Punjab Infoline

ਪੰਜਾਬੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨਾਲ ਅੱਜ ਮੀਟਿੰਗ ਕਰੇਗੀ ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ

23 Nov, 2026 10:26 AM

ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨਾਲ ਅਹਿਮ ਮੀਟਿੰਗ ਕਰੇਗੀ। ਇਹ ਮੀਟਿੰਗ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ।

ਮੀਟਿੰਗ ਦੌਰਾਨ ਐਕਟ ਨਾਲ ਜੁੜੇ ਕਾਨੂੰਨੀ, ਸੰਵਿਧਾਨਕ ਅਤੇ ਮਰਯਾਦਾ ਸਬੰਧੀ ਪਹਿਲੂਆਂ ’ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਐਕਟ ਵਿੱਚ ਲੋੜੀਂਦੀਆਂ ਸੋਧਾਂ ਬਾਰੇ ਵੀ ਵਿਚਾਰ-ਵਟਾਂਦਰਾ ਹੋਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 18 ਨਵੰਬਰ ਨੂੰ ਸੱਦੀ ਗਈ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਸ਼ਾਮਲ ਨਹੀਂ ਹੋਈ ਸੀ। ਮਾਹਰ ਕਮੇਟੀ ਨੇ 14 ਨਵੰਬਰ ਨੂੰ ਪੱਤਰ ਭੇਜ ਕੇ ਸਰਕਾਰ ਤੋਂ ਦੋ ਨੁਕਤਿਆਂ ਬਾਰੇ ਸਪੱਸ਼ਟੀਕਰਨ ਅਤੇ ਲਿਖਤੀ ਜਾਣਕਾਰੀ ਮੰਗੀ ਸੀ।

Latest News