ਨਾਗਰਿਕ ਸੇਵਾਵਾਂ ਨੂੰ ਹੁਣ ਆਨਲਾਈਨ ਤਸਦੀਕ ਕਰ ਸਕਣਗੇ ਸਰਪੰਚ, ਨੰਬਰਦਾਰ ਤੇ ਕੌਂਸਲਰ : ਏ.ਡੀ.ਸੀ.
ਪਟਿਆਲਾ, 5 ਮਾਰਚ (ਪੀ ਐੱਸ ਗਰੇਵਾਲ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸੇਵਾ ਕੇਂਦਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਨੂੰ ਹੋਰ ਆਸਾਨ ਬਣਾਉਂਦਿਆਂ ਡਿਜੀਟਲ ਪੰਜਾਬ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ, ਸਮੁੱਚੀਆਂ ਨਾਗਰਿਕ ਸੇਵਾਵਾਂ ਲਈ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਵੱਲੋਂ ਕੀਤੀ ਜਾਣ ਵਾਲੀ ਭੌਤਿਕ ਤਸਦੀਕ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ...