ਪੰਜਾਬ ’ਚ ਮੱਝਾਂ ਦੀ ਨਸਲ ਸੁਧਾਰਨ ਲਈ ਲਾਹੌਰ ਤੋਂ ਸੀਮਨ ਮੰਗਵਾਇਆ ਜਾਵੇਗਾ-ਰਣੀਕੇ *ਪਸ਼ੂ ਰੋਗ ਨਿਵਾਰਨ ਕੈਂਪਾਂ ਦਾ ਰਾਜ ਪੱਧਰੀ ਉਦਘਾਟਨ ਸਮਾਰੋਹ ਹੋਇਆ
ਪਟਿਆਲਾ, 16 ਮਈ (ਪਰਮਿੰਦਰ ਗਰੇਵਾਲ) - ਪੰਜਾਬ ਸਰਕਾਰ ਰਾਜ ਨੂੰ ਡੇਅਰੀ, ਪੋਲਟਰੀ, ਮੱਛੀ ਪਾਲਣ ਤੇ ਪਸ਼ੂਆਂ ਦੀ ਨਸਲ ਸੁਧਾਰ ਦੇ ਮਾਮਲੇ ’ਚ ਦੇਸ਼ ਦਾ ਇਕ ਨੰਬਰ ਦਾ ਸੂਬਾ ਬਣਾਉਣ ਲਈ ਯਤਨਸ਼ੀਲ ਹੈ, ਇਸ ਲਈ ਪਾਕਿਸਤਾਨ ਤੋਂ 30 ਤੋਂ 35 ਕਿੱਲੋ ਦੁੱਧ ਦੇਣ ਵਾਲੀਆਂ ਨੀਲੀ ਰਾਵੀ ਮੱਝਾਂ ਦੀ ਨਸਲ ਨੂੰ ਪੰਜਾਬ ’ਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਗਏ ਹਨ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਪੱਛੜੀਆਂ ਤੇ ਅਨੁਸੂਚਿਤ ਜਾਤਾਂ ਦੀ ਭਲਾਈ ਬਾਰੇ ਵਿਭਾਗਾਂ ਦੇ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ। ਉਹ ਅੱਜ ਪਟਿਆਲਾ ਨੇੜਲੇ ਪਿੰਡ ਕਲਿਆਣ ... Read Full Story
|
ਮੁਫ਼ਤ ਪਸ਼ੂ ਰੋਗ ਨਿਵਾਰਨ ਕੈਂਪਾਂ ਦਾ ਰਾਜ ਪੱਧਰੀ ਉਦਘਾਟਨ ਸਮਾਰੋਹ 16 ਨੂੰ ******ਪੰਜਾਬ ਦੇ ਪਸ਼ੂਆਂ ਨੂੰ ਰੋਗ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਹੋਵੇਗੀ ਸ਼ੁਰੂਆਤ
ਪਟਿਆਲਾ, 14 ਮਈ (ਪਰਮਿੰਦਰ ਗਰੇਵਾਲ) -ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਰਾਜ ਦੇ ਪਸ਼ੂ ਪਾਲਣ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪੰਜਾਬ ਦੇ ਪਸ਼ੂਆਂ ਨੂੰ ਰੋਗ ਮੁਕਤ ਕਰਨ ਲਈ ਇਕ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਇਸ ਤਹਿਤ 16 ਮਈ ਨੂੰ ਪਟਿਆਲਾ ਜ਼ਿਲੇ ਦੇ ਪਿੰਡ ਕਲਿਆਣ ਸਥਿਤ ਬਾਬਾ ਜੋਗੀ ਪੀਰ (ਆਸੇ ਮਾਜਰਾ ਰੋਡ) ਵਿਖੇ ਪਸ਼ੂ ਰੋਗ ਨਿਵਾਰਣ ਕੈਂਪਾਂ ਦੀ ਸ਼ੁਰੂਆਤ ਕਰਨ ਲਈ ਰਾਜ ਪੱਧਰੀ ਉਦਘਾਟਨੀ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਾਇਰੈਕਟਰ ਡਾ. ਐਚ.ਐਸ. ਸੰਧਾ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਪਸ਼ੂ ਪਾਲਣ, ... Read Full Story
|
*ਪੰਜਾਬੀਆਂ ਨੂੰ ਬਿਹਤਰ ਸਿਹਤ ਤੇ ਸਿੱਖਿਆ ਸੇਵਾਵਾਂ, ਪੀਣ ਵਾਲਾ ਪਾਣੀ, ਸੜਕਾਂ ਅਤੇ ਸੀਵਰੇਜ ਸਹੂਲਤਾਂ ਮੁਹੱਈਆ ਕਰਾਂਵਾਂਗੇ-ਮੁੱਖ ਮੰਤਰੀ
ਨਾਭਾ (ਪਟਿਆਲਾ), 1 ਮਈ (ਪੀ.ਐਸ.ਗਰੇਵਾਲ) -ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁਕਣ ਲਈ ਛੇਤੀ ਹੀ ਰਾਜ ਅੰਦਰ 10 ਹਜ਼ਾਰ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਹੋਰ ਵਿਭਾਗਾਂ ’ਚ ਵੀ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਾਬਕਾ ਮੰਤਰੀ ਰਾਜਾ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਅੱਜ ਇਥੇ ਉਨ੍ਹਾਂ ਦੀ ਸਿਹਤਯਾਬੀ ਦਾ ਹਾਲ ਚਾਲ ਪੁੱਛਣ ਆਏ ਸਨ। ਇਸ ਮੌਕੇ ਸ. ... Read Full Story
|
*ਪੰਜਾਬੀ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਵਰੇ ਨੂੰ ਸਮਰਪਿਤ ਦੋ-ਰੋਜ਼ਾ ਪੰਜਵੀਂ ਸਰਬ ਭਾਰਤੀ ਪੰਜਾਬੀ ਕਾਨਫਰੰਸ ਦਾ ਉਦਘਾਟਨ
ਪਟਿਆਲਾ, 30 ਅਪ੍ਰੈਲ (ਪੀ.ਐਸ,ਗਰੇਵਾਲ) - ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਗੋਲਡਨ ਜੁਬਲੀ ਵਰੇ ਨੂੰ ਸਮਰਪਿਤ ਕਰਵਾਈ ਜਾ ਰਹੀ ਦੋ-ਰੋਜ਼ਾ ਪੰਜਵੀਂ ਸਰਬ ਭਾਰਤੀ ਪੰਜਾਬੀ ਕਾਨਫਰੰਸ ਦਾ ਅੱਜ ਇੱਥੇ ਉਦਘਾਟਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੀਆਂ ਸਮੂਹ ਯੂਨੀਵਰਸਿਟੀਆਂ ਵਿੱਚ ਕੰਮ ਕਰ ਰਹੇ ਵਿਦਵਾਨਾਂ, ਬੁੱਧੀਜੀਵੀਆਂ, ਲੇਖਕਾਂ ਅਤੇ ਵੱਖ-ਵੱਖ ਖੇਤਰਾਂ ਦੇ ਮਾਹਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਅੱਗੇ ਆਉਣ।
ਸ. ਬਾਦਲ ਨੇ ਇਹ ਗੱਲ ਬੜੀ ਜ਼ੋਰ ਦੇ ਕੇ ਕਹੀ ਕਿ ਪੰਜਾਬੀ ਬੋਲੀ, ਸਾਹਿਤ ਅਤੇ ਸਭਿਆਚਾਰ ਦਾ ... Read Full Story
|
ਮਾਲ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇਗੀ: ਮਜੀਠੀਆ
ਦੇਵੀਗੜ (ਪਟਿਆਲਾ): 19 ਮਾਰਚ (ਪੀ.ਐਸ.ਗਰੇਵਾਲ) -ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਰਾਜਾਂ ਦੇ ਲੋਕਾਂ ਵੱਲੋਂ ਕਾਂਗਰਸ ਪਾਰਟੀ ਖਿਲਾਫ਼ ਦਿੱਤੇ ਵੱਡੇ ਫਤਵੇ ਤੋਂ ਬਾਅਦ ਹੁਣ ਦੇਸ਼ ਦੇ ਲੋਕ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਕੇਂਦਰ ਵਿੱਚੋਂ ਵੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦਾ ਸਫਾਇਆ ਕਰ ਦੇਣਗੇ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮਾਲ, ਲੋਕ ਸੰਪਰਕ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਜ਼ਿਲੇ ਦੇ ਪਿੰਡ ਅਬਦੁਲਪੁਰ ਵਿਖੇ ਇੱਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ... Read Full Story
|
*ਰਾਜਪਾਲ ਵੱਲੋਂ ਚਿਤਕਾਰਾ ਯੂਨੀਵਰਸਿਟੀ ਦੀ 6ਵੀਂ ਸਲਾਨਾਂ ਕਾਨਵੋਕੇਸ਼ਨ ਦੌਰਾਨ 500 ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ
ਰਾਜਪੁਰਾ (ਪਟਿਆਲਾ) : 21 ਫਰਵਰੀ (ਪੀ.ਐਸ.ਗਰੇਵਾਲ) - ਪੰਜਾਬ ਦੇ ਰਾਜਪਾਲ ਸ਼੍ਰੀ ਸ਼ਿਵਰਾਜ ਵੀ. ਪਾਟਿਲ ਨੇ ਕਿਹਾ ਕਿ ਅਤਿ ਆਧੁਨਿਕ ਸਿੱਖਿਆ ਦੇ ਵਧੇਰੇ ਪ੍ਰਸਾਰ ਅਤੇ ਪ੍ਰਚਾਰ ਲਈ ਹੋਰ ਪ੍ਰਾਈਵੇਟ ਯੂਨੀਵਰਸਿਟੀਆਂ ਖੁਲਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਯੂਨੀਵਰਸਿਟੀਆਂ ਦੀਆਂ ਪ੍ਰਬੰਧਕੀ ਕਮੇਟੀਆਂ ਵੱਲੋਂ ਸਮਾਜ ਦੇ ਕਮਜ਼ੋਰ ਵਰਗ ਅਤੇ ਗਰੀਬ ਵਿਦਿਆਰਥੀਆਂ ਲਈ 30 ਤੋਂ 40 ਫੀਸਦੀ ਸੀਟਾਂ ਰਾਖਵੀਂਆਂ ਰੱਖਣੀਆਂ ਚਾਹੀਦੀਆਂ ਹਨ ਤਾਂ ਜੋ ਇਹ ਵਿਦਿਆਰਥੀ ਵੀ ਉਚੇਰੀ ਸਿੱਖਿਆ ਹਾਸਲ ਕਰ ਕੇ ਦੇਸ਼ ਦੇ ਨਵ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਸਕਣ।
ਸ਼੍ਰੀ ਪਾਟਿਲ ਅੱਜ ਚਿਤਕਾਰਾ ਯੂਨੀਵਰਸਿਟੀ ਦੀ 6ਵੀਂ ... Read Full Story
|
*ਪੰਜਾਬ ਦੇ ਸੂਝਵਾਨ ਵੋਟਰਾਂ ਲਈ ਕੁੱਲ ਵਕਤੀ ਜਾਂ ਪਾਰਟ ਟਾਈਮ ਮੁੱਖ ਮੰਤਰੀ ਦੀ ਚੋਣ ਦਾ ਮੌਕਾ - ਸੁਖਬੀਰ ਸਿੰਘ ਬਾਦਲ
ਪਟਿਆਲਾ: 8 ਦਸੰਬਰ(ਪੀ.ਐਸ.ਗਰੇਵਾਲ) -ਪੰਜਾਬ ਦੇ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ’ਤੇ ਪੱਛਮੀ ਬੰਗਾਲ ਲਈ 8750 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕਰਨ ਅਤੇ ਪੰਜਾਬ ਨੂੰ ਅਜਿਹੇ ਪੈਕੇਜ ਤੋਂ ਨਾਹ ਕਰਦਿਆਂ ਪੰਜਾਬ ਪ੍ਰਤੀ ਪੱਖਪਾਤੀ ਰਵਈਆ ਅਪਣਾਏ ਜਾਣ ਦਾ ਦੋਸ਼ ਲਾਇਆ ਹੈ । ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ਸ਼ਹਿਰੀ ਵਿਕਾਸ ਕਰਜੇ ਨੂੰ ਰੁਕਵਾਉਣ ਵਾਂਗ ਹੀ ਦੂਜੀ ਵਾਰ ਇਹ ਪੈਕੇਜ ਤੋਂ ਪੰਜਾਬ ਨੂੰ ਵਾਂਝਿਆਂ ਰੱਖ ਕੇ ਸੂਬੇ ਨਾਲ ਵੱਡੀ ਗਦਾਰੀ ਕੀਤੀ ਹੈ। ਅਗਾਮੀ ਪੰਜਾਬ ... Read Full Story
|
ਪੰਜਾਬ ਸਰਕਾਰ ਦੀ ਮਾਈ ਭਾਗੋ ਵਿਦਿਆ ਸਕੀਮ ਤਹਿਤ 4 ਸਕੂਲਾਂ ਦੀਆਂ 762 ਲੋੜਵੰਦ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਦਿੱਤੇ * ਪਟਿਆਲਾ ਜ਼ਿਲੇ ਵਿੱਚ 5066 ਵਿਦਿਆਰਥਣਾਂ ਨੂੰ ਦਿੱਤੇ ਜਾਣਗੇ ਸਾਈਕਲ : ਡੀ.ਸੀ
ਨਾਭਾ, ਭਾਦਸੋਂ (ਪਟਿਆਲਾ), 16 ਨਵੰਬਰ (ਪੀ.ਐਸ.ਗਰੇਵਾਲ) - ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਰਾਜ ਵਿੱਚ ਲੜਕੀਆਂ ਦੀ ਸਾਖਰਤਾ ਦਰ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਮਾਈ ਭਾਗੋ ਵਿਦਿਆ ਸਕੀਮ ਗਰੀਬ ਲੜਕੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ । ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਨੂੰ ਬਿਲਕੁਲ ਮੁਫਤ ਵਿਦਿਆ ਦੇਣ ਦੀ ਸਹੂਲਤ ਤੋਂ ਬਾਅਦ 11ਵੀਂ ਅਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਪ੍ਰਦਾਨ ਕੀਤੇ ਜਾਣਾ ਸਰਕਾਰ ... Read Full Story
|
* ਸ਼ੀਸ਼ ਮਹਿਲ ’ਚ ਆਯੋਜਿਤ ‘ਦਿਲਜੀਤ ਸਿੰਘ ਨਾਈਟ’ ਨੇ ਦਰਸ਼ਕ ਨੱਚਣ ਲਾਏ
ਪਟਿਆਲਾ, 10 ਨਵੰਬਰ (ਪੀ.ਐਸ.ਗਰੇਵਾਲ) - ਪੰਜਾਬ ਸ਼ੁਰੂ ਤੋਂ ਹੀ ਆਪਣੇ ਅਮੀਰ ਵਿਰਸੇ ਕਾਰਨ ਦੇਸ਼ ਵਿਦੇਸ਼ ਵਿੱਚ ਪ੍ਰਸਿੱਧ ਹੈ ਅਤੇ ਆਪਣੀ ਮਿਹਨਤ ਤੇ ਇਮਾਨਦਾਰੀ ਸਦਕਾ ਹੀ ਪੰਜਾਬੀਆਂ ਨੇ ਦੁਨੀਆਂ ਭਰ ਵਿੱਚ ਆਪਣੀ ਵਿਸ਼ੇਸ਼ ਪਛਾਣ ਕਾਇਮ ਕੀਤੀ ਹੈ । ਪੰਜਾਬ ਸਮੇਤ ਦੇਸ਼ ਦੇ 21 ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਨੂੰ ਇੱਕ ਦੂਜੇ ਦੇ ਨੇੜੇ ਲਿਆ ਕੇ ਇੱਕ ਮਾਲਾ ਵਿੱਚ ਪਰੋਣ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਸ਼ਿਲਪ ਮੇਲਾ ਆਪਣੇ ਉਦੇਸ਼ ਵਿੱਚ ਪੂਰੀ ਤਰਾਂ ਸਫਲ ਸਾਬਿਤ ਹੋ ਰਿਹਾ ਹੈ । ’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ਼੍ਰੀ ਐਸ.ਆਰ. ਲੱਧੜ ਨੇ ... Read Full Story
|
ਸੇਵਾ ਦਾ ਅਧਿਕਾਰ ਕਾਨੂੰਨ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ : ਰੱਖੜਾ * ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੁਕਤਾ ਕੈਂਪ ਲਗਾਇਆ
ਪਟਿਆਲਾ : 2 ਨਵੰਬਰ (ਪੀ.ਐਸ.ਗਰੇਵਾਲ) - ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਰੋਜ਼ਾਨਾ ਦੇ ਕੰਮਾਂ ਨੂੰ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ‘ ਸੇਵਾ ਦਾ ਅਧਿਕਾਰ ਐਕਟ ’ ਲਾਗੂ ਕਰਨ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਾਂਝ ਕੇਂਦਰਾਂ ਵਿੱਚ ਇਕੋ ਛੱਤ ਹੇਠਾਂ ਬਿਲਕੁੱਲ ਮੁਫਤ ਮੁਹੱਈਆ ਕਰਵਾਉਣ ਜਿਹੀਆਂ ਵੱਡੀਆਂ ਸਹੂਲਤਾਂ ਪ੍ਰਦਾਨ ਕਰਨ ਨਾਲ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਇਨਕਲਾਬ ਆ ਗਿਆ ਹੈ ਅਤੇ ਇਹ ਕਾਨੂੰਨ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ ।’’ ਇਹ ਜਾਣਕਾਰੀ ਜ਼ਿਲਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ... Read Full Story
|
ਕਾਂਗਰਸ ਨੇ ਦੇਸ਼ ਨੂੰ ਗਰੀਬੀ, ਅਨਪੜਤਾ, ਭਿ੍ਰਸ਼ਟਾਚਾਰ ਅਤੇ ਬੇਰੋਜ਼ਗਾਰੀ ਦੀ ਦਲਦਲ ਵਿੱਚ ਫਸਾ ਕੇ ਤਬਾਹੀ ਦੇ ਕੰਢੇ ਖੜਾ ਕੀਤਾ: ਬਾਦਲ*ਘਨੌਰ ਵਿਖੇ 12.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਯੂਨੀਵਰਸਿਟੀ ਕਾਲਜ ਦਾ ਉਦਘਾਟਨ
ਘਨੌਰ (ਪਟਿਆਲਾ): 15 ਅਕਤੂਬਰ (ਪੀ.ਐਸ.ਗਰੇਵਾਲ) - ਚੀਨ ਦੀਆਂ ਫੌਜਾਂ ਦਾ ਭਾਰਤ ਦੀ ਸਰਹੱਦ ’ਤੇ ਇੱਕਤਰ ਹੋਣਾ ਅਤੇ ਵਿਦੇਸ਼ੀ ਹਮਲਾਵਰਾਂ ਵੱਲੋਂ ਦੇਸ਼ ਦੀ ਪਾਰਲੀਮੈਂਟ, ਦਿੱਲੀ ਹਾਈ ਕੋਰਟ, ਮੁੰਬਈ ਅਤੇ ਹੋਰ ਸ਼ਹਿਰਾਂ ਵਿੱਚ ਹੋ ਰਹੇ ਲਗਾਤਾਰ ਹਮਲੇ ਕੇਂਦਰ ਸਰਕਾਰ ਦੀ ਨਾਕਾਮੀ ਦਾ ਸਬੂਤ ਹਨ। ਹੁਣ ਦੇਸ਼ ਵਾਸੀ ਭਲੀ ਭਾਂਤ ਜਾਣੂ ਹੋ ਗਏ ਹਨ ਕਿ ਦੇਸ਼ ਦੀ ਸੁਰੱਖਿਆ ਯੂ.ਪੀ.ਏ. ਸਰਕਾਰ ਦੇ ਹੱਥਾਂ ਵਿੱਚ ਸੁਰੱਖਿਅਤ ਨਹੀਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਘਨੌਰ ਵਿਖੇ ਪੰਜਾਬ ਸਰਕਾਰ ਵੱਲੋਂ ਕਰੀਬ 12.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ... Read Full Story
|
ਪ੍ਰਧਾਨ ਮੰਤਰੀ ਹਾਂਸੀ-ਬੁਟਾਣਾ ਮਾਮਲੇ ’ਤੇ ਚੁੱਪ ਵੱਟਣ ਦੀ ਬਜਾਏ ਇਸ ਅੰਤਰ-ਰਾਜੀ ਮਸਲੇ ਦੇ ਹੱਲ ਲਈ ਤੁਰੰਤ ਦਖ਼ਲ ਦੇਣ: ਬਾਦਲ *****ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ 75 ਪਿੰਡਾਂ ਨੂੰ 4.21 ਕਰੋੜ ਰੁਪਏ ਦੀਆਂ ਗ੍ਰਾਂਟਾਂ
ਨਾਭਾ (ਪਟਿਆਲਾ): 24 ਜੁਲਾਈ (ਪੀ.ਐਸ.ਗਰੇਵਾਲ) - ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਫਿਰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਹਾਂਸੀ-ਬੁਟਾਣਾ ਵਰਗੇ ਵਿਵਾਦਗ੍ਰਸਤ ਮਾਮਲਿਆਂ ’ਤੇ ਚੁੱਪ ਵੱਟਣ ਦੀ ਬਜਾਏ ਇਸ ਅੰਤਰ ਰਾਜੀ ਮਸਲੇ ਦੇ ਹੱਲ ਲਈ ਛੇਤੀ ਦਖ਼ਲ ਦੇਣ ਕਿਉਂਕਿ ਇਸ ਨਹਿਰ ਅਤੇ ਇਸ ਦੇ ਨਾਲ ਬਣਾਈ ਜਾ ਰਹੀ ਪੱਕੀ ਦੀਵਾਰ ਕਾਰਨ ਜਿੱਥੇ ਪੰਜਾਬ ਅਤੇ ਹਰਿਆਣਾ ਦੇ ਸਬੰਧਾਂ ਵਿੱਚ ਕੜਵਾਹਟ ਪੈਦਾ ਹੋ ਰਹੀ ਹੈ ਉੱਥੇ ਹੀ ਹੜ ਆਉਣ ਦੀ ਸੂਰਤ ਵਿੱਚ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਖ਼ਦਸ਼ਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ... Read Full Story
|
ਮਾਨਸਿਕ ਤੇ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਲਈ ਚਾਈਲਡ ਲਾਈਨ ਸੁਵਿਧਾ ਆਰੰਭ * ਸ਼ਿਕਾਇਤ ਮਿਲਣ ’ਤੇ ਤੁਰੰਤ ਹੋਵੇਗੀ ਕਾਰਵਾਈ : ਏ.ਡੀ.ਸੀ
ਪਟਿਆਲਾ, 14 ਜੁਲਾਈ (ਪੀ.ਐਸ.ਗਰੇਵਾਲ) -‘‘ ਬੱਚਿਆਂ ਨੂੰ ਸੁਰੱਖਿਅਤ ਅਤੇ ਭੈਅ ਮੁਕਤ ਮਾਹੌਲ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਚਾਈਲਡ ਲਾਈਨ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ ਜੋ ਪੂਰੀ ਤਰਾਂ ਜ਼ਿਲਾ ਪ੍ਰਸ਼ਾਸ਼ਨ ਨਾਲ ਤਾਲਮੇਲ ਰੱਖਦੇ ਹੋਏ ਬੱਚਿਆਂ ਦੇ ਜੀਵਨ ਨੂੰ ਤਣਾਅਮੁਕਤ ਰੱਖਣ ਲਈ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗਾ । ਪੰਜਾਬ ਵਿੱਚ ਪਟਿਆਲਾ ਅਤੇ ਲੁਧਿਆਣਾ ਜ਼ਿਲੇ ਚਾਈਲਡ ਲਾਈਨ ਸੁਵਿਧਾ ਨੂੰ ਸ਼ੁਰੂ ਕਰਨ ਵਾਲਾ ਪਹਿਲਾ ਜ਼ਿਲਾ ਬਣ ਗਿਆ ਹੈ ਜਿਸ ਤਹਿਤ ਇਹ ਸੁਵਿਧਾ ਬੱਚਿਆਂ ਦੇ ਜੀਵਨ ਨੂੰ ਸੁਖਾਵਾਂ ਅਤੇ ਡਰ ਮੁਕਤ ਬਣਾਉਣ ਵਿੱਚ ਇੱਕ ਸਾਰਥਕ ਕਦਮ ... Read Full Story
|