ਥਾਣਾ ਤਲਵੰਡੀ ਸਾਬੋ ਦੇ ਚਾਰ ਹੌਲਦਾਰ ਪਦ ਉੱਨਤ ਹੋ ਕੇ ਏਐੱਸਆਈ ਬਣੇ- ਡੀਐਸਪੀ ਤਲਵੰਡੀ ਸਾਬੋ ਨੇ ਲਾਏ ਸਟਾਰ

Date: 26 September 2018
GURJANT SINGH, BATHINDA
ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਚਾਰ ਹੌਲਦਾਰ ਅੱਜ ਪਦ ਉੱਨਤ ਹੋ ਕੇ ਏਐੱਸਆਈ ਬਣੇ ਜ਼ਿੰਨ੍ਹਾਂ ਦੇ ਮੋਢਿਆਂ 'ਤੇ ਤਲਵੰਡੀ ਸਾਬੋ ਦੇ ਡੀਐੱਸਪੀ ਸੁਰਿੰਦਰ ਕੁਮਾਰ ਅਤੇ ਐੱਸਐਚਓ ਜਸਵਿੰਦਰ ਸਿੰਘ ਵੱਲੋਂ ਸਟਾਰ ਲਾਏ ਗਏ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਤੋਂ ਏਐਸਆਈ ਬਣਨ ਵਾਲਿਆਂ ਵਿੱਚ ਧਰਮਵੀਰ ਸਿੰਘ ਜੋ ਕਿ ਥਾਣਾ ਤਲਵੰਡੀ ਸਾਬੋ ਅੰਦਰ ਮੁੱਖ ਮੁਨਸ਼ੀ ਵਜੋਂ ਤਾਇਨਾਤ ਹਨ ਤੇ ਕੁਲਵੰਤ ਸਿੰਘ ਜੋ ਕਿ ਡੀਐ ਸਪੀ ਤਲਵੰਡੀ ਸਾਬੋ ਦੇ ਸਹਾਇਕ ਰੀਡਰ ਵਜੋਂ ਸੇਵਾ ਨਿਭਾਅ ਰਹੇ ਹਨ ਤੋਂ ਇਲਾਵਾ ਨਿਸ਼ਾਨ ਸਿੰਘ ਖਜ਼ਾਨਾ ਦਫਤਰ ਤਲਵੰਡੀ ਸਾਬੋ ਅਤੇ ਬਲਵੀਰ ਸਿੰਘ ਜੋ ਥਾਣਾ ਤਲਵੰਡੀ ਸਾਬੋ ਵਿਖੇ ਡਿਊਟੀ ਨਿਭਾਅ ਰਹੇ ਨੂੰ ਅੱਜ ਡੀਐਸਪੀ ਤਲਵੰਡੀ ਸਾਬੋ ਦੇ ਦਫਤਰ ਵਿਖੇ ਡੀਐਸਪੀ ਸੁਰਿੰਦਰ ਕੁਮਾਰ ਵੱਲੋਂ ਸਟਾਰ ਲਾ ਕੇ ਪਦ ਉਨਤ ਕੀਤਾ ਗਿਆ ਅਤੇ ਏਐਸਆਈ ਬਣਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪਦ ਉੱਨਤ ਹੋ ਕੇ ਏਐਸਆਈ ਬਣਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੁਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਡੀਐਸਪੀ ਅਤੇ ਥਾਣਾ ਤਲਵੰਡੀ ਸਾਬੋ ਦਫਤਰ ਦਾ ਸਮੂਹ ਸਟਾਫ ਮੌਜੂਦ ਸੀ।
GURJANT SINGH
BATHINDA

Latest News

  • ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
  • ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
  • ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
  • ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
  • ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
  • ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
  • ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
  • ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
  • ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com