Punjab Infoline

ਪੰਜਾਬੀ

ਮਾਲਵਾ ਜੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਭਲਕੇ 25 ਅਕਤੂਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ ਇਕੱਤਰਤਾ

24 Oct, 2026 08:46 PM

ਤਲਵੰਡੀ ਸਾਬੋ, 24 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਹਰ ਹਲਕੇ ਵਿਚ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਭਲਕੇ 25 ਅਕਤੂਬਰ ਨੂੰ ਸਵੇਰੇ 10:00 ਵਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਮਾਲਵਾ ਜੋਨ ਨਾਲ ਸਬੰਧਤ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਲਹਿਰ ਆਰੰਭ ਕੀਤੀ ਗਈ ਹੈ, ਜਿਸ ਸਬੰਧੀ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਰੱਖੀ ਗਈ ਹੈ। ਸ. ਧੰਗੇੜਾ ਨੇ ਕਿਹਾ ਕਿ ਇਸ ਲਹਿਰ ਨੌਜੁਆਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ’ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਨੂੰ ਰੂਪ ਰੇਖਾ ਉਲੀਕੀ ਜਾਵੇਗੀ। ਸ. ਧੰਗੇੜਾ ਨੇ ਮਾਲਵਾ ਜੋਨ ਨਾਲ ਸਬੰਧਤ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨੂੰ ਇਸ ਇਕੱਤਰਤਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

Latest News