ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

(ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਨਮਾਨ ਪੱਤਰਾਂ ਨਾਲ ਕੀਤਾ ਸਨਮਾਨਿਤ)

ਤਲਵੰਡੀ ਸਾਬੋ 26 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਸੀਡੀਪੀਓ ਮੈਡਮ ਜੋਤੀ ਕਾਲੜਾ ਨੇ ਸਥਾਨਕ ਯਾਦਵਿੰਦਰਾ ਇੰਜੀਨੀਅਰਿੰਗ ਕਾਲਜ ਦੇ ਹਾਲ ਵਿੱਚ ਹੋਏ ਇੱਕ ਸਮਾਗਮ ਦੌਰਾਨ ਜਿੱਥੇ ਮਾਵਾਂ^ਧੀਆਂ ਸਤਿਕਾਰਯੋਗ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਉੱਥੇ ਬਲਾਕ ਤਲਵੰਡੀ ਸਾਬੋ ਦੇ ਵੱਖ^ਵੱਖ ਪਿੰਡਾਂ ਵਿੱਚ ਨਵ ਨਿਯੁਕਤ 12 ਆਂਗਣਵਾੜੀ ਵਰਕਰਾਂ ਅਤੇ 26 ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਲਕੇ ਦੀਆਂ ਔਰਤਾਂ ਦੇ ਫਾਰਮ ਆਨਲਾਈਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਵੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਸਨਮਾਨ ਪੱਤਰ ਵੰਡੇ। ਦੂਜੇ ਪਾਸੇ ਨਵ ਨਿਯੁਕਤ ਆਂਗਣਵਾੜੀ ਵਰਕਰਾਂ ਗੁਰਪ੍ਰੀਤ ਕੌਰ ਗੋਲੇਵਾਲਾ, ਮਨਪ੍ਰੀਤ ਕੌਰ ਬਹਿਮਣ ਕੌਰ ਸਿੰਘ, ਸਮੀਨਾ ਨਥੇਹਾ, ਸ਼ੁਵਿੰਦਰਜੀਤ ਕੌਰ ਜੱਜਲ, ਲਵਪ੍ਰੀਤ ਕੌਰ ਕਲਾਲਵਾਲਾ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸਰਕਲ ਸੁਪਰਵਾਈਜ਼ਰ ਪਰਮਪਾਲ ਕੌਰ, ਸੁਖਪਾਲ ਕੌਰ, ਅਮਨਦੀਪ ਕੌਰ, ਸਿਮਰਜੀਤ ਕੌਰ, ਮਨਵੀਨ ਕੌਰ, ਘਣਸ਼ਾਮ ਸ਼ਰਮਾ ਸੀਨੀ. ਸਹਾਇਕ, ਕਮਲਜੀਤ ਸਿੰਘ ਕਲਰਕ ਸਮੇਤ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੌਜੂਦ ਸਨ।