ਉਮੀਦਵਾਰ ਨਿਰਧਾਰਤ ਤਾਰੀਖਾਂ ਅਨੁਸਾਰ ਰਿਟਰਨਿੰਗ ਅਧਿਕਾਰੀਆਂ ਕੋਲ ਦਾਖਲ ਕਰਵਾਉਣ ਆਪਣੇ ਨਾਮਜ਼ਦਗੀ ਪੱਤਰ- ਵਧੀਕ ਜ਼ਿਲਾ ਚੋਣ ਅਫ਼ਸਰ
ਪਟਿਆਲਾ, 24 ਮਈ (ਪਰਮਿੰਦਰ ਗਰੇਵਾਲ) - ਨਗਰ ਨਿਗਮ ਪਟਿਆਲਾ ਦੀਆਂ 10 ਜੂਨ ਨੂੰ ਹੋਣ ਵਾਲੀਆਂ ਆਮ ਚੋਣਾਂ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਵਾਰਡਾਂ ਲਈ ਤਾਇਨਾਤ ਕੀਤੇ ਗਏ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਆਪਣਾ ਕਾਰਜ ਸੰਭਾਲ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਅਨਿਨਦਿੱਤਾ ਮਿੱਤਰਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਬੰਧਤ ਵਾਰਡਾਂ ਦੇ ਉਮੀਦਵਾਰ ਇਨ੍ਹਾਂ ਆਰ.ਓਜ ਜਾਂ ਏ.ਆਰ.ਓਜ ਕੋਲ 24 ਮਈ ਤੋਂ 29 ਮਈ ਤੱਕ ਨਿਰਧਾਰਤ ਸਮੇਂ ਅਨੁਸਾਰ ਆਪਣੇ ਨਾਮਜ਼ਦਗੀ ਪੱਤਰ ... Read Full Story
|
ਗਰੇਵਾਲ ਨੇ ਜ਼ਿਲਾ ਲੋਕ ਸੰਪਰਕ ਅਫਸਰ ਪਟਿਆਲਾ ਵਜੋਂ ਅਹੁਦਾ ਸੰਭਾਲਿਆ
ਪਟਿਆਲਾ: 22 ਅਪ੍ਰੈਲ (ਪਰਮਿੰਦਰ ਗਰੇਵਾਲ) -ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਫਤਿਹਗੜ ਸਾਹਿਬ ਦੇ ਜ਼ਿਲਾ ਲੋਕ ਸੰਪਰਕ ਅਫਸਰ ਸ. ਇਸ਼ਵਿੰਦਰ ਸਿੰਘ ਗਰੇਵਾਲ ਦਾ ਤਬਾਦਲਾ ਪਟਿਆਲਾ ਵਿਖੇ ਹੋ ਜਾਣ ਕਾਰਨ ਉਨ੍ਹਾਂ ਨੇ ਅੱਜ ਪਟਿਆਲਾ ਵਿਖੇ ਜ਼ਿਲਾ ਲੋਕ ਸੰਪਰਕ ਅਫਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ. ਗਰੇਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪਟਿਆਲਾ ਵਿਖੇ ਬਤੌਰ ਜ਼ਿਲਾ ਲੋਕ ਸੰਪਰਕ ਅਫਸਰ ਲੰਮਾਂ ਸਮਾਂ ਸੇਵਾਵਾਂ ਨਿਭਾਈਆਂ ਹਨ।
ਦਫ਼ਤਰ ਦੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਿੱਥੇ ਸ. ਗਰੇਵਾਲ ਦਾ ਜ਼ਿਲਾ ਲੋਕ ਸੰਪਰਕ ਅਫਸਰ ਵਜੋਂ ਅਹੁਦਾ ਸੰਭਾਲਣ ’ਤੇ ਨਿੱਘਾ ... Read Full Story
|
ਜ਼ਿਲਾ ਪ੍ਰੀਸ਼ਦ ਦੀ ਆਮ ਬੈਠਕ ਵਿੱਚ ਸਾਲ 2012-13 ਲਈ ਜ਼ਿਲਾ ਪ੍ਰੀਸ਼ਦ ਦਾ ਬਜਟ ਪ੍ਰਵਾਨ-ਲਾਲਵਾ
ਪਟਿਆਲਾ: 12 ਮਾਰਚ (ਪੀ.ਐਸ.ਗਰੇਵਾਲ) -ਅੱਜ ਜ਼ਿਲਾ ਪ੍ਰੀਸ਼ਦ ਪਟਿਆਲਾ ਦੀ ਆਮ ਬੈਠਕ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ: ਮਹਿੰਦਰ ਸਿੰਘ ਲਾਲਵਾ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲਾ ਪ੍ਰੀਸ਼ਦ ਦਾ ਸਾਲ 2012-13 ਲਈ 2 ਕਰੋੜ 38 ਲੱਖ 50 ਹਜ਼ਾਰ ਰੁਪਏ ਦਾ ਬਜ਼ਟ ਪ੍ਰਵਾਨ ਕੀਤਾ ਗਿਆ । ਸ੍ਰੀ ਲਾਲਵਾ ਨੇ ਦੱਸਿਆ ਕਿ ਸਾਲ 2012-13 ਦੌਰਾਨ ਜ਼ਿਲਾ ਪ੍ਰੀਸ਼ਦ ਦੀ ਸਾਰੇ ਸੋਮਿਆਂ ਤੋਂ ਅੰਦਾਜ਼ਨ ਆਮਦਨ ਵਿੱਚੋਂ ਵੱਖ-ਵੱਖ ਮੱਦਾਂ ’ਤੇ 2 ਕਰੋੜ 20 ਲੱਖ ਰੁਪਏ ਖਰਚ ਕੀਤੇ ਜਾਣ ਦਾ ਅਨੁਮਾਨ ਹੈ। ਸ੍ਰ: ਲਾਲਵਾ ਨੇ ਦੱਸਿਆ ਕਿ ਮਨਰੇਗਾ ਸਕੀਮ ਤਹਿਤ ਵੱਖ-ਵੱਖ ਕੰਮਾਂ ’ਤੇ ਸਾਲ 2012-13 ਲਈ 2127 ਨਵੇਂ ... Read Full Story
|
ਜ਼ਿਲਾ ਮੈਜਿਸਟਰੇਟ ਵੱਲੋਂ ਆਵਾਜ਼ ਪ੍ਰਦੂਸ਼ਣ ’ਤੇ ਰੋਕ ਲਈ ਮਨਾਹੀ ਦੇ ਹੁਕਮ ਜਾਰੀ
ਪਟਿਆਲਾ 1 ਮਾਰਚ (ਪੀ.ਐਸ.ਗਰੇਵਾਲ) - ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਫੌਜਦਾਰੀ, ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲੇ ਵਿੱਚ ਆਵਾਜ਼ ਪ੍ਰਦੂਸ਼ਣ ’ਤੇ 30 ਅਪ੍ਰੈਲ 2012 ਤੱਕ ਮੁਕੰਮਲ ਰੂਪ ਵਿੱਚ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਅਨੁਸਾਰ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ, ਜਲਸਿਆਂ, ਰੈਲੀਆਂ, ਜਨਤਕ ਸਥਾਨਾਂ ਅਤੇ ਹੋਰ ਮੌਕਿਆਂ ਉੱਤੇ ਡੀ.ਜੇ, ... Read Full Story
|
ਨਾਰੀ ਸ਼ਕਤੀ ਨੂੰ ਹੋਰ ਵਧੇਰੇ ਮਜਬੂਤ ਕਰਨ ਲਈ ਲੜਕੀਆਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਹੋਣ ਦੀ ਲੋੜ-ਜ਼ਿਲਾ ਤੇ ਸ਼ੈਸ਼ਨ ਜੱਜ
ਪਟਿਆਲਾ: 27 ਫਰਵਰੀ (ਪੀ.ਐਸ.ਗਰੇਵਾਲ) -ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਰਕਾਰੀ ਕਾਲਜ਼ ਲੜਕੀਆਂ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਸ਼ਾਖਰਤਾ ਕਲੱਬ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਜਿਸ ਦੀ ਪ੍ਰਧਾਨਗੀ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ -ਕਮ-ਮਾਣਯੋਗ ਜ਼ਿਲਾ ਤੇ ਸ਼ੈਸ਼ਨ ਜੱਜ ਸ਼੍ਰੀ ਰਾਜ ਸ਼ੇਖਰ ਅੱਤਰੀ ਨੇ ਕੀਤੀ।
ਸ਼੍ਰੀ ਅੱਤਰੀ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਮਿਹਨਤ ਅਤੇ ਲਗਨ ਨਾਲ ਪੜਨ ਲਈ ਪ੍ਰੇਰਿਤ ਕੀਤਾ ਅਤੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਨਾਰੀ ... Read Full Story
|
ਚੋਣ ਕਮਿਸ਼ਨ ਵੱਲੋ ਚੋਣ ਖਰਚੇ, ਵੋਟਰਾਂ ਨੂੰ ਲੁਭਾਉੁਣ ਲਈ ਨਸ਼ੀਲੇ ਪਦਾਰਥਾਂ ਅਤੇ ਪੈਸਿਆਂ ਦੀ ਵੰਡ ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲੇ ਵਿੱਚ 4 ਜਨਰਲ ਚੋਣ ਦਰਸ਼ਕ, 3 ਖਰਚਾ ਚੋਣ ਦਰਸ਼ਕ ਅਤੇ 1 ਪੁਲਿਸ ਚੋਣ ਦਰਸ਼ਕ ਨਿਯੁਕਤ- ਜ਼ਿਲਾ ਚੋਣ ਅਫ਼ਸਰ
ਪਟਿਆਲਾ 14 ਜਨਵਰੀ (ਪੀ.ਐਸ.ਗਰੇਵਾਲ) -ਚੋਣ ਕਮਿਸ਼ਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮੂਹ ਰਾਜਸੀ ਪਾਰਟੀਆਂ ਵੱਲੋ ਕੀਤੇ ਜਾਣ ਵਾਲੇ ਚੋਣ ਖਰਚੇ, ਵੋਟਰਾਂ ਨੂੰ ਲੁਭਾਉੁਣ ਲਈ ਨਸ਼ੀਲੇ ਪਦਾਰਥਾਂ ਅਤੇ ਪੈਸਿਆਂ ਦੀ ਵੰਡ ਤੇ ਤਿੱਖੀ ਨਜ਼ਰ ਰੱਖਣ ਅਤੇ ਚੋਣਾਂ ਨਿਰਪੱਖ, ਆਜ਼ਾਦਾਨਾ ਤੇ ਸ਼ਾਂਤੀ ਪੂਰਵਿਕ ਕਰਵਾਉਣ ਲਈ ਜ਼ਿਲੇ ਵਿੱਚ 4 ਜਨਰਲ ਚੋਣ ਦਰਸ਼ਕ, 3 ਖਰਚਾ ਚੋਣ ਦਰਸ਼ਕ ਅਤੇ 1 ਪੁਲਿਸ ਚੋਣ ਦਰਸ਼ਕ ਦੀ ਨਿਯੁਕਤੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਸਮੂਹ ਰਾਜਸੀ ਪਾਰਟੀਆਂ,ਰਿਟਰਨਿੰਗ ਅਫ਼ਸਰਾਂ ਤੇ ਹੋਰ ਅਧਿਕਾਰੀਆਂ ... Read Full Story
|
ਪਟਿਆਲਾ ਜ਼ਿਲੇ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ੳੂੁਪਰੰਤ 37 ਨਾਮਜ਼ਦਗੀ ਪੱਤਰ ਰੱਦ ਅਤੇ 93 ਨਾਮਜ਼ਦਗੀ ਪੱਤਰ ਪਾਏ ਗਏ ਦਰੁੱਸਤ -- ਜ਼ਿਲਾ ਚੋਣ ਅਫ਼ਸਰ
ਪਟਿਆਲਾ 14 ਜਨਵਰੀ (ਪੀ.ਐਸ.ਗਰੇਵਾਲ) -ਪੰਜਾਬ ਵਿਧਾਨ ਸਭਾ ਦੀਆਂ 30 ਜਨਵਰੀ ਨੰੂ ਹੋਣ ਵਾਲੀਆਂ ਚੋਣਾਂ ਲਈ ਪਟਿਆਲਾ ਜ਼ਿਲੇ ਦੇ 8 ਹਲਕਿਆਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ੳੂੁਪਰੰਤ 37 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਪਾਏ ਗਏ ਅਤੇ 93 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਤੇ ਵਿਧਾਨ ਸਭਾ ਹਲਕਾ 115 ਪਟਿਆਲਾ ਸ਼ਹਿਰੀ ਤੋਂ ਬਹੁਜਨ ਸੰਘਰਸ਼ ਪਾਰਟੀ ਦੇ ਉਮੀਦਵਾਰ ਸ੍ਰੀ ਰਾਮ ਈਸ਼ਰ ਸਿੰਘ, ਇੰਡੀਅਨ ਨੈਸ਼ਨਲ ... Read Full Story
|
ਜ਼ਿਲਾ ਪਰਿਸ਼ਦ ਦੀ ਮੀਟਿੰਗ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 1 ਨਵੰਬਰ (ਪੀ.ਐਸ.ਗਰੇਵਾਲ) -ਮਿੰਨੀ ਸਕੱਤਰੇਤ ਪਟਿਆਲਾ ਵਿਖੇ ਜ਼ਿਲਾ ਪਰਿਸ਼ਦ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਜ਼ਿਲਾ ਪਰਿਸ਼ਦ ਦੇ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ ਨੇ ਕੀਤੀ । ਇਸ ਮੀਟਿੰਗ ਦੌਰਾਨ ਪਟਿਆਲਾ ਜ਼ਿਲੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਮੌਕੇ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ... Read Full Story
|
ਜ਼ਿਲਾ ਮੈਜਿਸਟਰੇਟ ਵੱਲੋਂ ਮਨਾਹੀ ਦੇ ਹੁਕਮ ਲਾਗੂ
ਪਟਿਆਲਾ, 14 ਅਕਤੂਬਰ (ਪੀ.ਐਸ.ਗਰੇਵਾਲ) - ਜ਼ਿਲੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇੱਕਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਕਾਨੂੰਨ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਜ਼ਿਲਾ ਮੈਜਿਸਟਰੇਟ, ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ... Read Full Story
|
ਜ਼ਿਲਾ ਮੈਜਿਸਟਰੇਟ ਵੱਲੋਂ ਮਨਾਹੀ ਦੇ ਹੁਕਮ ਲਾਗੂ
ਪਟਿਆਲਾ, 10 ਅਗਸਤ (ਪੀ.ਐਸ.ਗਰੇਵਾਲ) -ਜ਼ਿਲੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇੱਕਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਕਾਨੂੰਨ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਜ਼ਿਲਾ ਮੈਜਿਸਟਰੇਟ, ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ... Read Full Story
|
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਨਵੇਂ ਜ਼ਿਲਾ ਸੈਨਿਕ ਬੋਰਡ ਦਾ ਗਠਨ
ਪਟਿਆਲਾ: 10 ਮਾਰਚ (ਪੀ.ਐਸ.ਗਰੇਵਾਲ) -ਡਿਪਟੀ ਕਮਿਸ਼ਨਰ ਪਟਿਆਲਾ-ਕਮ-ਪ੍ਰਧਾਨ ਸ਼੍ਰੀ ਦੀਪਿੰਦਰ ਸਿੰਘ ਵੱਲੋਂ ਜ਼ਿਲਾ ਸੈਨਿਕ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਸੈਨਿਕ ਭਲਾਈ ਅਫਸਰ ਕਰਨਲ (ਰਿਟਾ:) ਸੁਧਾਂਸ਼ੁ ਕੁਮਾਰ ਰਨਦੇਵ ਨੇ ਦੱਸਿਆ ਕਿ ਗਠਨ ਕੀਤੇ ਗਏ ਨਵੇਂ ਬੋਰਡ ਵਿੱਚ ਬਿ੍ਰਗੇ: (ਰਿਟਾ:) ਸੀ. ਐਸ. ਹਰੀਕਾ, ਵੀ.ਐਸ.ਐਮ. ਨੂੰ ਜ਼ਿਲਾ ਸੈਨਿਕ ਬੋਰਡ ਦਾ ਉਪ-ਪ੍ਰਧਾਨ ਅਤੇ ਲੈਫ਼ ਕਰਨਲ (ਰਿਟਾ:) ਸ਼੍ਰੀ ਭੂਵਨੇਸ਼ ਸ਼ਰਮਾਂ ਨੂੰ ਬਤੌਰ ਮੈਂਬਰ ਨਾਮਜਦ ਕੀਤਾ ਹੈ।
ਜ਼ਿਲਾ ਸੈਨਿਕ ਭਲਾਈ ਅਫਸਰ ਨੇ ਦੱਸਿਆ ਕਿ ਤਹਿਸੀਲ ਪਟਿਆਲਾ ਲਈ ਵਾਂਰਟ ਅਫ਼ਸਰ ਸ਼੍ਰੀ ਡੀ.ਆਰ.ਕੜਕ, ਤਹਿਸੀਲ ... Read Full Story
|
ਸੇਵਾ ਮੁਕਤ ਜ਼ਿਲਾ ਅਟਾਰਨੀ ਕੁਲਵੰਤ ਰਾਏ ਸ਼ਰਮਾ ਦਾ ਦੇਹਾਂਤ
ਨਾਭਾ (ਪਟਿਆਲਾ) 10 ਜਨਵਰੀ:(ਪੀ.ਐਸ.ਗਰੇਵਾਲ)-ਨਾਭਾ ਤੋਂ ਦੀ ਟਿ੍ਰਬਿਊਨ ਦੇ ਪੱਤਰਕਾਰ ਸ੍ਰੀ ਰਜਨੀਸ਼ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਪਿਤਾ ਐਡਵੋਕੇਟ ਅਤੇ ਸੇਵਾ ਮੁਕਤ ਜ਼ਿਲਾ ਅਟਾਰਨੀ ਸ੍ਰੀ ਕੁਲਵੰਤ ਰਾਏ ਸ਼ਰਮਾ (75) ਸੰਖੇਪ ਬਿਮਾਰੀ ਉਪਰੰਤ ਅਚਾਨਕ ਅਕਾਲ ਚਲਾਣਾ ਕਰ ਗਏ। ਸਵਰਗੀ ਸ੍ਰੀ ਕੁਲਵੰਤ ਰਾਏ ਸ਼ਰਮਾ ਦੀ ਮਿ੍ਰਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਨਾਲ ਨਾਭਾ ਦੇ ਅਲਹੌਰਾਂ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਉਹ ਆਪਣੀ ਪਤਨੀ ਸ੍ਰੀਮਤੀ ਸ਼ਕੁੰੁਤਲਾ ਸ਼ਰਮਾ, ਪੁੱਤਰ ਸ੍ਰੀ ਰਜ਼ਨੀਸ਼ ਸ਼ਰਮਾ ਅਤੇ ਪੁੱਤਰੀ ਪੋ੍ਰਫੈਸਰ ਬਿੰਦੂ ਸ਼ਰਮਾ ... Read Full Story
|
ਸ਼ਹੀਦੀ ਜੋੜ ਮੇਲੇ ‘ਤੇ ਕਾਂਗਰਸ ਵੱਲੋਂ ਕੀਤਾ ਜਾਵੇਗਾ ਭਾਰੀ ਇਕੱਠ- ਹਰਦਿਆਲ ਕੰਬੋਜ
ਪਟਿਆਲਾ,20 ਦਸੰਬਰ (ਪੀ.ਐਸ.ਗਰੇਵਾਲ)- ਫਤਿਹਗੜ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਜੋੜ ਮੇਲੇ ਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵੱਲੋਂ ਭਾਰੀ ਇਕੱਠ ਕੀਤਾ ਜਾਵੇਗਾ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਬਿਜਲੀ ਬੋਰਡ ਦੇ ਸਾਬਕਾ ਪ੍ਰਬੰਧਕੀ ਮੈਂਬਰ ਅਤੇ ਹਲਕਾ ਰਾਜਪੁਰਾ ਦੇ ਇੰਚਾਰਜ ਸ. ਹਰਦਿਆਲ ਸਿੰਘ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਕਾਂਗਰਸ ਦਿਹਾਤੀ ਅਤੇ ਸ਼ਹਿਰੀ ਦੀ ਸਾਂਝੀ ਮੀਟਿੰਗ ਦੌਰਾਨ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਫਤਿਹਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ‘ਤੇ ਕਾਂਗਰਸ ਪਾਰਟੀ ਵੱਲੋਂ ਭਾਰੀ ਕਾਨਫਰੰਸ ਕੀਤੀ ... Read Full Story
|
ਦੋ ਰੋਜ਼ਾ ਮੁਫਤ ਯੋਗਾ ਅਤੇ ਕੁਦਰਤੀ ਇਲਾਜ ਵਿਧੀ ਕੈਂਪ ਦਾ ਸ੍ਰ.ਪਰਮਜੀਤ ਸਿੰਘ ਗਿੱਲ ਆਈ.ਜੀ.ਪਟਿਆਲਾ ਜੋਨ ਨੇ ਕੀਤਾ ਉਦਘਾਟਨ
ਪਟਿਆਲਾ: 27 ਨਵੰਬਰ(ਪੀ.ਐਸ.ਗਰੇਵਾਲ) -‘‘ ਯੋਗ ਕਰਨ ਨਾਲ ਜਿਥੇ ਵਿਅਕਤੀ ਮਾਨਸਿਕ ਤੌਰ ’ਤੇ ਚੁਸਤ ਦਰੁਸਤ ਰਹਿੰਦਾ ਹੈ ਉਥੇ ਹੀ ਉਹ ਬਿਮਾਰੀਆਂ ਤੋਂ ਵੀ ਬਚਿਆ ਰਹਿ ਸਕਦਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਜੀ.ਪਟਿਆਲਾ ਜੋਨ ਸ੍ਰ: ਪਰਮਜੀਤ ਸਿੰਘ ਗਿੱਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਲਗਾਏ ਗਏ ਦੋ ਰੋਜ਼ਾ ਮੁਫਤ ਯੋਗਾ ਅਤੇ ਕੁਦਰਤੀ ਇਲਾਜ ਵਿਧੀ ਕੈਂਪ ਦਾ ਸ਼ਮਾ ਰੌਸ਼ਨ ਕਰਕੇ ਉਦਘਾਟਨ ਕਰਨ ਉਪਰੰਤ ਕੈਂਪ ਵਿੱਚ ਜੁੜੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜ਼ਿਲਾ ਪੁਲਿਸ ਵੱਲੋਂ ਇਹ ਇੱਕ ਵਧੀਆ ਉਪਰਾਲਾ ਕੀਤਾ ਗਿਆ ਹੈ ਜਿਸ ਨਾਲ ਸਾਡੇ ... Read Full Story
|