ਹਲਕਾ ਘਨੌਰ ਦੇ ਦੋ ਪਿੰਡਾਂ ਵਿੱਚ 20 ਸਤੰਬਰ ਨੂੰ ਲੱਗਣਗੇ ਦਸਤਾਰ ਕੈਂਪ

ਹਲਕਾ ਘਨੌਰ ਦੇ ਦੋ ਪਿੰਡਾਂ ਵਿੱਚ 20 ਸਤੰਬਰ ਨੂੰ ਲੱਗਣਗੇ ਦਸਤਾਰ ਕੈਂਪ

ਰਾਜਪੁਰਾ, 19 ਸਤੰਬਰ: (ਰਾਜੇਸ਼ ਡਾਹਰਾ ) ਹਲਕਾ ਘਨੌਰ ਦੇ ਪਿੰਡਾਂ ਵਿੱਚ ਨੌਜਵਾਨਾਂ ਅਤੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦੇਣ ਅਤੇ ਸਿੱਖੀ ਨਾਲ ਜੋੜਨ ਦੇ ਉਦੇਸ਼ ਨਾਲ 20 ਸਤੰਬਰ, ਦਿਨ ਐਤਵਾਰ ਨੂੰ ਦੋ ਪਿੰਡਾਂ ਵਿੱਚ ਦਸਤਾਰ ਕੈਂਪ ਲਗਾਏ ਜਾ ਰਹੇ ਹਨ।
 

ਇਹ ਦਸਤਾਰ ਕੈਂਪ ਪਿੰਡ ਮਦਨਪੁਰ ਚਲਹੇੜੀ ਅਤੇ ਮੰਡੌਲੀ ਵਿਖੇ ਲਗਾਏ ਜਾਣਗੇ। ਕੈਂਪ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ। ਇਸ ਮੌਕੇ ਨੌਜਵਾਨਾਂ ਅਤੇ ਬੱਚਿਆਂ ਨੂੰ ਦਸਤਾਰ ਬੰਨ੍ਹਣ ਦੀ ਸਿਖਲਾਈ ਦੇ ਨਾਲ-ਨਾਲ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇਗਾ।
 

ਹਲਕਾ ਘਨੌਰ ਦੇ ਮੁੱਖ ਸੇਵਾਦਾਰ ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਨੇੜਲੇ ਪਿੰਡਾਂ ਦੇ ਆਗੂ ਸਾਹਿਬਾਨ ਅਤੇ ਸੰਗਤਾਂ ਨੂੰ ਇਨ੍ਹਾਂ ਦਸਤਾਰ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।
 

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਬਖ਼ਸ਼ੀ ਦਸਤਾਰ ਦੀ ਮਹੱਤਤਾ ਨਾਲ ਜੋੜਨਾ ਅਤੇ ਸਿੱਖੀ ਸਰੂਪ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਨੇੜਲੇ ਪਿੰਡਾਂ ਦੇ ਆਗੂ ਸਾਹਿਬਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਦਸਤਾਰ ਕੈਂਪਾਂ ਵਿੱਚ ਜ਼ਰੂਰ ਸ਼ਮੂਲੀਅਤ ਕਰਨ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਵੀ ਨਾਲ ਲੈ ਕੇ ਆਉਣ