ਅਮਿਤ ਸ਼ਾਹ ਦੇ ਜਲੰਧਰ ਦੌਰੇ ਨੂੰ ਲੈ ਕੇ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ਸਮੇਤ ਏਅਰਕ੍ਰਾਫਟ ’ਤੇ ਪਾਬੰਦੀ
- ਰਾਸ਼ਟਰੀ
- (Asia/Kolkata)
ਜਲੰਧਰ: ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿੱਚ ਅੱਜ ‘ਨੋ ਫਲਾਇੰਗ ਜ਼ੋਨ’ ਲਾਗੂ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ।
ਹੁਕਮ ਅਨੁਸਾਰ 30 ਸਤੰਬਰ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਸਿਵਲ ਰਿਮੋਟ ਪਾਇਲਟ ਏਅਰਕ੍ਰਾਫਟ ਸਿਸਟਮ (RPAS), ਡਰੋਨ, ਹੈਲੀਕਾਪਟਰ ਜਾਂ ਹੋਰ ਕਿਸੇ ਵੀ ਕਿਸਮ ਦੇ ਏਅਰਕ੍ਰਾਫਟ ਨੂੰ ਉਡਾਉਣ ’ਤੇ ਪਾਬੰਦੀ ਰਹੇਗੀ।
VIP ਹੈਲੀਕਾਪਟਰ ਅਤੇ ਏਅਰਕ੍ਰਾਫਟ ’ਤੇ ਲਾਗੂ ਨਹੀਂ ਹੋਵੇਗੀ ਪਾਬੰਦੀ
ਜਾਰੀ ਕੀਤੇ ਗਏ ਹੁਕਮ ਅਨੁਸਾਰ ਇਹ ਪਾਬੰਦੀ ਗ੍ਰਹਿ ਮੰਤਰੀ, ਭਾਰਤ ਸਰਕਾਰ ਦੇ VVIP ਹੈਲੀਕਾਪਟਰ/ਏਅਰਕ੍ਰਾਫਟ ’ਤੇ ਲਾਗੂ ਨਹੀਂ ਹੋਵੇਗੀ।
ਇਹ ਹੁਕਮ 30 ਸਤੰਬਰ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਾਗੂ ਰਹੇਗਾ।