Chandigarh Municipal Elections: 'ਆਪ' ਨੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਪੜ੍ਹੋ ਕਿਸ ਨੂੰ ਕਿੱਥੋਂ ਮਿਲੀ ਟਿਕਟ
- ਪੰਜਾਬ
- (Asia/Kolkata)
ਆਮ ਆਦਮੀ ਪਾਰਟੀ (ਆਪ) ਨੇ ਦਸੰਬਰ 2026 ਵਿੱਚ ਹੋਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਚੰਡੀਗੜ੍ਹ 'ਆਪ' ਦੇ ਇੰਚਾਰਜ ਜਰਨੈਲ ਸਿੰਘ ਅਤੇ ਪਾਰਟੀ ਦੇ ਚੰਡੀਗੜ੍ਹ ਪ੍ਰਧਾਨ ਵਿਜੇਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ।
ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਵਾਰਡ ਨੰਬਰ 1 ਤੋਂ ਦੀਦਾਰ ਸਿੰਘ, ਵਾਰਡ ਨੰਬਰ 21 ਤੋਂ ਗੁਰਪ੍ਰੀਤ ਸਿੰਘ ਲਾਡੀ ਅਤੇ ਵਾਰਡ ਨੰਬਰ 22 ਤੋਂ ਅੰਜੂ ਕਤਿਆਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਵਾਰਡ ਨੰਬਰ 23 ਤੋਂ ਓਂਕਾਰ ਸਿੰਘ ਔਲਖ (ਸੰਨੀ), ਵਾਰਡ ਨੰਬਰ 24 ਤੋਂ ਕੁਲਦੀਪ ਕੁਮਾਰ ਅਤੇ ਵਾਰਡ ਨੰਬਰ 25 ਤੋਂ ਰਾਧਿਕਾ ਢੀਂਗਰਾ ਨੂੰ ਟਿਕਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਵਾਰਡ ਨੰਬਰ 27 ਤੋਂ ਅਜੀਤ ਸਿੰਘ ਜੀਂਦ, ਵਾਰਡ ਨੰਬਰ 30 ਤੋਂ ਸਤਨਾਮ ਕੌਰ ਅਤੇ ਵਾਰਡ ਨੰਬਰ 32 ਤੋਂ ਐਡਵੋਕੇਟ ਅਰੁਣ ਪ੍ਰਭਾ ਕੁਰਚਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਦਸੰਬਰ ਵਿੱਚ ਸਾਰੇ 35 ਵਾਰਡਾਂ ’ਤੇ ਹੋਣਗੀਆਂ ਚੋਣਾਂ
ਜ਼ਿਕਰਯੋਗ ਹੈ ਕਿ ਦਸੰਬਰ 2026 ਵਿੱਚ ਚੰਡੀਗੜ੍ਹ ਨਗਰ ਨਿਗਮ ਦੇ ਸਾਰੇ 35 ਵਾਰਡਾਂ ਲਈ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਨੇ ਇਨ੍ਹਾਂ ਚੋਣਾਂ ਲਈ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।
ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ।