Punjab Infoline

ਪੰਜਾਬੀ

ਅੰਮ੍ਰਿਤਸਰ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਤੋਂ ਬਾਅਦ ਬੱਚਿਆਂ ਨੂੰ ਭੇਜਿਆ ਘਰ

30 Sep, 2026 12:47 PM

ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਸ਼ਾਮਲ ਹਨ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜਿਆ ਹੋਇਆ ਹੈ। ਮੰਗਲਵਾਰ ਨੂੰ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਜਦੋਂ ਸਕੂਲ ਪ੍ਰਬੰਧਨ ਨੂੰ ਇਸ ਧਮਕੀ ਦਾ ਪਤਾ ਲੱਗਿਆ ਤਾਂ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਧਮਕੀ ਭਰੀ ਈਮੇਲ ਦੀ ਪ੍ਰਮਾਣਿਕਤਾ ਅਤੇ ਇਸ ਦੇ ਭੇਜਣ ਵਾਲੇ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਤੱਕ ਸਕੂਲਾਂ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

Latest News