Punjab Infoline

ਪੰਜਾਬੀ

ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਹੋਟਲ ਦੇ ਬਾਹਰ ਫਾਇਰਿੰਗ, ਦੋ ਨੌਜਵਾਨਾਂ ਨੇ ਹਵਾ ’ਚ ਚਲਾਈਆਂ ਗੋਲੀਆਂ

24 Nov, 2026 05:05 PM

ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਸਥਿਤ ਇੱਕ ਨਿੱਜੀ ਹੋਟਲ ਦੇ ਬਾਹਰ ਦੋ ਨੌਜਵਾਨਾਂ ਵੱਲੋਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਗੁਰਦਾਸਪੁਰ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ, ਦੋ ਨੌਜਵਾਨ ਹੋਟਲ ਤੋਂ ਬਾਹਰ ਆਏ ਅਤੇ ਉਨ੍ਹਾਂ ਨੇ ਹਵਾ ਵਿੱਚ ਦੋ ਫਾਇਰ ਕੀਤੇ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੌਰਾਨ ਨੇੜਲੀ ਇੱਕ ਦੁਕਾਨ ਦੇ ਦੁਕਾਨਦਾਰ ਨੇ ਪੁਲਿਸ ਕੰਟਰੋਲ ਰੂਮ ਨੂੰ ਫੋਨ ਕਰਕੇ ਘਟਨਾ ਦੀ ਸੂਚਨਾ ਦਿੱਤੀ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਫਾਇਰਿੰਗ ਕਰਨ ਵਾਲੇ ਨੌਜਵਾਨ ਕੌਣ ਸਨ ਅਤੇ ਉਨ੍ਹਾਂ ਕੋਲ ਹਥਿਆਰ ਕਿੱਥੋਂ ਆਇਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News