ਬੁਲਡੋਜ਼ਰ ਕਾਰਵਾਈ ਨਾਲ ਨਸ਼ਿਆਂ ਬਾਰੇ ਸਰਕਾਰ ਦੀ ਜਵਾਬਦੇਹੀ ਖ਼ਤਮ ਨਹੀਂ ਹੁੰਦੀ: ਗੁਰਜੀਤ ਸਿੰਘ ਆਜ਼ਾਦ
ਗੁਰਜੀਤ ਸਿੰਘ ਆਜ਼ਾਦ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਹੋਈ ਬੁਲਡੋਜ਼ਰ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਇਮਾਰਤਾਂ ਢਾਹੁਣ ਨਾਲ ਨਸ਼ਿਆਂ ਦੀ ਸਮੱਸਿਆ ਬਾਰੇ ਸਰਕਾਰ ਦੀ ਜਵਾਬਦੇਹੀ ਖ਼ਤਮ ਨਹੀਂ ਹੁੰਦੀ। ਉਨ੍ਹਾਂ ਪੰਜਾਬ ਸਰਕਾਰ ਤੋਂ ਨਿਰਪੱਖ ਜਾਂਚ, ਕਾਨੂੰਨੀ ਪ੍ਰਕਿਰਿਆ ਰਾਹੀਂ ਇਨਸਾਫ਼ ਅਤੇ ਨਸ਼ਾ ਤਸਕਰੀ ਵਿਰੁੱਧ ਠੋਸ ਨਤੀਜਿਆਂ ਦੀ ਮੰਗ ਕੀਤੀ।ਆਜ਼ਾਦ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੀਆਂ ਤਾਜ਼ਾ ਘਟਨਾਵਾਂ ਤੋਂ ਉਨ੍ਹਾਂ ਨੂੰ ਜਾਪਦਾ...