Punjab Infoline

ਪੰਜਾਬੀ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ- ਲੋਕਾਂ ਦੀ ਆਵਾਜ਼ ਲਗਾਤਾਰ ਉਠਾਵਾਂਗਾ

03 Oct, 2026 09:18 AM

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਸਮੇਤ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ।

ਦੱਸ ਦਈਏ ਕਿ ਕਾਂਗਰਸ ਨੇ 2 ਅਕਤੂਬਰ ਨੂੰ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਪਰਗਟ ਸਿੰਘ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਲਗਨ ਤੇ ਵਚਨਬੱਧਤਾ ਨਾਲ ਕੰਮ ਕਰਨਗੇ।

ਲੋਕਾਂ ਨਾਲ ਸਬੰਧਤ ਹਰ ਮੁੱਦਾ ਉਠਾਉਣ ਦੀ ਗੱਲ

ਪਰਗਟ ਸਿੰਘ ਨੇ ਕਿਹਾ ਕਿ ਉਹ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਤੋਂ ਲੈ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁੱਦਿਆਂ ਤੱਕ ਲੋਕਾਂ ਨਾਲ ਸਬੰਧਤ ਹਰ ਮਸਲੇ ਨੂੰ ਲਗਾਤਾਰ ਉਠਾਉਂਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣ ਅਤੇ ਉਨ੍ਹਾਂ ਦੀਆਂ ਆਸਾਂ-ਉਮੀਦਾਂ ਨੂੰ ਆਵਾਜ਼ ਦੇਣ ਲਈ ਵਚਨਬੱਧ ਹਨ।

Latest News