ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
17 ਫਰਵਰੀ, 2025 ਦੋਰਾਹਾ (ਅਮਰੀਸ਼ ਆਨੰਦ)ਅੱਜ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ, ਭਾਸ਼ਾ ਮੰਚ ਅਤੇ ਹਿੰਦੀ ਵਿਭਾਗ ਵਲੋਂ ਭਾਸ਼ਾ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ਼ ਸਾਂਝੇ ਤੌਰ ’ਤੇ ਮਾਂ‑ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਭਾਸ਼ਾ ਵਿਭਾਗ, ਲੁਧਿਆਣਾ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸਨਦੀਪ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿਚਕਾਰ ‘ਕਵਿਤਾ ਉਚਾਰਨ’ ਮੁਕਾਬਲਾ ਕਰਵਾਇਆ...