Punjab Infoline

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਨੂੰ ਸਦਮਾ ਪਿਤਾ ਦਾ ਦੇਹਾਂਤ

04 Feb, 2026 11:52 AM

ਦੋਰਾਹਾ, 04 ਫਰਵਰੀ (ਅਮਰੀਸ਼ ਆਨੰਦ) — ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਪਿੰਡ ਲਾਪਰਾਂ ਨਿਵਾਸੀ ਸ. ਗੁਰਪ੍ਰੀਤ ਸਿੰਘ ਲਾਪਰਾਂ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ. ਦਰਸ਼ਨ ਸਿੰਘ ਨੇ ਕੱਲ੍ਹ ਮਿਤੀ 03 ਫਰਵਰੀ ਨੂੰ ਸ਼ਾਮ 4:50 ਵਜੇ ਅਕਾਲ ਚਲਾਣਾ ਕਰ ਦਿੱਤਾ।ਸ. ਦਰਸ਼ਨ ਸਿੰਘ ਇੱਕ ਧਾਰਮਿਕ, ਸਾਫ਼-ਸੁਥਰੀ ਸੋਚ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੀ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਸਿਰਫ਼ ਪਰਿਵਾਰਕ ਮੰਡਲ ਵਿੱਚ, ਸਗੋਂ ਪਿੰਡ ਲਾਪਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਗਹਿਰੇ ਦੁੱਖ ਦੀ ਲਹਿਰ ਫੈਲ ਗਈ ਹੈ।ਮਰਹੂਮ ਦਾ ਅੰਤਿਮ ਸੰਸਕਾਰ ਅੱਜ ਮਿਤੀ 04 ਫਰਵਰੀ  ਨੂੰ ਦੁਪਹਿਰ ਕਰੀਬ 1:00 ਵਜੇ ਪਿੰਡ ਲਾਪਰਾਂ ਵਿਖੇ ਧਾਰਮਿਕ ਮਰਿਆਦਾਵਾਂ ਅਨੁਸਾਰ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ, ਸਨਮਾਨਿਤ ਸਖ਼ਸ਼ੀਅਤਾਂ ਅਤੇ ਇਲਾਕੇ ਦੇ ਨਿਵਾਸੀਆਂ ਵੱਲੋਂ ਸ਼ਿਰਕਤ ਕਰਨ ਦੀ ਸੰਭਾਵਨਾ ਹੈ।ਸ. ਦਰਸ਼ਨ ਸਿੰਘ ਦੇ ਦੇਹਾਂਤ ’ਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ। ਸਭ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਮਰਹੂਮ ਦੀ ਆਤਮਾ ਨੂੰ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਅਪੂਰਣੀ ਘਾਟ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ।

Posted By: Amrish Kumar Anand

Latest News