Punjab Infoline

ਪੰਜਾਬੀ

PM Modi: ਪ੍ਰਧਾਨ ਮੰਤਰੀ ਮੋਦੀ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

17 Nov, 2026 04:26 PM

PM Modi Manila Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਸਥਿਤ 100 ਸਾਲ ਤੋਂ ਵੱਧ ਪੁਰਾਣੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਨੀਂਹ ਪੱਥਰ ਵੀ ਰੱਖਿਆ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰਾਚੀਨ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਸੁਭਾਗ ਪ੍ਰਾਪਤ ਹੋਇਆ ਹੈ।

ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਖਾਲਸਾ ਦੀਵਾਨ ਮਨੀਲਾ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਸਾਹਿਬ ਹੈ। ਇਹ ਗੁਰਦੁਆਰਾ ਪਿਛਲੇ 100 ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤ ਅਤੇ ਫਿਲੀਪੀਨਜ਼ ਵਿਚਕਾਰ ਦੋਸਤੀ ਅਤੇ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

Latest News