ਪੰਜਾਬ ਸੂਬੇ ਦੀ ਰੈਲੀ ਬਗਾਵਤ ਵਾਂਗ : ਗਿਲਾਨੀ
ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਕਿਹਾ ਕਿ ਕੋਈ ਵੀ ਸੂਬਾ ਫੈਡਰਲ ਸਰਕਾਰ ਵਿਰੁੱਧ ਜਲੂਸ ਨਹੀਂ ਕੱਢ ਸਕਦਾ ਕਿਉਂਕਿ ਅਜਿਹਾ ਕਰਨਾ ਬਗਾਵਤ ਵਾਂਗ ਹੋਵੇਗਾ। ਟੀ. ਵੀ. ਜੈਨਲ ਜੀਓ ਨਿਊਜ਼ ਅਨੁਸਾਰ ਗਿਲਾਨੀ ਪੰਜਾਬ ਸਰਕਾਰ ਦੀ ਪ੍ਰਸਤਾਵਿਤ ਰੈਲੀ ਨਾਲ ਸਬੰਧਤ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਬਗਾਵਤ ਮੰਨਿਆ ਜਾ ਸਕਦਾ ਹੈ ਕਿਉਂਕਿ ਇਹ ਸੂਬਾ ਸਰਕਾਰ ਵਲੋਂ ਫੈਡਰਲ ਸਰਕਾਰ ਵਿਰੁੱਧ ਉਠਾਇਆ ਗਿਆ ਕਦਮ ... Read Full Story
|
ਗਿਲਾਨੀ ਨੇ ਆਪਣੇ ਵਕੀਲ ਨੂੰ ਦਿੱਤੀ 1 ਅਰਬ ਰੁਪਏ ਦੀ ਫੀਸ
ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਅਦਾਲਤ ਦੀ ਉਲੰਘਣਾ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਉਨ੍ਹਾਂ ਦੀ ਪੈਰਵੀ ਕਰਨ ਵਾਲੇ ਵਕੀਲ ਐਤਜਾਜ ਅਹਿਸਾਨ ਨੂੰ 1 ਅਰਬ ਰੁਪਏ ਬਤੌਰ ਫੀਸ ਅਤੇ ਪ੍ਰਸ਼ੰਸਾ ਪੱਤਰ ਦਿੱਤਾ। ਗਿਲਾਨੀ ਨੇ ਪ੍ਰਸ਼ੰਸਾ ਪੱਤਰ ਵਿਚ ਲਿਖਿਆ ਕਿ ਮੇਰੀ ਵਕਾਲਤ ਕਰਕੇ ਸੀਨੇਟ ਮੈਂਬਰ ਅਹਿਸਾਨ ਅਸਲ ਵਿਚ ਸੰਵਿਧਾਨ ਦੀ ਸਰਵਉਚਤਾ ਦੇ ਸਿਧਾਂਤ ਦੀ ਰੱਖਿਆ ਕਰ ਰਹੇ ਸਨ ਅਤੇ ਇਹ ਕੋਈ ਛੋਟਾ-ਮੋਟਾ ਮਾਮਲਾ ਨਹੀਂ ਸੀ। ਖਾਸ ਕਰ ਅਜਿਹੇ ਸਮੇਂ ਵਿਚ ਜਦ ਕੁਝ ਸਿਆਸੀ ਵਿਰੋਧੀਆਂ ਅਤੇ ਬਦਲੇ ਦੀ ਭਾਵਨਾ ਨਾਲ ਭਰੇ ਮੀਡੀਆ ਦੇ ਇਕ ਵਰਗ ਵਲੋਂ ਜ਼ੋਰਾਂ ਨਾਲ ਗਲਤ ... Read Full Story
|
ਨਿਆਂਪਾਲਿਕਾ ਮੈਨੂੰ ਅਯੋਗ ਨਹੀਂ ਠਹਿਰਾ ਸਕਦੀ : ਗਿਲਾਨੀ
ਇਸਲਾਮਾਬਾਦ, ਪਾਕਿਸਤਾਨੀ ਸੁਪਰੀਮ ਕੋਰਟ ਵਲੋਂ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਬਾਵਜੂਦ ਆਪਣੇ ਰੁਖ 'ਤੇ ਅੜੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਕਿਹਾ ਹੈ ਕਿ ਅਜਿਹਾ ਕੋਈ ਕਾਨੂੰਨ ਨਹੀਂ ਹੈ ਜਿਸ ਤਹਿਤ ਨਿਆਂਪਾਲਿਕਾ ਉਨ੍ਹਾਂ ਨੂੰ ਅਯੋਗ ਠਹਿਰਾ ਦੇਵੇ। ਗਿਲਾਨੀ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਵਲੋਂ ਅਸਤੀਫੇ ਦੀ ਮੰਗ ਕਰਨ ਦੇ ਬਾਵਜੂਦ ਉਹ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਸਿਰਫ ਨੈਸ਼ਨਲ ਅਸੈਂਬਲੀ ਦੇ ਸਪੀਕਰ ਜਾਂ ਸੰਸਦ ਦਾ ਹੇਠਲਾ ਸਦਨ ਉਨ੍ਹਾਂ ਨੂੰ ਅਯੋਗ ਠਹਿਰਾ ਸਕਦੇ ਹਨ। ... Read Full Story
|
ਸੰਸਦ 'ਚ ਦਾਖਲ ਹੋਣ ਲਈ ਵਿਰੋਧੀ ਧਿਰ ਦੀ ਇਜਾਜ਼ਤ ਦੀ ਲੋੜ ਨਹੀਂ : ਗਿਲਾਨੀ
ਲਾਹੌਰ, ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਲਗਾਤਾਰ ਵਿਰੋਧੀ ਧਿਰ ਦੇ ਤਿੱਖੇ ਹਮਲਿਆਂ ਨੂੰ ਝੱਲ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੰਸਦ ਦੀ ਕਾਰਵਾਈ ਵਿਚ ਹਿੱਸਾ ਲੈਣ ਲਈ ਵਿਰੋਧੀ ਧਿਰ ਦੇ ਕਿਸੇ ਵੀ ਨੇਤਾ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ। ਡੇਲੀ ਟਾਈਮਜ਼ ਨੇ ਗਿਲਾਨੀ ਦੇ ਹਵਾਲੇ ਨਾਲ ਕਿਹਾ ਕਿ ਉਹ ਜਮਹੂਰੀਅਤ ਤਰੀਕੇ ਅਤੇ ਸਰਵਸੰਮਤੀ ਨਾਲ ਚੁਣੇ ਗਏ ਸੰਸਦ ਮੈਂਬਰ ਅਤੇ ਪ੍ਰਧਾਨ ਮੰਤਰੀ ਹਨ। ਲਿਹਾਜ਼ਾ ਉਨ੍ਹਾਂ ਨੂੰ ਸੰਸਦ ਵਿਚ ਦਾਖਲ ਹੋਣ ਲਈ ਕਿਸੇ ਤੋਂ ਵੀ ਇਜਾਜ਼ਤ ਲੈਣ ਦੀ ਲੋੜ ਨਹੀਂ ... Read Full Story
|
ਗਿਲਾਨੀ ਅਜੇ ਵੀ ਹਨ ਪ੍ਰਧਾਨਮੰਤਰੀ—ਅਮਰੀਕਾ
ਵਾਸ਼ਿੰਗਟਨ, ਅਮਰੀਕਾ ਨੇ ਕਿਹਾ ਹੈ ਕਿ ਪਾਕਿਸਤਾਨੀ ਪ੍ਰਧਾਨਮੰਤਰੀ ਯੂਸਫ ਰਜਾ ਗਿਲਾਨੀ ਨਾਲ ਉਨ੍ਹਾਂ ਦਾ ਕੰਮ ਕਰਨਾ ਜਾਰੀ ਹੈ ਕਿਉਂਕਿ ਉਸਦਾ ਮੰਨਣਾ ਹੈ ਕਿ ਉਹ ਅਜੇ ਵੀ ਲੋਕਤੰਤਰੀ ਸਰਕਾਰ ਦੇ ਮੁਖੀ ਹਨ। ਵਿਦੇਸ਼ੀ ਦਫਤਰ ਦੀ ਬੁਲਾਰੀ ਵਿਕਟੋਰੀਆ ਨੂਲੈਂਡ ਨੇ ਪੱਤਰਕਾਰਾਂ ਨੂੰ ਕਿਹਾ, ''ਅਦਾਲਤ ਦਾ ਇੱਕ ਫੈਸਲਾ ਆਇਆ। ਉਨ੍ਹਾਂ ਨੂੰ 30 ਸੈਕਿੰਡ ਦੀ ਸਜ਼ਾ ਸੁਣਾਈ ਗਈ, ਮੇਰਾ ਮੰਨਣਾ ਹੈ ਕਿ ਉਹ ਅਜੇ ਵੀ ਪਾਕਿਸਤਾਨ ਦੇ ਪ੍ਰਧਾਨਮੰਤਰੀ ਹਨ।''
ਉਨ੍ਹਾਂ ਨੇ ਕਿਹਾ, ''ਅਤੇ ਸਾਡਾ ਉਨ੍ਹਾਂ ਨਾਲ ਕੰਮ ਕਰਨਾ ਜਾਰੀ ਹੈ। ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਵਿਸ਼ੇਸ਼ ਪ੍ਰਤੀਨਿਧੀ ਰਾਜਦੂਤ ਗ੍ਰਾਸਮੈਨ ... Read Full Story
|
ਅੱਜ ਹੋਵਾਂਗਾ ਸੁਪਰੀਮ ਕੋਰਟ 'ਚ ਪੇਸ਼ : ਗਿਲਾਨੀ
ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਅੱਜ ਕਿਹਾ ਕਿ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿਚ ਉਹ ਕਲ ਸੁਪਰੀਮ ਕੋਰਟ 'ਚ ਪੇਸ਼ ਹੋਣਗੇ। ਇਹ ਮਾਮਲਾ ਗਿਲਾਨੀ ਦਾ ਭਵਿੱਖ ਤੈਅ ਕਰ ਸਕਦਾ ਹੈ। ਮੰਤਰੀ ਮੰਡਲ ਦੀ ਇਕ ਬੈਠਕ ਵਿਚ ਗਿਲਾਨੀ ਨੇ ਉਕਤ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਿਆਂਪਾਲਿਕਾ ਦਾ ਹਮੇਸ਼ਾ ਸਨਮਾਨ ਕੀਤਾ ਹੈ, ਉਸ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਅੱਗੇ ਵੀ ਕਰੇਗੀ। ਜਸਟਿਸ ਨਸੀਰ ਉਲ ਮੁਲਕ ਦੀ ਅਗਵਾਈ ਵਾਲੀ 7 ਜੱਜਾਂ ਦੀ ਬੈਂਚ ਨੇ ਗਿਲਾਨੀ ਖਿਲਾਫ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿਚ ਕੱਲ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ... Read Full Story
|
ਸਾਲ ਵਿਚ 4 ਵਾਰ ਸਿੱਖਾਂ ਨੂੰ ਯਾਤਰਾ ਸਹੂਲਤ ਮੁਹੱਈਆ ਕਰਵਾਵਾਂਗੇ : ਗਿਲਾਨੀ
ਲਾਹੌਰ, ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਅੱਜ ਕਿਹਾ ਕਿ ਸਰਕਾਰ ਸਾਲ ਵਿਚ 4 ਵਾਰੀ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਸਹੂਲਤ ਮੁਹੱਈਆ ਕਰਵਾਏਗੀ ਤਾਂ ਕਿ ਉਹ ਵੱਖ-ਵੱਖ ਧਾਰਮਿਕ ਸਮਾਰੋਹਾਂ ਵਿਚ ਹਿੱਸਾ ਲੈ ਸਕਣ। ਪ੍ਰਧਾਨ ਮੰਤਰੀ ਨੇ ਇਹ ਗੱਲਾਂ ਲਾਹੌਰ ਦੇ ਗਵਰਨਰ ਦੇ ਘਰ ਆਯੋਜਿਤ ਦੁਪਹਿਰ ਦੇ ਭੋਜਨ ਦੌਰਾਨ ... Read Full Story
|
ਮਨਮੋਹਨ ਸਿੰਘ ਨੇ ਪਾਕਿ ਨੂੰ ਕੀਤੀ 5 ਹਜ਼ਾਰ ਮੈਗਾਵਾਟ ਬਿਜਲੀ ਦੀ ਪੇਸ਼ਕਸ਼
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਿਓਲ ਵਿਚ ਪ੍ਰਮਾਣੂ ਸੁਰੱਖਿਆ ਸੰਮੇਲਨ ਦੇ ਸੰਬੰਧ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਦੇ ਨਾਲ ਹੋਈ ਇਕ ਮੀਟਿੰਗ ਵਿਚ ਪਾਕਿਸਤਾਨ ਨੂੰ 5 ਹਜ਼ਾਰ ਮੈਗਾਵਾਟ ਬਿਜਲੀ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ। ਪਾਕਿਸਤਾਨੀ ਅਖਬਾਰ ਦਿ ਨਿਊਜ਼ ਨੇ ਆਪਣੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਵੈੱਬਸਾਈਟ ਉੱਤੇ ਪ੍ਰਕਾਸ਼ਿਤ ਇਕ ਖਬਰ ਵਿਚ ਕਿਹਾ ਕਿ ਮਨਮੋਹਨ ਸਿੰਘ ਨੇ ਇਹ ਪੇਸ਼ਕਸ਼ ਦੱਖਣੀ ਕੋਰੀਆਈ ਰਾਜਧਾਨੀ ਸਿਓਲ ਵਿਚ ਗਿਲਾਨੀ ਦੇ ਨਾਲ ਹੋਈ ਇਕ ਮੁਲਾਕਾਤ ਦੌਰਾਨ ... Read Full Story
|
ਮਸਲਾ ਹੱਲ ਹੁੰਦਾ ਹੈ ਤਾਂ ਅਸਤੀਫਾ ਦੇਣ ਲਈ ਤਿਆਰ ਹਾਂ : ਗਿਲਾਨੀ
ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਵਿਰੁੱਧ ਸਵਿਸ ਸਰਕਾਰ ਨੂੰ ਚਿੱਠੀ ਲਿਖਣ ਤੋਂ ਨਾਂਹ ਕਰ ਦਿਤੀ ਹੈ। ਗਿਲਾਨੀ ਨੇ ਇਹ ਵੀ ਕਿਹਾ ਹੈ ਕਿ ਜੇ ਉਨ੍ਹਾਂ ਦੇ ਅਸਤੀਫਾ ਦੇਣ ਨਾਲ ਇਸ ਮਸਲੇ ਦਾ ਹੱਲ ਹੁੰਦਾ ਹੈ ਤਾਂ ਉਹ ਇਸ ਲਈ ਤਿਆਰ ਹਨ। ਸੁਪਰੀਮ ਕੋਰਟ ਨੇ ਜ਼ਰਦਾਰੀ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਮੁੜ ਤੋਂ ਖੋਲ੍ਹਣ ਲਈ ਸਵਿਸ ਸਰਕਾਰ ਨੂੰ ਚਿੱਠੀ ਲਿਖਣ ਤੋਂ ਨਾਂਹ ਕਰ ਦਿਤੀ ਹੈ। ਸੁਪਰੀਮ ਕੋਰਟ ਤੋਂ ਪੈ ਰਹੇ ਭਾਰੀ ਦਬਾਅ ਦਰਮਿਆਨ ਗਿਲਾਨੀ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਮੁਕੱਦਮੇ ਤੋਂ ਛੋਟ ਦੇ ਮੁੱਦੇ 'ਤੇ ਸੰਸਦ ... Read Full Story
|
ਕੈਬਨਿਟ ਨੇ ਗਿਲਾਨੀ ਦੀ ਅਗਵਾਈ 'ਚ ਪੂਰਾ ਭਰੋਸਾ ਪ੍ਰਗਟਾਇਆ
ਇਸਲਾਮਾਬਾਦ, ਪਾਕਿਸਤਾਨ ਦੀ ਕੈਬਨਿਟ ਨੇ ਸੁਪਰੀਮ ਕੋਰਟ ਵਲੋਂ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾ ਚੁਕੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਦੀ ਅਗਵਾਈ 'ਚ ਪੂਰਾ ਭਰੋਸਾ ਪ੍ਰਗਟਾਇਆ। ਇਸ ਦੌਰਾਨ ਗਿਲਾਨੀ ਨੇ ਕਿਹਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਸਰਕਾਰ ਲਈ ਬੋਝ ਨਹੀਂ ਬਣਨਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਸਰਵਸੰਮਤੀ ਨਾਲ ਗਿਲਾਨੀ ਦੇ ਵਤੀਰੇ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦੀ ਅਗਵਾਈ ਵਿਚ ਪੂਰਾ ਭਰੋਸਾ ਪ੍ਰਗਟਾਇਆ ਗਿਆ। ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਬਿਆਨ ਮੁਤਾਬਕ ਗਿਲਾਨੀ ਨੇ ਕੈਬਨਿਟ ਦਾ ਧੰਨਵਾਦ ਕੀਤਾ ਅਤੇ ਕਿਹਾ ... Read Full Story
|
ਦੋਸ਼ੀ ਠਹਿਰਾਇਆ ਤਾਂ ਦੇ ਦਿਆਂਗਾ ਅਸਤੀਫਾ : ਗਿਲਾਨੀ
ਅੱਜ ਹੋ ਸਕਦਾ ਹੈ ਪ੍ਰਧਾਨ ਮੰਤਰੀ ਦੀ ਕਿਸਮਤ ਦਾ ਸੁਪਰੀਮ ਕੋਰਟ ਵਲੋਂ ਫੈਸਲਾ
ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਕਿਹਾ ਹੈ ਕਿ ਜੇ ਮਾਣਹਾਨੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਸੋਮਵਾਰ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦੀ ਹੈ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਐਤਵਾਰ ਕਿਹਾ ਕਿ ਉਨ੍ਹਾਂ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਵਲੋਂ ਕਥਿਤ ਤੌਰ 'ਤੇ ਜਮ੍ਹਾ ਕੀਤੇ ਗਏ ਧਨ ਨੂੰ ਬਰਾਮਦ ਕਰਨ ਲਈ ਸਵਿਸ ਪ੍ਰਸ਼ਾਸਨ ਨੂੰ ਚਿੱਠੀ ਲਿਖਣ ਤੋਂ ਇਹ ਕਹਿੰਦਿਆਂ ਨਾਂਹ ਕਰ ਦਿੱਤੀ ਹੈ ਕਿ ਜ਼ਰਦਾਰੀ ਨੂੰ ਸੰਵਿਧਾਨ ਅਧੀਨ ਛੋਟ ਮਿਲੀ ਹੋਈ ਹੈ ... Read Full Story
|
ਗਿਲਾਨੀ ਦੀ ਸੁਪਰੀਮ ਕੋਰਟ ’ਚ ਪੇਸ਼ੀ ਅੱਜ, ਮਾਣਹਾਨੀ ਦੇ ਦੋਸ਼ ਆਇਦ ਹੋਣ ਦੇ ਆਸਾਰ
ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ਼ ਰਜ਼ਾ ਗਿਲਾਨੀ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਹੋਣਗੇ। ਉਨ੍ਹਾਂ ਉਪਰ ਅਦਾਲਤ ਦਾ ਹੁਕਮ ਨਾ ਮੰਨਣ ਕਾਰਨ ਮਾਣਹਾਨੀ ਦੋਸ਼ ਆਇਦ ਕੀਤੇ ਜਾਣ ਦੀ ਸੰਭਾਵਨਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਵਿੱਚ ਨਵਾਂ ਸਿਆਸੀ ਸੰਕਟ ਪੈਦਾ ਹੋ ਜਾਵੇਗਾ। ਸੁਪਰੀਮ ਕੋਰਟ ਦੇ ਚੀਫ ਜਸਟਿਸ ਇਫ਼ਤਿਖ਼ਾਰ ਚੌਧਰੀ ਵੱਲੋਂ ਉਨ੍ਹਾਂ ਉਪਰ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਸਵਿਟਜ਼ਰਲੈਂਡ ਸਰਕਾਰ ਨੂੰ ਪੱਤਰ ਲਿਖ ਕੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਮੰਗ ਕਰਨ। ਸ੍ਰੀ ਗਿਲਾਨੀ ਲਗਾਤਾਰ ... Read Full Story
|
ਗਿਲਾਨੀ ਵਲੋਂ ਸਵਿਸ ਅਧਿਕਾਰੀਆਂ ਨੂੰ ਚਿੱਠੀ ਲਿਖਣ ਤੋਂ ਨਾਂਹ
ਇਸਲਾਮਾਬਾਦ, ਪਾਕਿਸਤਾਨ ਵਿਚ ਸਰਕਾਰ ਤੇ ਨਿਆਂਪਾਲਿਕਾ 'ਚ ਟਕਰਾਅ ਵਧ ਗਿਆ ਹੈ। ਸੁਪਰੀਮ ਕੋਰਟ ਨੇ ਵੀਰਵਾਰ ਕਿਹਾ ਕਿ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਸਵਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਮੁੜ ਤੋਂ ਖੋਲ੍ਹਣ ਲਈ ਚਿੱਠੀ ਲਿਖ ਦੇਣ ਤਾਂ ਗਿਲਾਨੀ ਵਿਰੁੱਧ ਮਾਮਲਾ ਖਤਮ ਹੋ ਜਾਵੇਗਾ ਪਰ ਗਿਲਾਨੀ ਨੇ ਚਿੱਠੀ ਲਿਖਣ ਤੋਂ ਨਾਂਹ ਕਰ ਦਿਤੀ ਹੈ। ਯੂਸਫ ਰਜ਼ਾ ਗਿਲਾਨੀ ਨੂੰ ਜ਼ਰਦਾਰੀ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਮੁੜ ਤੋਂ ਨਾ ਖੋਲ੍ਹਣ ਨੂੰ ਲੈ ਕੇ 13 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਭੇਜਿਆ ... Read Full Story
|
ਸੰਮਨਾਂ ਵਿਰੁੱਧ ਗਿਲਾਨੀ ਵੱਲੋਂ ਸੁਪਰੀਮ ਕੋਰਟ ’ਚ ਅਪੀਲ ਦਾਇਰ
ਭਾਰਤ ਸਮੇਤ ਕਈ ਮੁਲਕਾਂ ਦੀਆਂ ਅਦਾਲਤਾਂ ਦੇ ਮਿਸਾਲੀ ਫੈਸਲਿਆਂ ਨੂੰ ਬਣਾਇਆ ਆਧਾਰ
ਇਸਲਾਮਾਬਾਦ, ਭਾਰਤ ਤੇ ਹੋਰ ਦੇਸ਼ਾਂ ਦੀਆਂ ਸਰਵਉੱਚ ਅਦਾਲਤਾਂ ਵੱਲੋਂ ਦਿੱਤੇ ਮਿਸਾਲੀ ਫੈਸਲਿਆਂ ਦੇ ਹਵਾਲੇ ਦਿੰਦਿਆਂ ਪਾਕਿਸਤਾਨ ਦੇ ਰਾਸ਼ਟਰਪਤੀ ਯੂਸਫ਼ ਰਜ਼ਾ ਗਿਲਾਨੀ ਨੇ ਅੱਜ ਸਰਵਉੱਚ ਅਦਾਲਤ ’ਚ ਇਕ ਅਪੀਲ ਦਾਇਰ ਕਰਕੇ ਆਪਣੇ ਵਿਰੁੱਧ ਸੰਮਨ ਜਾਰੀ ਕੀਤੇ ਜਾਣ ਦੇ ਹੁਕਮ ਮਨਸੂਖ ਕਰਨ ਦੀ ਬੇਨਤੀ ਕੀਤੀ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਵਿਰੁੱਧ ਵੱਢੀਖੋਰੀ ਦੇ ਕੇਸ ਮੁੜ ਖੋਲ੍ਹਣ ਦੇ ਹੁਕਮ ਦਿੱਤੇ ਸਨ, ਜਿਨ੍ਹਾਂ ਦੀ ਪਾਲਣਾ ਨਾ ਹੋਣ ਕਾਰਨ ਉਨ੍ਹਾਂ ... Read Full Story
|
ਅਪੀਲ ਨੂੰ ਅੰਤਿਮ ਰੂਪ ਦੇ ਰਹੀ ਹੈ ਗਿਲਾਨੀ ਦੀ ਕਾਨੂੰਨੀ ਟੀਮ
ਇਸਲਾਮਾਬਾਦ, ਪਾਕਿਸਤਾਨੀ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਦੀ ਕਾਨੂੰਨੀ ਟੀਮ ਮਾਣਹਾਨੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਸੰਮਨ ਦੇ ਹੁਕਮ ਨੂੰ ਲੈ ਕੇ ਦਾਇਰ ਕੀਤੀ ਜਾਣ ਵਾਲੀ ਅਪੀਲ ਨੂੰ ਅੰਤਿਮ ਰੂਪ ਦੇ ਰਹੀ ਹੈ। ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਖੋਲ੍ਹਣ ਵਿਚ ਨਾਕਾਮ ਰਹਿਣ ਪਿੱਛੋਂ ਅਦਾਲਤ ਨੇ ਗਿਲਾਨੀ ਨੂੰ ਮਾਣਹਾਨੀ ਦੇ ਦੋਸ਼ ਤੈਅ ਕਰਨ ਲਈ 13 ਫਰਵਰੀ ਨੂੰ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤੇ ਹਨ। ਸਥਾਨਕ ਮੀਡੀਆ ਦੀਆਂ ਖ਼ਬਰਾਂ ਵਿਚ ਕਿਹਾ ਗਿਆ ਹੈ ਕਿ ਗਿਲਾਨੀ ਦੀ ਕਾਨੂੰਨੀ ਟੀਮ ਅਗਲੇ ਕੁਝ ਦਿਨਾਂ ਵਿਚ ਅਪੀਲ ਦਾਇਰ ਕਰ ਸਕਦੀ ਹੈ। ... Read Full Story
|
ਗਿਲਾਨੀ ਵੱਲੋਂ ਦਹਿਸ਼ਤਗਰਦਾਂ ਖ਼ਿਲਾਫ਼ ਸਖ਼ਤੀ ਦੇ ਹੁਕਮ
ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਗ੍ਰਹਿ ਮੰਤਰਾਲੇ ਨੂੰ ਹਦਾਇਤ ਕੀਤੀ ਹੈ ਕਿ ਉਹ ਦੀਫਾ-ਏ-ਪਾਕਿਸਤਾਨ ਕੌਂਸਲ ’ਚ ਸ਼ਾਮਲ ਅਤਿਵਾਦੀ ਜਥੇਬੰਦੀਆਂ ਦੀਆਂ ਰਾਜਨੀਤਿਕ ਸਰਗਰਮੀਆਂ ’ਤੇ ਰੋਕ ਲਗਾਵੇ। ਕੌਂਸਲ ਨੂੰ ਜਮਾਤ-ਉਦ-ਦਾਵਾ ਵੱਲੋਂ ਚਲਾਇਆ ਜਾ ਰਿਹਾ ਹੈ।
ਕੈਬਨਿਟ ਦੀ ਮੀਟਿੰਗ ਦੌਰਾਨ ਸ੍ਰੀ ਗਿਲਾਨੀ ਨੇ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬਾਈ ਸਰਕਾਰਾਂ ਨੂੰ ਨਾਲ ਲੈ ਕੇ ਦੀਫਾ-ਏ-ਪਾਕਿਸਤਾਨ ਕੌਂਸਲ ’ਚ ਇਸ ਪਾਬੰਦੀਸ਼ੁਦਾ ਜਥੇਬੰਦੀ ਦੇ ਦਖਲ ’ਤੇ ਰੋਕ ਲਗਾਵੇ। ਜਮਾਤ-ਉਦ-ਦਾਵਾਹ ਦਾ ਮੁਖੀ ਮੁਹੰਮਦ ਸਈਅਦ ਦੀਫਾ-ਏ-ਪਾਕਿਸਤਾਨ ... Read Full Story
|
ਗਿਲਾਨੀ ਨੂੰ ਪਹਿਲਾਂ ਸਵਿਸ ਅਧਿਕਾਰੀਆਂ ਨੂੰ ਲਿਖਣੀ ਚਾਹੀਦੀ ਸੀ ਚਿੱਠੀ
ਕਿਹਾ, ਉਸ ਪਿੱਛੋਂ ਛੋਟ ਦਿੱਤੇ ਜਾਣ ਦੀ ਗੱਲ ਕਹਿਣੀ ਚਾਹੀਦੀ ਸੀ
ਇਸਲਾਮਾਬਾਦ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਦੇਸ਼ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਵਿਰੁੱਧ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਵਿਰੁੱਧ ਪੈਸਿਆਂ ਨੂੰ ਵਿਦੇਸ਼ਾਂ ਵਿਚ ਭੇਜਣ ਦੇ ਮਾਮਲੇ ਨੂੰ ਮੁੜ ਤੋਂ ਖੋਲ੍ਹਣ ਲਈ ਸਵਿਟਜ਼ਰਲੈਂਡ ਦੇ ਅਧਿਕਾਰੀਆਂ ਨੂੰ ਚਿੱਠੀ ਲਿਖਣੀ ਚਾਹੀਦੀ ਸੀ।
ਸੁਪਰੀਮ ਕੋਰਟ ਨੇ ਬਚਾਅ ਪੱਖ ਦੀ ਇਹ ਦਲੀਲ ਸੁਣਨ ਪਿੱਛੋਂ ਸੁਣਵਾਈ ਵੀਰਵਾਰ 2 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਕਿ ਗਿਲਾਨੀ ਨੇ ਜ਼ਰਦਾਰੀ ਵਿਰੁੱਧ ... Read Full Story
|
ਪਾਕਿ 'ਚ ਮੱਧਕਾਲੀ ਚੋਣਾਂ ਦਾ ਬਦਲ ਖੁੱਲ੍ਹਾ : ਗਿਲਾਨੀ
ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਕਿਹਾ ਹੈ ਕਿ ਦੇਸ਼ ਵਿਚ ਮਿੱਥੇ ਸਮੇਂ ਤੋਂ ਪਹਿਲਾਂ ਆਮ ਚੋਣਾਂ ਕਰਵਾਉਣ ਦੇ ਬਦਲ ਖੁੱਲ੍ਹੇ ਹਨ ਪਰ ਤੈਅ ਮਿਆਦ ਤੋਂ ਪਹਿਲਾਂ ਆਮ ਚੋਣਾਂ ਕਰਵਾਉਣ ਦੀ ਇੱਛਾ ਰੱਖਣ ਵਾਲੀਆਂ ਸਿਆਸੀ ਪਾਰਟੀਆਂ ਨੂੰ ਮਈ ਵਿਚ ਸੰਸਦ ਦੇ ਬਜਟ ਸਮਾਗਮ ਪਿੱਛੋਂ ਉਨ੍ਹਾਂ ਸਾਹਮਣੇ ਇਹ ਮੁੱਦਾ ਉਠਾÀੁਣਾ ਹੋਵੇਗਾ। ਗਿਲਾਨੀ ਨੇ ਪੀ. ਐੱਮ. ਐੱਲ. (ਕਿਊ) ਦੇ ਐੱਮ. ਪੀ. ਮੁਹੰਮਦ ਆਸਿਮ ਨਜ਼ੀਰ ਨਾਲ ਇਕ ਮੁਲਾਕਾਤ ਦੌਰਾਨ ਇਹ ਗੱਲ ਕਹੀ। ਉਕਤ ਪਾਰਟੀ ਪਾਕਿਸਤਾਨ ਦੀ ਸੱਤਾਧਾਰੀ ਪਾਕਿਸਤਾਨ ਪੀਪਲਜ਼ ਪਾਰਟੀ ਵਿਚ ਭਾਈਵਾਲ ਹੈ। ਪ੍ਰਧਾਨ ਮੰਤਰੀ ਦਫਤਰ ਤੋਂ ... Read Full Story
|
ਪਾਕਿਸਤਾਨ ਨੇ ਭਾਰਤ ਨਾਲ ਚੱਲਣ ਦਾ ਵਿਸ਼ਵਾਸ਼ ਦਿਵਾਇਆ : ਸ਼ਾਹਨਵਾਜ਼ ਹੁਸੈਨ
ਭਾਰਤੀ ਦਲ ਵਤਨ ਪਰਤਿਆ
ਅਟਾਰੀ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ਼ ਰਜ਼ਾ ਗਿਲਾਨੀ ਨੇ ਭਾਰਤੀ ਦਲ ਦੇ ਆਗੂਆਂ ਨਾਲ ਇਸਲਾਮਾਬਾਦ ਵਿਖੇ ਉਚੇਚੇ ਤੌਰ 'ਤੇ ਮੁਲਾਕਾਤ ਕਰਦਿਆਂ ਭਾਰਤ-ਪਾਕਿਸਤਾਨ ਦੇਸ਼ਾਂ ਅੰਦਰ ਵਧੇਰੇ ਵਪਾਰ ਨੂੰ ਪ੍ਰਫੁੱਲਤ ਕਰਨ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਸਹਿਮਤੀ ਪ੍ਰਗਟਾਉਂਦਿਆਂ ਪਾਕਿਸਤਾਨ ਵਾਲੇ ਪਾਸਿਓ ਦੋਵੇਂ ਦੇਸ਼ਾਂ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਹਾਂ ਪੱਖੀ ਭਰੋਸਾ ਦਿੱਤਾ। ਇਹ ਸ਼ਬਦ ਬੀਤੇ ਕੱਲ ਭਾਰਤ ਪਾਕਿਸਤਾਨ ਦੇਸ਼ਾਂ ਦੇ ਮੈਂਬਰ ਪਾਰਲੀਮੈਂਟ ਦਰਮਿਆਨ ਪਾਕਿਸਤਾਨ ਦੇ ਸ਼ਹਿਰ ਇਸਲਾਮਾਬਾਦ ਵਿਖੇ ਤੀਸਰੀ ਦੋਸਤਾਨਾ ਗੱਲਬਾਤ ਵਿਚ ... Read Full Story
|
ਅਸੀਂ ਵਿਰੋਧੀ ਧਿਰ 'ਚ ਬੈਠਣ ਲਈ ਹਾਂ ਤਿਆਰ : ਇਮਰਾਨ
ਇਸਲਾਮਾਬਾਦ, ਪਾਕਿਸਤਾਨ ਵਿਚ ਹਰਮਨ ਪਿਆਰੇ ਹੁੰਦੇ ਜਾ ਰਹੇ ਸਿਆਸਤਦਾਨ ਇਮਰਾਨ ਖਾਨ ਦਾ ਕਹਿਣਾ ਹੈ ਕਿ ਜੇ ਚੋਣਾਂ ਵਿਚ ਉਹ ਜਿੱਤ ਹਾਸਲ ਨਾ ਕਰ ਸਕੇ ਤਾਂ ਖੁਸ਼ੀ ਨਾਲ ਵਿਰੋਧੀ ਧਿਰ ਵਿਚ ਬੈਠਣਗੇ। ਕ੍ਰਿਕਟ ਤੋਂ ਸਿਆਸਤ ਵਿਚ ਆਏ 59 ਸਾਲਾ ਇਮਰਾਨ ਖਾਨ ਦੇ ਜਲਸਿਆਂ ਵਿਚ ਲੋਕਾਂ ਦੀ ਬਹੁਤ ਵੱਡੀ ਭੀੜ ਆ ਰਹੀ ਹੈ। ਉਨ੍ਹਾਂ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਵਿਰੁੱਧ ਅਦਾਲਤ ਦੇ ਫੈਸਲੇ ਦੀ ਹਮਾਇਤ ਕੀਤੀ ਹੈ। ਇਸਲਾਮਾਬਾਦ ਸਥਿਤ ਆਪਣੇ ਨਿਵਾਸ ਵਿਖੇ ਉਨ੍ਹਾਂ ਮੰਨਿਆ ਕਿ ਇਨਸਾਫ ਲਈ ਉਨ੍ਹਾਂ ਦੇ ਅੰਦੋਲਨ ਨੂੰ ਢਾਹ ਵੱਜ ਸਕਦੀ ਹੈ। ਜੇ ਇਹ ਚੋਣਾਂ ਇਸ ... Read Full Story
|