ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੇਸ਼ ਹੋਣਗੇ ‘ਆਪ’ ਵਿਧਾਇਕ ਤੇ ਆਗੂ, MLA ਗਿਆਸਪੁਰਾ ਮਾਮਲੇ ’ਚ ਦੇਣਗੇ ਸਪੱਸ਼ਟੀਕਰਨ
ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ ਅੱਜ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਹ ਆਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ, 15 ਅਕਤੂਬਰ ਨੂੰ ਪੰਜਾਬ ਬੰਦ ਹੋਣ ਕਾਰਨ ਪੇਸ਼ੀ ਦੀ ਤਰੀਕ ਬਦਲ ਦਿੱਤੀ ਗਈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ ਨਵੀਂ ਤਰੀਕ ਬਾਰੇ ਪੱਤਰ ਜਾਰੀ ਕੀਤੇ ਗਏ ਸਨ। ਹੁਣ ਉਨ੍ਹਾਂ ਨੂੰ 16 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।