ਬਿਹਾਰ ਅਤੇ ਪੱਛਮੀ ਬੰਗਾਲ 'ਚ ਭੂਚਾਲ ਦੇ ਤੇਜ਼ ਝਟਕੇ, ਨੇਪਾਲ ਸੀ ਕੇਂਦਰ; ਚੀਨ, ਭੂਟਾਨ ਤੇ ਬੰਗਲਾਦੇਸ਼ ਤੱਕ ਮਹਿਸੂਸ ਹੋਇਆ ਅਸਰ
Earthquake in Bihar and Bengal: ਮੰਗਲਵਾਰ ਸਵੇਰੇ ਬਿਹਾਰ ਅਤੇ ਪੱਛਮੀ ਬੰਗਾਲ ਸਮੇਤ ਉੱਤਰ-ਪੂਰਬੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.4 ਦਰਜ ਕੀਤੀ ਗਈ। ਝਟਕੇ 2-3 ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਇਸ ਦਾ ਅਸਰ ਚੀਨ, ਭੂਟਾਨ ਅਤੇ ਬੰਗਲਾਦੇਸ਼ ਤੱਕ ਵੀ ਮਹਿਸੂਸ ਕੀਤਾ ਗਿਆ। ਹੁਣ ਤੱਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ।ਬਿਹਾਰ ਦੇ ਕਈ ਜ਼ਿਲ੍ਹਿਆਂ...