ਜਿਲ੍ਹਾਂ ਭਾਜਪਾ ਪ੍ਰਧਾਨ ਨੇ ਲੋਕਾਂ ਨੂੰ ਕੈਪਟਨ ਸਰਕਾਰ ਖਿਲਾਫ ਇੱਕ ਦਿਨ ਦਾ ਵਰਤ ਰੱਖਣ ਦੀ ਕੀਤੀ ਅਪੀਲ

Date: 01 May 2020
JASPREET SINGH, AMRITSAR
ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ੍ਰੀ ਸੁਰੇਸ਼ ਮਹਾਜਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ 1.42 ਕਰੋੜ ਲੋਕਾਂ ਲਈ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ' ਦੇ ਤਹਿਤ ਭੇਜੇ ਗਏ ਰਾਸ਼ਨ ਨੂੰ ਨਾ ਵੰਡਣਾ ਕੈਪਟਨ ਸਰਕਾਰ ਦੀ ਵੱਡੀ ਲਾਪ੍ਰਵਾਹੀ ਹੈ ।

ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 1 ਮਈ ਨੂੰ ਇੱਕ ਦਿਨ ਦਾ ਵਰਤ ਰੱਖਣ ਤਾਂ ਜੋ ਕਾਂਗਰਸ ਸਰਕਾਰ ਦੀਆਂ ਅੱਖਾਂ ਖੁਲਣ l ਸ੍ਰੀ ਮਹਾਜਨ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਤਿੰਨ ਮਹੀਨਿਆਂ ਲਈ ਰਾਜ ਦੇ ਹਰੇਕ ਘਰ ਵਿੱਚ ਵੰਡਣ ਲਈ ਰਾਸ਼ਨ ਭੇਜਿਆ ਗਿਆ ਹੈ, ਪਰ ਇੱਕ ਮਹੀਨਾ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੈਪਟਨ ਸਰਕਾਰ ਰਾਜ ਦੀ ਲੋੜਵੰਦ ਲੋਕਾਂ ਨੂੰ ਕੇਂਦਰ ਦੀ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਅਸਫਲ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲਿਆ ਜਾ ਰਿਹਾ ਹੈ ਜੋ ਕਿ ਬਹੁਤ ਬਦਕਿਸਮਤੀ ਦੀ ਗੱਲ ਹੈ ।

Latest News

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com