇ ਨੂੰ ਦੂਰ ਕਰਨਾ ਅਤੇ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਵਾਉਣ ਵਿੱਚ ਟ੍ਰੈਫਿਕ ਪੁਲਿਸ ਨੂੰ ਸਹਿਯੋਗ ਦੇਣਾ ਹੈ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲੇ ਦੇ ਐਸ.ਐਸ.ਪੀ. ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਪਟਿਆਲਾ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਿਚਲੀ ਆਵਾਜਾਈ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲੇ ਦੇ ਪੁਲਿਸ ਅਫਸਰਾਂ ਅਤੇ ਟ੍ਰੈਫਿਕ ਮਾਰਸ਼ਲਾਂ ਨਾਲ ਪੁਲਿਸ ਲਾਈਨ ਪਟਿਆਲਾ ਵਿਖੇ ਇੱਕ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰ: ...
Read Full Story


1 2 3 4 5 > >>

Loading...

© 2012 punjabinfoline.com

punjab infoline arash info