ਬਸਪਾ ਹੀ ਗਰੀਬ, ਮਜ਼ਦੂਰ ਅਤੇ ਬਹੁਜਨ ਸਮਾਜ ਦੀ ਅਸਲ ਹਮਦਰਦ ਪਾਰਟੀ: ਰਣਜੀਤ ਸਿੰਘ ਨੋਨਾ ਬਰਮਾਲੀਪੁਰ
ਦੋਰਾਹਾ, 6 ਅਗਸਤ (ਅਮਰੀਸ਼ ਆਨੰਦ): ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਿਧਾਨ ਸਭਾ ਹਲਕਾ ਪਾਇਲ ਦਾ ਮੀਡੀਆ ਇੰਚਾਰਜ ਅਤੇ ਸੈਕਟਰ ਇੰਚਾਰਜ ਅਤੇ ਸਮਾਜ ਸੇਵੀ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੇ ਕਿਹਾ ਹੈ ਕਿ ਦੇਸ਼ ਵਿੱਚ ਬਸਪਾ ਹੀ ਇਕੱਲੀ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਗਰੀਬ, ਮਜ਼ਦੂਰ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਦੀ ਮੁੱਖ ਮੰਤਰੀ ਵਜੋਂ ਚਾਰ ਵਾਰ ਸੇਵਾ...