ਪਟਿਆਲਾ, 20 ਅਪ੍ਰੈਲ(ਪਰਮਿੰਦਰ ਗਰੇਵਾਲ) - ਸਾਡੇ ਗੁਰੂਆਂ ਪੀਰਾਂ ਨੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਸਾਂਝੀਵਾਲਤਾ, ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਉਠਾਈ ਤਾਂ ਜੋ ਇੱਕ ਵੱਧੀਆ ਸਮਾਜ ਦੀ ਸਿਰਜਣਾ ਹੋ ਸਕੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਪ੍ਰੋ: ਐਸ.ਸੀ. ਵਸ਼ਿਸਟ ਨੇ ਸੰਤਾਂ ਦੀ ਕੁਟੀਆ, ਸੰਤ ਨਗਰ ਪਟਿਆਲਾ ਵਿਖੇ ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਾਨੂੰ ਭਗਵਾਨ ਪਰਸ਼ੂਰਾਮ ਜੀ ਦੇ ਦਰਸਾਏ ਮਾਰਗ ਤੋਂ ਸੇਧ ਲੈ ਕੇ ਸਮਾਜ ਸੇਵਾ ਦੇ ਕੰਮ ਕਰਨੇ ਚਾਹੀਦੇ ...Read Full Story
ਪਟਿਆਲਾ, 24 ਅਪ੍ਰੈਲ (ਪਰਮਿੰਦਰ ਗਰੇਵਾਲ) - ਜਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਕੈਪਟਨ ਪ੍ਰੀਤਇੰਦਰ ਸਿੰਘ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਥਾਪਰ ਡੀਮਡ ਯੂਨੀਵਰਸਿਟੀ ਦੇ ਬਾਹਰ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਦਾ 50 ਫੀਸਦੀ ਕੋਟਾ ਖਤਮ ਕਰਨ ਦੇ ਵਿਰੋਧ ਵਿਚ ਵਿਸ਼ਾਲ ਰੋਸ਼ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰ. ਜੀ.ਕੇ. ਸਿੰਘ ਨੂੰ ਇੱਕ ਮੰਗ ਪੱਤਰ ਵੀ ਦਿੱਤਾ, ਜਿਸ ਵਿਚ ਮੰਗ ਕੀਤੀ ਕਿ ਪੰਜਾਬ ਦੇ ਵਿਦਿਆਰਥੀਆਂ ਦਾ 50 ਫੀਸਦੀ ਕੋਟਾ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਪਟਨ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ...Read Full Story
ਪਟਿਆਲਾ: 27 ਮਾਰਚ (ਪੀ.ਐਸ.ਗਰੇਵਾਲ) - ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲਿਆਂ ਦੇ ਯੋਗ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਉਹਨਾਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਪ੍ਰਦਾਨ ਕਰਨਾਂ ਸਮੇਂ ਦੀ ਮੁੱਖ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ: ਸੁਰਜੀਤ ਸਿੰਘ ਰੱਖੜਾ ਨੇ ਸਰਕਾਰੀ ਸਟੇਟ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਵਿਖੇ ਯੂ.ਜੀ.ਸੀ. ਦੀ ਸਹਾਇਤਾ ਨਾਲ 20 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਕੰਪਿਊਟਰ ਲੈਬ ਦਾ ਨੀਂਹ ਪੱਥਰ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸੈਮੀਨਾਰ ਰੂਮ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...Read Full Story
ਰਾਜਪੁਰਾ (ਪਟਿਆਲਾ) : 21 ਫਰਵਰੀ (ਪੀ.ਐਸ.ਗਰੇਵਾਲ) - ਪੰਜਾਬ ਦੇ ਰਾਜਪਾਲ ਸ਼੍ਰੀ ਸ਼ਿਵਰਾਜ ਵੀ. ਪਾਟਿਲ ਨੇ ਕਿਹਾ ਕਿ ਅਤਿ ਆਧੁਨਿਕ ਸਿੱਖਿਆ ਦੇ ਵਧੇਰੇ ਪ੍ਰਸਾਰ ਅਤੇ ਪ੍ਰਚਾਰ ਲਈ ਹੋਰ ਪ੍ਰਾਈਵੇਟ ਯੂਨੀਵਰਸਿਟੀਆਂ ਖੁਲਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਯੂਨੀਵਰਸਿਟੀਆਂ ਦੀਆਂ ਪ੍ਰਬੰਧਕੀ ਕਮੇਟੀਆਂ ਵੱਲੋਂ ਸਮਾਜ ਦੇ ਕਮਜ਼ੋਰ ਵਰਗ ਅਤੇ ਗਰੀਬ ਵਿਦਿਆਰਥੀਆਂ ਲਈ 30 ਤੋਂ 40 ਫੀਸਦੀ ਸੀਟਾਂ ਰਾਖਵੀਂਆਂ ਰੱਖਣੀਆਂ ਚਾਹੀਦੀਆਂ ਹਨ ਤਾਂ ਜੋ ਇਹ ਵਿਦਿਆਰਥੀ ਵੀ ਉਚੇਰੀ ਸਿੱਖਿਆ ਹਾਸਲ ਕਰ ਕੇ ਦੇਸ਼ ਦੇ ਨਵ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਸਕਣ। ਸ਼੍ਰੀ ਪਾਟਿਲ ਅੱਜ ਚਿਤਕਾਰਾ ਯੂਨੀਵਰਸਿਟੀ ਦੀ 6ਵੀਂ ...Read Full Story
ਪਟਿਆਲਾ 4 ਫ਼ਰਵਰੀ (ਪੀ.ਐਸ.ਗਰੇਵਾਲ) -ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ ਪਾਟਿਲ ਨੇ ਵਿਦਿਆਰਥੀਆਂ ਨੂੰ ਆਪਣੀ ਉਚੇਰੀ ਸਿੱਖਿਆ ਮਕੁੰਮਲ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਇਸ ਯੂਨੀਵਰਸਿਟੀ ਦੇ ਕੈਂਪਸ ਤੋ ਬਾਹਰ ਨਿਕਲਦਿਆਂ ਹੀ ਉਸਾਰੂ ਸੋਚ ਲੈ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਭਰਪੂਰ ਯੋਗਦਾਨ ਪਾਉਣਾ ਚਾਹੀਦਾ ਹੈ। ਸ੍ਰੀ ਸ਼ਿਵਰਾਜ ਵੀ ਪਾਟਿਲ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਯੂਨੀਵਰਸਿਟੀ ਦੀ 35ਵੀਂ ਕਨਵੋਕੇਸ਼ਨ ਵਿੱਚ ਜੁੜੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਤੇ ਰਾਜਪਾਲ ਪੰਜਾਬ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਵਿਸ਼ਿਆਂ ਵਿੱਚ ਮਕੁੰਮਲ ...Read Full Story
ਪਟਿਆਲਾ : 2 ਨਵੰਬਰ (ਪੀ.ਐਸ.ਗਰੇਵਾਲ) -‘‘ ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਪਹਿਲੀ ਜਮਾਤ ਤੋਂ ਲੈ ਕੇ ਪੀ.ਐਚ.ਡੀ. ਤੱਕ ਦੀ ਪੜਾਈ ਲਈ ਵਜੀਫੇ ਦਿੱਤੇ ਜਾਂਦੇ ਹਨ ਜਿਸ ਤਹਿਤ ਪਟਿਆਲਾ ਜ਼ਿਲੇ ਵਿੱਚ ਸਾਲ 2010-11 ਦੌਰਾਨ ਪਹਿਲੀ ਜਮਾਤ ਤੋਂ 10ਵੀਂ ਜਮਾਤ ਤੱਕ ਦੇ 905 ਵਿਦਿਆਰਥੀਆਂ ਨੂੰ ਕਰੀਬ 18 ਲੱਖ 40 ਹਜ਼ਾਰ ਰੁਪਏ ਅਤੇ ਦਸਵੀਂ ਤੋਂ ਬਾਅਦ ਦੀ ਪੜਾਈ ਲਈ 683 ਵਿਦਿਆਰਥੀਆਂ ਨੂੰ ਲਗਭਗ 25 ਲੱਖ ਰੁਪਏ ਵਜੀਫੇ ਵਜੋਂ ਦਿੱਤੇ ਗਏ ਜਾ ਚੁੱਕੇ ਹਨ। ’’ ਇਹ ਜਾਣਕਾਰੀ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ਼੍ਰੀ ਇਮੈਨੁਅਲ ਪੌਲ ਗਿੱਲ ਨੇ ਸਰਕਟ ਹਾਊਸ ਪਟਿਆਲਾ ਵਿਖੇ ਜ਼ਿਲਾ ਪ੍ਰਸ਼ਾਸ਼ਨ ...Read Full Story
ਪਟਿਆਲਾ: 28 ਸਤੰਬਰ (ਪੀ.ਐਸ.ਗਰੇਵਾਲ) - ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਹਨਾਂ ਨੂੰ ਸਿਹਤਮੰਦ ਰੱਖਣ ਲਈ ਵਧੀਆ ਇਮਾਰਤਾਂ ਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਰਿਹਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਅਤੇ ਭਾਰਤੀ ਜਨਤਾ ਪਾਰਟੀ ਦੇ ਮਨੁੱਖੀ ਅਧਿਕਾਰ ਸੈਲ ਦੇ ਕੌਮੀ ਇੰਚਾਰਜ ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਪਟਿਆਲਾ ਨੇੜਲੇ ਪਿੰਡ ਕੱਲਰ ਭੈਣੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਦੀ ਡਾਕਟਰੀ ਜਾਂਚ ਲਈ ਮੈਡੀਕਲ ਚੈਕਅੱਪ ਕੈਂਪ ਦਾ ਮੁਆਇਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...Read Full Story
ਪਟਿਆਲਾ, 6 ਜੁਲਾਈ (ਪੀ.ਐਸ.ਗਰੇਵਾਲ) -‘‘ਪੰਜਾਬ ਸਰਕਾਰ ਵੱਲੋਂ ਵਾਹਨਾਂ ਦੀ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਵਧੇਰੇ ਸਰਲ ਬਣਾਉਣ ਲਈ ਟਰਾਂਸਪੋਰਟ ਵਿਭਾਗ ਵਿੱਚ ਜਲਦੀ ਹੀ ‘ਈ-ਗਵਰਨੈਂਸ ਪ੍ਰੋਜੈਕਟ’ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਆਪਣੇ ਨਿੱਜੀ ਵਾਹਨਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਹੁਣ ਜ਼ਿਲਾ ਟਰਾਂਸਪੋਰਟ ਦਫਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣਾ ਪਵੇਗਾ ਬਲਕਿ ਉਨ੍ਹਾਂ ਨੂੰ ਵਾਹਨਾਂ ਦੇ ਨੰਬਰ ਸਬੰਧਤ ਡੀਲਰ ਵੱਲੋਂ ਮੌਕੇ ’ਤੇ ਹੀ ਅਲਾਟ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਵਾਹਨ ਦੀ ਆਰ.ਸੀ ਕੋਰੀਅਰ ਦੇ ਰਾਹੀਂ ਉਨ੍ਹਾਂ ਦੇ ਰਿਹਾਇਸ਼ੀ ਪਤੇ ’ਤੇ ਪੁੱਜ ਜਾਵੇਗੀ ...Read Full Story