ਨਿਰਮਲ ਸਿੰਘ ਸੇਖਣ ਮਾਜਰਾ ਦੀ ਅਗਵਾਈ ਹੇਠ 2 ਹਜ਼ਾਰ ਤੋਂ ਵੱਧ ਸੰਗਤਾਂ ਭਾਈ ਅੰਮ੍ਰਿਤਪਾਲ ਸਿੰਘ ਦੇ ਦਰਸ਼ਨਾਂ ਲਈ ਪਹੁੰਚੀਆਂ

ਨਿਰਮਲ ਸਿੰਘ ਸੇਖਣ ਮਾਜਰਾ ਦੀ ਅਗਵਾਈ ਹੇਠ 2 ਹਜ਼ਾਰ ਤੋਂ ਵੱਧ ਸੰਗਤਾਂ ਭਾਈ ਅੰਮ੍ਰਿਤਪਾਲ ਸਿੰਘ ਦੇ ਦਰਸ਼ਨਾਂ ਲਈ ਪਹੁੰਚੀਆਂ

ਰਾਜਪੁਰਾ, 22 ਨਵੰਬਰ (ਰਾਜੇਸ਼ ਡਾਹਰਾ) ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਰਾਜਪੁਰਾ ਸ. ਨਿਰਮਲ ਸਿੰਘ ਸੇਖਣ ਮਾਜਰਾ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਤੋਂ 2 ਹਜ਼ਾਰ ਤੋਂ ਵੱਧ ਸੰਗਤਾਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੀਆਂ। ਇਸ ਮੌਕੇ ਸੰਗਤਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
 

ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨੂੰ ਮਿਲੀ ਪੈਰੋਲ ਦੇ ਮੱਦੇਨਜ਼ਰ ਸ. ਨਿਰਮਲ ਸਿੰਘ ਸੇਖਣ ਮਾਜਰਾ ਆਪਣੇ ਹਲਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਨਾਲ ਲੈ ਕੇ ਪਹੁੰਚੇ। ਇਸ ਦੌਰਾਨ ਸੰਗਤਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਦਰਸ਼ਨ ਕਰਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
 

ਇਸ ਮੌਕੇ ਸ. ਨਿਰਮਲ ਸਿੰਘ ਸੇਖਣ ਮਾਜਰਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨਾਲ ਸੰਗਤਾਂ ਦਾ ਡੂੰਘਾ ਪਿਆਰ ਅਤੇ ਸਤਿਕਾਰ ਹੈ। ਇਸੇ ਭਾਵਨਾ ਤਹਿਤ ਰਾਜਪੁਰਾ ਹਲਕੇ ਤੋਂ 2 ਹਜ਼ਾਰ ਤੋਂ ਵੱਧ ਸੰਗਤਾਂ ਉਨ੍ਹਾਂ ਦੇ ਦਰਸ਼ਨਾਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੀਆਂ।