Punjab Infoline

ਪੰਜਾਬੀ

ਪਰਮਿੰਦਰ ਸਿੰਘ ਝੋਟਾ ਕਤਲ ਮਾਮਲਾ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

14 Oct, 2026 08:48 AM

ਮਾਨਸਾ: ਨਸ਼ਾ-ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਸਵੇਰੇ ਮਾਨਸਾ ਵਿੱਚ ਫੇਸਬੁੱਕ ਲਾਈਵ ਦੌਰਾਨ ਝੋਟਾ ਨੂੰ ਗੋਲੀਆਂ ਮਾਰਨ ਤੋਂ ਬਾਅਦ ਮੁਲਜ਼ਮ ਆਪਣੀ ਦੁਕਾਨ ਬੰਦ ਕਰਕੇ ਫ਼ਰਾਰ ਹੋ ਗਿਆ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਪੁਲਿਸ ਅਨੁਸਾਰ, ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਲਾਇਸੈਂਸੀ ਪਿਸਤੌਲ ਮਿਲਣ ਦੇ ਮਾਮਲੇ ਦੀ ਵੀ ਜਾਂਚ ਕਰੇਗੀ।

Latest News