ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਾ ਵਿਰੋਧੀ ਮੁਹਿੰਮ ਬਾਰੇ ਜਾਗਰੂਕਤਾ ਕੈਂਪ
May 23, 2025 11:22 PM
(Asia/Kolkata)
ਰਾਜਪੁਰਾ, 23 ਮਈ,(ਰਾਜੇਸ਼ ਡਾਹਰਾ) – ਅੱਜ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਜਪੁਰਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਪੰਜਾਬ ਸਰਕਾਰ ਦੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਟਰੈਫਿਕ ਇੰਚਾਰਜ ਗੁਰਬਚਨ ਸਿੰਘ, ਟਰੈਫਿਕ ਮਾਰਸ਼ਲ ਦੀਪਕ ਚਾਵਲਾ ਅਤੇ ਹੌਲਦਾਰ ਨਰਿੰਦਰ ਪਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਲਪਨਾ ਪਾਠਕ ਦੀ ਅਗਵਾਈ ਹੇਠ, ਟਰਾਂਸਪੋਰਟ ਇੰਚਾਰਜ...