ਏਸ਼ਿਆਈ ਖੇਡਾਂ ’ਚ ਭਾਰਤ ਨੂੰ ਸੋਨ ਤਮਗਾ ਦਿਵਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਦੇਵੇਗੀ ਇੱਕ ਕਰੋੜ ਰੁਪਏ
ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਮਗਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
CM ਭਗਵੰਤ ਮਾਨ ਨੇ ਹਰਮਨਪ੍ਰੀਤ ਕੌਰ ਨੂੰ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਦੀ ਧੀ ਅਤੇ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ’ਤੇ ਬੇਹੱਦ ਮਾਣ ਹੈ।
ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਸ ਸੋਨ ਤਮਗਾ ਜਿੱਤ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਰਮਨਪ੍ਰੀਤ ਕੌਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
Posted By: Punjab Infoline Bureau