ਗੁਰਦੁਆਰਾ ਸਾਹਿਬ 'ਚ ਭੰਨਤੋੜ ਦਾ ਮਾਮਲਾ, ਮੁੱਖ ਪ੍ਰਬੰਧਕ ਹਿਰਾਸਤ 'ਚ; SGPC ਨੇ Rajasthan Police ਦੀ ਕੀਤੀ ਨਿੰਦਾ
- ਪੰਜਾਬ
- (Asia/Kolkata)
ਲੰਗਰਾਂ ਦੀ ਬੇਅਦਬੀ ਅਤੇ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਸਮੇਤ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਦਾ ਦੋਸ਼
Rajasthan Police ਵੱਲੋਂ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਅਤੇ ਭੰਨਤੋੜ ਕਰਨ ਦੀ ਘਟਨਾ ਦੀ SGPC ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ Rajasthan Police ਵੱਲੋਂ ਲੰਗਰਾਂ ਦੀ ਬੇਅਦਬੀ ਕਰਨ ਅਤੇ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਸਮੇਤ ਹੋਰ ਸ਼ਹੀਦ ਸਿੰਘਾਂ ਦੇ ਪੋਸਟਰ ਪਾੜਨ ਦੀ ਨਿੰਦਾ ਕੀਤੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੇ ਨਾਲ ਹੀ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਜਾਣਕਾਰੀ ਅਨੁਸਾਰ, ਘਟਨਾ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। SGPC ਵੱਲੋਂ ਇਸ ਘਟਨਾ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕੀਤੀ ਗਈ ਹੈ।