ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
ਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਿਆਸਪੁਰਾ ਨਾਲ ਕੋਈ ਵੀ ਸਮਾਜਿਕ ਜਾਂ ਨਿੱਜੀ ਸਬੰਧ ਨਾ ਰੱਖੇ।
ਇਹ ਫੈਸਲਾ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਗਿਆਸਪੁਰਾ ’ਤੇ ਕੀ ਹਨ ਦੋਸ਼?
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ, ਮਨਵਿੰਦਰ ਸਿੰਘ ਗਿਆਸਪੁਰਾ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ’ਤੇ ਜਾਤੀ-ਆਧਾਰਿਤ ਵਿਤਕਰੇ ਦੇ ਝੂਠੇ ਦੋਸ਼ ਲਗਾਏ ਅਤੇ ਸਿੱਖ ਸੰਸਥਾਵਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ।
```