Punjab Infoline

ਪੰਜਾਬੀ

ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲੇ 'ਚ NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

25 Oct, 2026 08:46 AM

ਪੰਜਾਬ, 25 ਅਕਤੂਬਰ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਵਿੱਚ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ 27 ਅਪ੍ਰੈਲ 2026 ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ ਛੇ ਮੁਲਜ਼ਮਾਂ ਖ਼ਿਲਾਫ਼ ਮੋਹਾਲੀ ਸਥਿਤ ਵਿਸ਼ੇਸ਼ NIA ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਧਮਾਕੇ ਦੌਰਾਨ ਵਿਸਫੋਟਕ ਸਮੱਗਰੀ ਤਿਆਰ ਕਰਦੇ ਸਮੇਂ ਜਗਰੂਪ ਸਿੰਘ ਦੀ ਮੌਤ ਹੋ ਗਈ ਸੀ।

NIA ਵੱਲੋਂ ਚਾਰਜਸ਼ੀਟ ਵਿੱਚ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪ੍ਰਦੀਪ ਸਿੰਘ ਉਰਫ਼ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਮਨਜੀਤ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ।

 

Latest News