ਜਨਤਕ ਸਥਾਨਾਂ ’ਤੇ ਪ੍ਰਚਾਰ ਸਮੱਗਰੀ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਜ਼ਿਲਾ ਚੋਣ ਅਫਸਰ
ਪਟਿਆਲਾ, 20 ਦਸੰਬਰ (ਪੀ.ਐਸ.ਗਰੇਵਾਲ) - ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲੇ ਵਿੱਚ ਜਨਤਕ ਸਥਾਨਾਂ ’ਤੇ ਕਿਸੇ ਵੀ ਤਰਾਂ ਦੇ ਪੋਸਟਰ, ਬੈਨਰ, ਫਲੈਕਸ ਅਤੇ ਹੋਰ ਪ੍ਰਚਾਰ ਸਮੱਗਰੀ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।’’ ਇਹ ਆਦੇਸ਼ ਅੱਜ ਜ਼ਿਲਾ ਚੋਣ ਅਫਸਰ-ਕਮ-ਜ਼ਿਲਾ ਮੈਜਿਸਟਰੇਟ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਪਟਿਆਲਾ ਜ਼ਿਲੇ ਦੀਆਂ ਸਮੂਹ ਪ੍ਰਾਈਵੇਟ ਪਿ੍ਰੰਟਿੰਗ ਪੈ੍ਰਸਾਂ ਦੇ ਮਾਲਕਾਂ/ਨੁਮਾਇੰਦਿਆਂ/ਪ੍ਰਚਾਰ ਸਮੱਗਰੀ ਛਾਪਣ ਵਾਲੇ ਵਪਾਰੀਆਂ ਅਤੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੇ । ... Read Full Story
|
ਜ਼ਿਲਾ ਪਰਿਸ਼ਦ ਦੀ ਮੀਟਿੰਗ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 1 ਨਵੰਬਰ (ਪੀ.ਐਸ.ਗਰੇਵਾਲ) -ਮਿੰਨੀ ਸਕੱਤਰੇਤ ਪਟਿਆਲਾ ਵਿਖੇ ਜ਼ਿਲਾ ਪਰਿਸ਼ਦ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਜ਼ਿਲਾ ਪਰਿਸ਼ਦ ਦੇ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ ਨੇ ਕੀਤੀ । ਇਸ ਮੀਟਿੰਗ ਦੌਰਾਨ ਪਟਿਆਲਾ ਜ਼ਿਲੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਮੌਕੇ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ... Read Full Story
|
ਪਟਿਆਲਾ ’ਚ ਵਿਰਾਸਤੀ ਹਫਤਾ ਮਨਾਉਣ ਸਮੇਤ ਕਈ ਮੁੱਦਿਆਂ ’ਤੇ ਇਨਟੈਕ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ
ਪਟਿਆਲਾ, 24 ਅਕਤੂਬਰ (ਪੀ.ਐਸ.ਗਰੇਵਾਲ) -ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰ ਹੈਰੀਟੇਜ (ਇਨਟੈਕ) ਦੀ ਪਟਿਆਲਾ ਇਕਾਈ ਨੇ ਵੱਖ-ਵੱਖ ਮੁੱਦਿਆਂ ’ਤੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨਾਲ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਵਫਦ ਵੱਲੋਂ ਸ਼ੀਸ਼ ਮਹਿਲ ਪਟਿਆਲਾ ਵਿਖੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ 1 ਤੋਂ 10 ਨਵੰਬਰ ਤੱਕ ਲਗਾਏ ਜਾ ਰਹੇ ਕਰਾਫਟ ਮੇਲੇ ਤੋਂ ਬਾਅਦ 19 ਤੋਂ 25 ਨਵੰਬਰ ਤੱਕ ਪਟਿਆਲਾ ਵਿਖੇ ਵਿਰਾਸਤੀ ਹਫਤਾ ਮਨਾਏ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਵਫਦ ਨੇ ਸ਼ਹਿਰ ਵਿੱਚ ਬਣੀ ਰਜਿੰਦਰਾ ਝੀਲ ਦੀ ਹਾਲਤ ਨੂੰ ਸੁਧਾਰਨ ਦੀ ਮੰਗ ਕੀਤੀ ਜਿਸ ’ਤੇ ਡਿਪਟੀ ਕਮਿਸ਼ਨਰ ਨੇ ... Read Full Story
|
ਡਿਪਟੀ ਕਮਿਸ਼ਨਰ ਨੇ ਵੱਖ-2 ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪਟਿਆਲਾ: 19 ਅਗਸਤ (ਪੀ.ਐਸ.ਗਰੇਵਾਲ) -ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਬਰਸਾਤਾਂ ਦੇ ਮੌਸਮ ਕਾਰਨ ਹੜਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਇਸ ਸਬੰਧੀ ਪੂਰੀ ਤਰਾਂ ਚੌਕਸੀ ਵਰਤੀ ਜਾਵੇ ਅਤੇ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਤੁਰੰਤ ਮੁਕੰਮਲ ਕਰ ਲਏ ਜਾਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਭਾਰੀ ਬਰਸਾਤਾਂ ਕਾਰਨ ਕੋਈ ਵੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਸਬੰਧੀ ... Read Full Story
|
ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਜ਼ਿਲਾ ਚੋਣ ਅਧਿਕਾਰੀ ਵੱਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪਟਿਆਲਾ, 9 ਜੁਲਾਈ (ਪੀ.ਐਸ.ਗਰੇਵਾਲ) -‘‘ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1300 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਦੇ ਨਾਲ ਇੱਕ ਇੱਕ ਹੋਰ ਪੋਲਿੰਗ ਸਟੇਸ਼ਨ ਬਣਾਇਆ ਜਾ ਰਿਹਾ ਹੈ ਅਜਿਹਾ ਕਰਨ ਨਾਲ ਪਹਿਲਾਂ ਸਥਾਪਤ ਕੀਤੇ ਗਏ 1374 ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧ ਕੇ 1389 ਹੋ ਜਾਵੇਗੀ ।’’ ਇਹ ਜਾਣਕਾਰੀ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ਮਿੰਨੀ ਸਕੱਤਰੇਤ ਵਿਖੇ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ । ਜ਼ਿਲਾ ਚੋਣ ਅਫਸਰ ਨੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ... Read Full Story
|
ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਪਟਿਆਲਾ, 21 ਜੂਨ (ਪੀ.ਐਸ.ਗਰੇਵਾਲ) -‘‘ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਨਿਖਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਕਾਰਗੁਜ਼ਾਰੀ ਦੇ ਮਾਪਦੰਡ ਸਬੰਧੀ ਦਸਤਾਵੇਜ਼ (ਰਿਜ਼ਲਟ ਫਰੇਮ ਡਾਕੂਮੈੈਂਟ) ਨਾਂ ਦੀ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਗਏ ਕਾਰਜਾਂ ਸਬੰਧੀ ਵਿਸਤਿ੍ਰਤ ਬਿਓਰਾ ਵਿਅਕਤੀਗਤ ਤੌਰ ’ਤੇ ਇੱਕ ਪ੍ਰੋਫਾਰਮੇ ਵਿੱਚ ਦਰਜ ਕਰਕੇ ਸਰਕਾਰ ਵੱਲੋਂ ਉਸ ਦੀ ਸਮੁੱਚੀ ਕਾਰਗੁਜ਼ਾਰੀ ਪ੍ਰਤੀਸ਼ਤਤਾ ਵਿੱਚ ਕੱਢੀ ਜਾਵੇਗੀ ਅਤੇ ਇਹ ਪ੍ਰਤੀਸ਼ਤਤਾ ਹੀ ਉਸ ... Read Full Story
|
ਐਸ.ਐਸ.ਪੀ. ਪਟਿਆਲਾ ਵੱਲੋਂ ਜ਼ਿਲੇ ਵਿੱਚ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਜ਼ਿਲਾ ਪੁਲਿਸ ਅਫਸਰਾਂ ਤੇ ਟ੍ਰੈਫਿਕ ਮਾਰਸ਼ਲਾਂ ਨਾਲ ਵਿਸ਼ੇਸ਼ ਮੀਟਿੰਗ
ਪਟਿਆਲਾ: 20 ਅਪ੍ਰੈਲ (ਪੀ.ਐਸ.ਗਰੇਵਾਲ) -‘‘ ਟ੍ਰੈਫਿਕ ਮਾਰਸ਼ਲਾਂ ਦਾ ਮੁੱਖ ਮੰਤਵ ਪੁਲਿਸ ਅਤੇ ਆਮ ਲੋਕਾਂ ਵਿਚਲੇ ਪਾੜੇ ਨੂੰ ਦੂਰ ਕਰਨਾ ਅਤੇ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਵਾਉਣ ਵਿੱਚ ਟ੍ਰੈਫਿਕ ਪੁਲਿਸ ਨੂੰ ਸਹਿਯੋਗ ਦੇਣਾ ਹੈ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲੇ ਦੇ ਐਸ.ਐਸ.ਪੀ. ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਪਟਿਆਲਾ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਿਚਲੀ ਆਵਾਜਾਈ ਵਿੱਚ ਹੋਰ ਸੁਧਾਰ ਲਿਆਉਣ ਲਈ ਜ਼ਿਲੇ ਦੇ ਪੁਲਿਸ ਅਫਸਰਾਂ ਅਤੇ ਟ੍ਰੈਫਿਕ ਮਾਰਸ਼ਲਾਂ ਨਾਲ ਪੁਲਿਸ ਲਾਈਨ ਪਟਿਆਲਾ ਵਿਖੇ ਇੱਕ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰ: ... Read Full Story
|
ਵਧੀਕ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਪਟਿਆਲਾ: 3 ਜਨਵਰੀ (ਪੀ.ਐਸ.ਗਰੇਵਾਲ) -ਪਟਿਆਲਾ ਵਿਖੇ 26 ਜਨਵਰੀ ਨੰੂ ਗਣਤੰਤਰ ਦਿਵਸ ਮਨਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਏ.ਪੀ.ਐਸ. ਵਿਰਕ ਦੀ ਪ੍ਰਧਾਨਗੀ ਹੇਠ ਅੱਜ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ 26 ਜਨਵਰੀ ਸਾਡੇ ਲਈ ਬਹੁਤ ਮਹੱਤਵਪੂਰਨ ਦਿਨ ਹਨ ਕਿਉਂਕਿ ਇਸ ਦਿਨ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ, ਇਸ ਲਈ ਗਣਤੰਤਰ ਦਿਵਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ’ੱਚ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ।
ਸ਼੍ਰੀ ਵਿਰਕ ਨੇ ਦੱਸਿਆ ਕਿ 26 ਜਨਵਰੀ 2011 ਨੂੰ ... Read Full Story
|
ਕੈਪਟਨ ਅਮਰਿੰਦਰ ਸਿੰਘ ਦੇ ਸੁਆਗਤ ਨੂੰ ਲੈ ਕੇ ਜ਼ਿਲਾ ਕਾਂਗਰਸ ਦਿਹਾਤੀ ਦੀ ਹੋਈ ਮੀਟਿੰਗ
ਪਟਿਆਲਾ, 18 ਨਵੰਬਰ (ਪੀ.ਐਸ.ਗਰੇਵਾਲ)- ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਥਾਪੇ ਜਾਣ ਕਾਰਨ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੂੰ ਭਾਜੜਾਂ ਪੈ ਗਈਆਂ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਤ ਮੰਤਰੀ ਸ. ਲਾਲ ਸਿੰਘ ਨੇ ਹਲਕਾ ਘਨੌਰ ਦੇ ਵਿਧਾਇਕ ਸ਼੍ਰੀ ਮਦਨ ਲਾਲ ਜਲਾਲਪੁਰ ਦੀ ਪਟਿਆਲਾ ਸਥਿਤ ਰਿਹਾਇਸ਼ ਵਿਖੇ ਰੱਖੀ ਗਈ ਜ਼ਿਲਾ ਕਾਂਗਰਸ ਦਿਹਾਤੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ 26 ਨਵੰਬਰ ਨੂੰ ਪਟਿਆਲਾ ਪੁਜਣ ‘ਤੇ ਵਖ-ਵਖ ਹਲਕਾ ... Read Full Story
|
ਧੱਕੇ ਨਾਲ ਵਸੂਲੀ ਜਾ ਰਹੀ ਫੀਸ ਬਾਰੇ ਕੀਤਾ ਗਿਆ ਵਿਚਾਰ ਵਟਾਂਦਰਾ
ਪਟਿਆਲਾ,30 ਅਗਸਤ 2010 (ਪੀ ਐਸ ਗਰੇਵਾਲ) – ਯੂਥ ਅਕਾਲੀ ਦਲ ਲੌਗੋਂਵਾਲ ਦੇ ਪ੍ਰਧਾਨ ਰਣਜੀਤ ਸਿੰਘ ਨਿਕੜਾ ਵਲੌਂ ਮੁੱਖ ਦਫਤਰ ਵਿੱਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਪ੍ਰਾਈਵੇਟ ਕਾਲਜਾਂ ਵਲੌਂ ਧੱਕੇ ਨਾਲ ਵਿਦਿਆਰਥੀਆਂ ਤੋਂ ਵਸੂਲੀ ਜਾ ਰਹੀ ਫੀਸ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਅਤੇ ਇਹ ਫੈਸਲਾ ਲਿਆ ਗਿਆ ਕਿ ਜੇਕਰ ਜਲਦੀ ਹੀ ਪੰਜਾਬੀ ਯੂਨੀਵਰਸਟੀ,ਪਟਿਆਲਾ ਨੇ ਕੋਈ ਐਕਸ਼ਨ ਨਾ ਲਿਆ ਤਾਂ ਯੂਥ ਅਕਾਲੀ ਦਲ ਵਲੌਂ ਯੂਨੀਵਰਸਟੀ ਦਾ ਪੂਰਣ ਘਿਰਾਓ ਕੀਤਾ ਜਾਵੇਗਾ। ਪ੍ਰਧਾਨ ਸ. ਨਿਕੜਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੇਲੇ ਹੀ ਵਿਦਿਆਰਥੀਆਂ ਨਾਲ ਧੱਕਾ ਹੋ ਰਿਹਾ ਹੈ, ਕਾਲਜਾਂ ਵਾਲੇ ... Read Full Story
|
ਜਲ਼ ਸਪਲਾਈ ਵਿਭਾਗ ਦੇ ਕਰਮਚਾਰੀਆਂ ਨੇ ਕੀਤੀ ਮੀਟਿੰਗ
ਪਟਿਆਲਾ, 11 ਜੂਨ ( ਪੀ ਐਸ ਗਰੇਵਾਲ) – ਪੰਜਾਬ ਸਟੇਟ ਕਰਮਚਾਰੀ ਦਲ਼ ਬਰਾਂਚ ਬਹਾਦੁਰਗਡ਼ ( ਪਟਿਆਲਾ) ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਦੇ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਿਕ ਜਲ਼ ਸਪਲਾਈ ਵਿਭਾਗ ਵਿੱਚ ਪਿਛਲੇ 20-25 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਇਹ ਮੀਟਿੰਗ ਬਲਦੇਵ ਸਿੰਘ ਮਿਰਜਾਂਪੁਰ ਦੀ ਪ੍ਰਧਾਨਗੀ ਹੇਠ ਹੋਈ ਅਤੇ ਉਹਨਾਂ ਇਸ ਮੌਕੇ ਦਸਿੱਆ ਕਿ ਜੇਕਰ ਕਰਮਚਾਰੀਆ ਨੂੰ ਪੱਕਾ ਨਾ ਕੀਤਾ ਗਿਆ ਤਾਂ ਉਹ ਇਸ ਸੰਘਰਸ਼ ਨੂੰ ਤੇਜ ਕਰ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੇ ... Read Full Story
|
ਸਿੱਖਿਆ ਦੇ ਵਿਕਾਸ ’ਤੇ 60 ਲੱਖ 10 ਹਜ਼ਾਰ ਦੀ ਰਾਸ਼ੀ ਖਰਚ ਦੀ ਪ੍ਰਵਾਨਗੀ
ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ: ਅਜੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਕੀਤੀ ਗਈ ਇਸ ਮੀਟਿੰਗ ਵਿਚ ਜ਼ਿਲ੍ਹੇ ਅੰਦਰ ਸਰਵ ਸਿੱਖਿਆ ਅਭਿਆਨ ਅਧੀਨ ਸਿੱਖਿਆ ਦੇ ਵਿਕਾਸ ਉ¤ਤੇ 60 ਲੱਖ 10 ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧ ਵਿਚ ਸ: ਅਜੀਤ ਸਿੰਘ ਪੰਨੂੰ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਇਸ ਰਾਸ਼ੀ ਵਿਚੋਂ ਬੀ. ਆਰ. ਪੀ. ਦੀ ਸੈਲਰੀ ਲਈ 28 ਲੱਖ 88 ਹਜ਼ਾਰ, ਨਵ-ਨਿਯੁਕਤ 37 ਅਧਿਆਪਕਾਂ ਦੀ ਤਨਖਾਹ ਵਾਸਤੇ 6 ਲੱਖ 500 ਰੁਪਏ, ... Read Full Story
|
ਨੌਜਵਾਨ ਕਮੇਟੀ ਦਾ ਗਠਨ
ਸ਼ਾਹਕੋਟ, 8 ਦਸੰਬਰ (ਕੇਵਲ ਮੱਟੂ)-ਟਾਂਕ ਕਸ਼ਤਰੀਆ ਸਭਾ ਦੀ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹ ਟਾਂਕ ਕਸ਼ਤਰੀਆ ਬਰਾਦਰੀ ਦੇ ਵੱਡੀ ਗਿਣਤੀ ਵਿਚ ਪਰਿਵਾਰ ਹਾਜ਼ਰ ਹੋਏ। ਬੀਤੀ ²ਸ਼ਾਮ ਟਾਂਕ ਕਸ਼ਤਰੀਆ ਸਭਾ ਦੀ ਇਕ ਅਹਿਮ ਮੀਟਿੰਗ ਨਾਵਲਟੀ ਸਵੀਟ ਹਾਊਸ ਵਿਖੇ ਨਰੇਸ਼ ਹਸਪਤਾਲ ਦੇ ਮਾਲਕ ਡਾ: ਨਰੇਸ਼ ਸੱਗੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਬਰਾਦਰੀ ਦੇ ਜ: ਸੈਕਟਰੀ, ਕਾ: ਜਸਵੰਤ ਲਾਲ ਨੇ ਸ਼ੁਰੂ ਕੀਤੀ ਅਤੇ ਸਾਬਕਾ ਕੌਂਸਲਰ ਜਤਿੰਦਰਪਾਲ ਸਿੰਘ ਜੱਸਲ ਬੱਲਾ ਵੱਲੋਂ ਕਈ ਅਹਿਮ ਵਿਚਾਰਾਂ ਦੱਸੀਆਂ ਗਈਆਂ।
ਇਸ ਮੌਕੇ ਇਕ ਨੌਜਵਾਨ ਕਮੇਟੀ ਦਾ ਗਠਨ ਕੀਤਾ ਗਿਆ, ਜਿਨ੍ਹਾਂ ’ਚ ਡਾ: ਨਰੇਸ਼ ਸੱਗੂ ... Read Full Story
|
ਸਰਕਾਰ ਵੱਲੋਂ ਕੋਈ ਮਾਣ ਭੱਤਾ ਨਹੀ ਦਿੱਤਾ ਗਿਆ ਸਰਪੰਚਾ ਵੱਲੋਂ ਰੋਸ
ਨੂਰਮਹਿਲ, 1 ਦਸੰਬਰ (ਸੋਢੀ ਨੂਰਮਹਿਲੀਆ) ਬਲਾਕ ਨੂਰਮਹਿਲ ਦੇ ਪਿੰਡ ਕਦੋਲਾ ਕਲਾਂ ਵਿਖੇ ਇਲਾਕੇ ਦੇ ਵੱਖ- ਵੱਖ ਪਿੰਡਾ ਦੇ ਸਰਪੰਚਾ ਦੀ ਮੀਟਿੰਗ ਸਰਪੰਚ ਮਨਜੀਤ ਸਿੰਘ ਕੰਦੋਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਨੂੰ ਸੰਬੋਧਨ ਕਰਦਿਆ ਸਰਪੰਚ ਮਨਜੀਤ ਸਿੰਘ ਨੇ ਕਿਹਾ ਕਿ ਸਰਪੰਚਾ ਦੀ ਚੋਣ ਜੂਨ 2008 ਵਿੱਚ ਹੋਈ ਸੀ ਜਿਸ ਨੂੰ ਲੱਗਭੱਗ ਇੱਕ ਸਾਲ ਤੋਂ ਜਿਆਦਾ ਦਾ ਸਮਾਂ ਬੀਤ ਚੁੱਕਾ ਹੈ। ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਬਣਦਾ ਮਾਣਭੱਤਾ ਨਹੀ ਦਿੱਤਾ ਗਿਆ ਅਤੇ ਨਾ ਹੀ ਸਫਾਈ ਸੇਵਕਾਂ ਨੂੰ ਤਨਖਾਹ ਦਿੱਤੀ ਗਈ। ਉਹਨਾਂ ਅੱਗੇ ਕਿਹਾ ਕਿ ਇਸ ਸੰਬੰਧੀ ਬੀ. ਡੀ. ਪੀ. ਓ. ਦਫਤਰ ਨੂਰਮਹਿਲ ਅਤੇ ਸਬੰਧੀ ... Read Full Story
|