ਪੰਜਾਬ ਵਿੱਚ 26 ਅਕਤੂਬਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਵਿੱਚ 26 ਅਕਤੂਬਰ, ਦਿਨ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਦੇ ਮੌਕੇ ’ਤੇ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਤਿਉਹਾਰਾਂ ਦੇ ਸੀਜ਼ਨ ਦੌਰਾਨ ਇਸ ਛੁੱਟੀ ਨਾਲ ਲੋਕਾਂ ਨੂੰ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾਉਣ ਅਤੇ ਹੋਰ ਕੰਮਾਂ ਦੀ ਯੋਜਨਾ ਬਣਾਉਣ ਦਾ ਮੌਕਾ ਮਿਲੇਗਾ।
27 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ 27 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਰਹੇਗੀ।