ਕੱਲ੍ਹ ਸਵੇਰੇ ਜੰਮੂ ਵਿੱਚ ਸ਼ੁਰੂ ਹੋਵੇਗਾ ਤਿੰਨ ਰੋਜ਼ਾ ਸਾਲਾਨਾ ਕੇਂਦਰੀ ਗੁਰਮਤਿ ਸਮਾਗਮ
ਜੰਮੂ: ਸਿੱਖ ਮਿਸ਼ਨਰੀ ਕਾਲਜ (ਰਜਿ.), ਲੁਧਿਆਣਾ ਵੱਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ, ਗੁਰੂ ਨਾਨਕ ਨਗਰ, ਜੰਮੂ ਦੇ ਸਹਿਯੋਗ ਨਾਲ 9, 10 ਅਤੇ 11 ਅਕਤੂਬਰ 2026 ਨੂੰ ਸਾਲਾਨਾ ਕੇਂਦਰੀ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।
ਇਹ ਸਮਾਗਮ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਹੋਵੇਗਾ।
ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਵਿਦਵਾਨ, ਕਥਾਵਾਚਕ ਅਤੇ ਕੀਰਤਨੀ ਜਥੇ ਹਾਜ਼ਰੀ ਭਰਨਗੇ।