ਬਿਜਲੀ ਮੋਟਰਾਂ ਦੇ ਬਿਲ ਨਹੀਂ ਲੱਗਣ ਦੇਵਾਂਗੇ - ਕਿਸਾਨ ਆਗੂ ਨਾਜਮ ਸਿੰਘ ਪੁੰਨਾਵਾਲ
Date: 02 June 2020
MAHESH JINDAL, DHURI
ਧੂਰੀ,1 ਜੂਨ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜੇ ਮਾਫ ਕਰਨ ਦਾ ਵਾਅਦਾ ਕੀਤਾ ਗਿਆ ਇਸੀ ਪਰ ਰਾਹਤ ਦੇਣ ਦੀ ਬਜਾਏ ਬਿਜਲੀ ਮੋਟਰਾਂ ਦੇ ਬਿਲ ਲਾਉਣ ਦੀ ਤਿਆਰੀ ਕਰ ਕੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ । ਸਰਕਾਰ ਦੇ ਇਸ ਘਿਨਾਉਣੇ ਕਾਰਨਾਮੇ ਖਿਲਾਫ਼ ਪਿੰਡ ਰੰਗੀਆਂ ਦੇ ਬਿਜਲੀ ਵਿਭਾਗ ਦੇ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਪ੍ਰਧਾਨ ਸਿਆਮ ਦਾਸ ਕਾਂਝਲੀ, ਨਾਜਮ ਸਿੰਘ ਪੁੰਨਾਵਾਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਬਿਜਲੀ ਮੋਟਰਾਂ ਦੇ ਬਿਲ ਨਾ ਲਾਏ ਜਾਣ ।ਜੇਕਰ ਸਰਕਾਰ ਨੇ ਕਿਸਾਨ ਵਿਰੋਧੀ ਫੈਸਲਾ ਵਾਪਸ ਨਾ ਲਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ।ਇਸ ਮੌਕੇ ਪਿੰਡ ਹਸਨਪੁਰ, ਰੰਗੀਆਂ, ਕਿਲ੍ਹਾ ਹਕੀਮਾਂ, ਬਾਲੀਆਂ ਦੇ ਕਿਸਾਨ ਲਖਵੀਰ ਸਿੰਘ ਬਾਲੀਆ,ਬੇਅੰਤ ਸਿੰਘ ਬਾਲੀਆ,ਬੰਤ ਸਿੰਘ ਬਾਲੀਆ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ, ਹਰਬੰਸ ਸਿੰਘ, ਰਾਜ ਕੁਮਾਰ, ਜੱਗਾ ਸਿੰਘ, ਸੁਰਜੀਤ ਸਿੰਘ ਬਾਲੀਆ ਨੇ ਭਾਗ ਲਿਆ ।
ਫੋਟੋ ਕੈਪਸਨ - ਕਿਸਾਨਾਂ ਦੀਆਂ ਬਿਜਲੀ ਮੋਟਰਾਂ ਦੇ ਬਿਲ ਲਾਉਣ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਕਿਸਾਨ ਸਰਕਾਰ ਦਾ ਪੁਤਲਾ ਫੂਕਦੇ ਹੋਏ ।
ਫੋਟੋ ਕੈਪਸਨ - ਕਿਸਾਨਾਂ ਦੀਆਂ ਬਿਜਲੀ ਮੋਟਰਾਂ ਦੇ ਬਿਲ ਲਾਉਣ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਕਿਸਾਨ ਸਰਕਾਰ ਦਾ ਪੁਤਲਾ ਫੂਕਦੇ ਹੋਏ ।
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299