ਧੀ ਦੇ ਕਾਤਲ ਪਿਤਾ ਨੂੰ ਉਮਰ ਕੈਦ
ਸੰਗਰੂਰ,ਸਥਾਨਕ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਮਲਜੀਤ ਲਾਂਬਾ ਦੀ ਅਦਾਲਤ ਵੱਲੋਂ ਅਣਖ ਖਾਤਰ ਆਪਣੀ ਧੀ ਦੇ ਕਤਲ ਦੇ ਦੋਸ਼ ਹੇਠ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਲੜਕੀ ਦੇ ਤਾਏ ਨੂੰ ਬਰੀ ਕਰ ਦਿੱਤਾ ਗਿਆ ਹੈ।
9 ਮਹੀਨੇ ਪੁਰਾਣੇ ਕੇਸ ਦਾ ਫੈਸਲਾ ਸੁਣਾਉਂਦਿਆਂ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਮਲਜੀਤ ਲਾਂਬਾ ਦੀ ਅਦਾਲਤ ਵੱਲੋਂ ਮੇਜਰ ਸਿੰਘ ਵਾਸੀ ਰਾਜੋਮਾਜਰਾ ਨੂੰ ਧੀ ਦੇ ਕਤਲ ਦੇ ਦੋਸ਼ ਹੇਠ ਉਮਰ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਜਦੋਂ ਕਿ ਸਬੂਤ ਮਿਟਾਉਣ ਦੇ ਦੋਸ਼ ਹੇਠ 5 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਇਸ ... Read Full Story
|