Punjab Infoline

ਪੰਜਾਬੀ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੰਡਿਆਲੀ ’ਚ ਕੀਤਾ ਘਰ-ਘਰ ਸੰਪਰਕ

22 Sep, 2026 04:50 PM

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਮਿਲ ਰਹੇ ਆਰਥਿਕ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਨਾਲ ਹੋਏ ਆਰਥਿਕ ਫ਼ਾਇਦਿਆਂ ਬਾਰੇ ਜਾਣੂ ਕਰਵਾਉਣਾ ਹੈ।

ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਵੀ ਸੁਣੇ

ਘਰ-ਘਰ ਸੰਪਰਕ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਯੋਗ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਆਰਥਿਕ ਰਾਹਤਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਸਰਕਾਰ ਦੀਆਂ ਸਕੀਮਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਲੋਕਾਂ ਨੂੰ ਸਿੱਧੀ ਜਾਣਕਾਰੀ ਮਿਲਦੀ ਹੈ।

Posted By: Punjab Infoline Bureau

Latest News