ਅਕਾਲ ਯੂਨੀਵਰਸਿਟੀ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਉਤਸ਼ਾਹ ਨਾਲ ਮਨਾਇਆ।
ਤਲਵੰਡੀ ਸਾਬੋ, 09 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ 'ਵਿਸ਼ਵ ਫਿਜ਼ੀਓਥੈਰੇਪੀ ਦਿਵਸ 2026' ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਵਿਭਾਗੀ ਕੋਆਰਡੀਨੇਟਰਾਂ ਡਾ. ਰਿਤੂ ਅਤੇ ਡਾ. ਨਵਜੋਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ 100 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਸਿਹਤ ਸੰਭਾਲ...