ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
Date: 07 May 2023
DAVINDER KUMAR, NAWANSHAHR
ਨਵਾਂਸ਼ਹਿਰ, 7 ਮਈ(ਦਵਿੰਦਰ ਕੁਮਾਰ)- ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਗੁ: ਸਾਹਿਬ ਦੇ ਪ੍ਰਧਾਨ ਸ. ਮੱਖਣ ਸਿੰਘ ਗਰੇਵਾਲ ਅਤੇ ਸੈਕਟਰੀ ਸ. ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਗੁ: ਸਾਹਿਬ ਵਿਖੇ ਸਵੇਰੇ ਸੰਗਤਾਂ ਲਈ ਚਾਹ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ । ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਕਥਾਵਾਚਕ ਗਿਆਨੀ ਲਖਵਿੰਦਰ ਸਿੰਘ ਛਦੌੜੀ ਚੰਡੀਗੜ੍ਹ ਵਾਲੇ ,ਪੰਥ ਦੇ ਪ੍ਰਸਿੱਧ ਢਾਡੀ ਜਥਾ ਗਿਆਨੀ ਸੁਰਜੀਤ ਸਿੰਘ ਵਾਰਿਸ, ਭਾਈ ਪਰਦੀਪ ਸਿੰਘ , ਭਾਈ ਸੁਖਵੀਰ ਸਿੰਘ ਹਜ਼ੂਰੀ ਰਾਗੀ ਗੁ: ਸ੍ਰੀ ਗੁਰੂ ਸਿੰਘ ਸਭਾ ਆਦਿ ਨੇ ਕਥਾ ਵਿਚਾਰ ਅਤੇ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ । ਇਸ ਮੌਕੇ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਬਹਾਦਰੀ ਦਾ ਜ਼ਿਕਰ ਕਰਦਿਆਂ ਦੱਸਿਆ ਗਿਆ ਕਿਵੇਂ ਉਹਨਾਂ ਨੇ 16 ਹਜ਼ਾਰ ਦੇ ਕਰੀਬ ਮਾਂਵਾਂ ਦੀ ਇਜੱਤ ਨੂੰ ਅਹਿਮਦ ਸ਼ਾਹ ਅਬਦਾਲੀ ਦੇ ਕਬਜ਼ੇ ‘ਚੋਂ ਛੁੜਵਾਇਆ । ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਨੇ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਝੁਲਾਇਆ ਸੀ ਤੇ ਲਾਲ ਕਿਲ੍ਹੇ ਵਿਚ ਮੁਸਲਮ ਰਾਜਿਆਂ ਨੂੰ ਜਿਸ ਤਖਤ-ਏ-ਤਾਊਸ (ਪੱਥਰ ਦੀ ਸਿਲ) 'ਤੇ ਬਿਠਾ ਕੇ ਰਾਜ ਤਿਲਕ ਲਾਇਆ ਜਾਂਦਾ ਸੀ, ਉਸ ਨੂੰ ਪੁੱਟ ਕੇ ਸਮੇਤ 40 ਸਤੰਬ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿਚ ਲਿਆ ਕੇ ਸ੍ਰੀ ਅੰਮਿ੍ਤਸਰ ਭੇਟ ਕੀਤੇ ਸਨ। ਅੱਜ ਇਹ ਦਰਬਾਰ ਸਾਹਿਬ ਅੰਮਿ੍ਤਸਰ ਦੀ ਪਰਿਕਰਮਾ ਨਾਲ ਲੱਗਦੇ ਰਾਮਗੜ੍ਹੀਆ ਬੂੰਗੇ ਵਿਚ ਸੁਸ਼ੋਭਿਤ ਹਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆਂ ਗਿਆ । ਇਸ ਮੌਕੇ ਰਾਮਗੜ੍ਹੀਆਂ ਫੋਰਮ ਨਵਾਂਸ਼ਹਿਰ ਤੋਂ ਤ੍ਰਿਲੋਕ ਸਿੰਘ ਫਲੋਰਾ, ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ, ਮਾਤਾ ਸਾਹਿਬ ਕੌਰ ਸੁਖਮਨੀ ਸੇਵਾ ਸੁਸਾਇਟੀ, ਮਾਤਾ ਗੁਜਰ ਕੌਰ ਸੁਖਮਨੀ ਸੇਵਾ ਸੁਸਾਇਟੀ, ਗੁਰੂ ਕੀ ਰਸੋਈ ਨਵਾਂ ਸ਼ਹਿਰ ਤੋਂ ਸ ਅਮਰੀਕ ਸਿੰਘ ਅਤੇ ਅਵਤਾਰ ਕੌਰ ਜੀ, ਅਮਰਜੀਤ ਸਿੰਘ ਖਾਲਸਾ, ਇੰਦਰਜੀਤ ਸਿੰਘ ਬਾਹਿੜਾ, ਸ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰਸਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ , ਮਨਧੀਰ ਸਿੰਘ ਗੜ੍ਹੀ, ਜਰਨੈਲ ਸਿੰਘ ਖਾਲਸਾ, ਮਨਜੀਤ ਸਿੰਘ, ਗੁਰਦੀਪ ਸਿੰਘ, ਹਰਭਜਨ ਸਿੰਘ, ਕੁਲਦੀਪ ਸਿੰਘ ਸੈਂਭੀ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਉੱਤਮ ਸਿੰਘ, ਕੁਲਜੀਤ ਸਿੰਘ, ਜਸਪਾਲ ਸਿੰਘ ਕੋਹਲੀ, ਹਰਵਿੰਦਰ ਸਿੰਘ ਇਕਬਾਲ ਸਿੰਘ, ਅਵਤਾਰ ਸਿੰਘ, ਇਸ਼ਪਾਲ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ,ਹਰਮਨਜੀਤ ਸਿੰਘ ਚਰਨਜੋਤ ਸਿੰਘ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ, ਦਵਿੰਦਰ ਕੌਰ ਅਤੇ ਨਵਜੋਤ ਕੌਰ ਆਦਿ ਹਾਜ਼ਰ ਸਨ।
Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299