Punjab Infoline

ਪੰਜਾਬੀ

ਸਿੱਖ ਮਿਸ਼ਨਰੀ ਕਾਲਜ ਨੇ ਧਾਰਮਿਕ ਪ੍ਰੀਖਿਆ ਲਈ ਸੇਵਾਦਾਰਾਂ, ਸਕੂਲਾਂ ਤੇ ਵਿਦਿਆਰਥੀਆਂ ਦਾ ਕੀਤਾ ਧੰਨਵਾਦ

31 Oct, 2026 04:15 PM

ਲੁਧਿਆਣਾ: ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਸੇਵਾਦਾਰਾਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਤਾ-ਪਿਤਾ ਦਾ ਧੰਨਵਾਦ ਕੀਤਾ ਗਿਆ ਹੈ।

ਕਾਲਜ ਵੱਲੋਂ ਗੁਰਮਤਿ ਦੇ ਪ੍ਰਚਾਰ-ਪਸਾਰ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਬਾਣੀ ਤੇ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਇਹ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ 1400 ਤੋਂ ਵੱਧ ਸਕੂਲਾਂ ਦੇ 90 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

ਸਿੱਖ ਮਿਸ਼ਨਰੀ ਕਾਲਜ ਨੇ ਕਿਹਾ ਕਿ ਇਸ ਉਪਰਾਲੇ ਨੂੰ ਸਫ਼ਲ ਬਣਾਉਣ ਲਈ ਹਜ਼ਾਰਾਂ ਮਿਸ਼ਨਰੀ ਵੀਰਾਂ-ਭੈਣਾਂ ਨੇ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾਈਆਂ। ਸਕੂਲਾਂ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਵੀ ਪੂਰਾ ਸਹਿਯੋਗ ਦਿੱਤਾ।

ਕਾਲਜ ਵੱਲੋਂ ਸਾਰੇ ਸੇਵਾਦਾਰ ਵੀਰਾਂ-ਭੈਣਾਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Latest News