ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮਜ਼ ਦਾ ਅਚਨਚੇਤ ਨਿਰੀਖਣ
- ਪੰਜਾਬ
- 23 Feb,2021
ਰਾਜਪੁਰਾ/ਪਟਿਆਲਾ, 23 ਫਰਵਰੀ (ਪੀ ਐੱਸ ਗਰੇਵਾਲ)- ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਜਿੰਦਰ ਅਗਰਵਾਲ ਨੇ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਅਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਮੌਜੂਦ ਸਨ।ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਆਸ਼ਰਮਾਂ ਵਿੱਚ ਰਹਿ ਰਹੇ ਬੱਚਿਆਂ ਪਾਸੋਂ ਉਨ੍ਹਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਵੀ ਮੁਸ਼ਕਲ ਸਬੰਧੀ ਉਨ੍ਹਾਂ ਨਾਲ ਖੁੱਲਕੇ ਗੱਲਬਾਤ ਕੀਤੀ। ਸ੍ਰੀ ਅਗਰਵਾਲ ਨੇ ਚਿਲਡਰਨ ਹੋਮਜ਼ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਕੀਤੀ ਜਾਵੇ।ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖਧਾਰਾ ਨਾਲ ਜੋੜਨ ਦੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ।
Posted By:
Parminder Pal Singh