Punjab Infoline

ਪੰਜਾਬੀ

GNDU ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ 6 ਦਸੰਬਰ

27 Nov, 2026 06:21 PM

ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU), ਅੰਮ੍ਰਿਤਸਰ ਵੱਲੋਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਨੇ ਇਹ ਫ਼ੈਸਲਾ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਲਿਆ ਹੈ।

ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਇਹ ਫ਼ੈਸਲਾ ਯੂਨੀਵਰਸਿਟੀ ਨਾਲ ਸਬੰਧਤ ਮਾਨਤਾ ਪ੍ਰਾਪਤ ਕਾਲਜਾਂ, ਕਾਂਸਟੀਚੂਐਂਟ ਸੰਸਥਾਵਾਂ, ਐਸੋਸੀਏਟ ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਲਿਆ ਗਿਆ ਹੈ।

ਹੁਣ 6 ਦਸੰਬਰ ਨੂੰ ਹੋਣਗੀਆਂ ਪ੍ਰੀਖਿਆਵਾਂ

ਯੂਨੀਵਰਸਿਟੀ ਵੱਲੋਂ ਜਾਰੀ ਸੂਚਨਾ ਅਨੁਸਾਰ, ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਦੀ ਨਵੀਂ ਮਿਤੀ 6 ਦਸੰਬਰ ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਅਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਵੀ ਉਪਲਬਧ ਹੋਵੇਗੀ।

Latest News