ਗੁਰਮੀਤ ਸਿੰਘ ਵੱਲੋਂ ਧਾਮੀ ਨੂੰ 2 ਦਸੰਬਰ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਦੀ ਅਪੀਲ
- ਪੰਥਕ ਮਸਲੇ ਅਤੇ ਖ਼ਬਰਾਂ
- 18 Feb,2025
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਸਾਬਕਾ ਆਨਰੇਰੀ ਸਕੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ, ਗੁਰਮੀਤ ਸਿੰਘ, ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 2 ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਆਗੇ ਆਉਣ ਦੀ ਅਪੀਲ ਕੀਤੀ ਹੈ।
ਗੁਰਮੀਤ ਸਿੰਘ ਨੇ ਆਪਣੇ ਫੇਸਬੁਕ ਪੋਸਟ ਰਾਹੀਂ ਧਾਮੀ ਨੂੰ ਸੰਦੇਸ਼ ਦਿੰਦਿਆਂ ਲਿਖਿਆ:
“ਧਾਮੀ ਸਾਹਿਬ ਜੀ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ 2 ਦਸੰਬਰ ਨੂੰ ਲਏ ਗਏ ਹੁਕਮਨਾਮੇ ਨੂੰ ਲਾਗੂ ਕਰਵਾਉਣਾ ਆਪ ਦੀ ਬਤੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਮੌਲਿਕ, ਕੌਮੀ ਅਤੇ ਸਵਿਧਾਨਿਕ ਡਿਊਟੀ ਹੈ। ਇਸ ਤੋ ਭੱਜੋ ਨਾ।”
ਇਹ ਪੋਸਟ ਗੁਰਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਨ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਨੂੰ ਹੋਰ ਗਹਿਰਾ ਕਰ ਰਹੀ ਹੈ। ਧਿਆਨਯੋਗ ਹੈ ਕਿ 2 ਦਸੰਬਰ ਦੇ ਹੁਕਮਨਾਮੇ ਦੀ ਪਾਲਣਾ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਨੇਤ੍ਰਤਵ ਵਿਚਕਾਰ ਟਕਰਾਅ ਦੀ ਸਥਿਤੀ ਬਣੀ ਹੋਈ ਹੈ।
Posted By:
Gurjeet Singh
Leave a Reply