ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ, ਇੱਕ ਜ਼ਖ਼ਮੀ; ਦੋਵੇਂ ਕਾਬੂ

ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ, ਇੱਕ ਜ਼ਖ਼ਮੀ; ਦੋਵੇਂ ਕਾਬੂ

ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ ਦਾ ਅੱਜ ਸਵੇਰੇ ਬਰਨਾਲਾ ਪੁਲੀਸ ਨਾਲ ਮੁਕਾਬਲਾ ਹੋ ਗਿਆ। ਇਹ ਮੁਕਾਬਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਂ ਕਲਾਂ ਤੋਂ ਧੂੜਕੋਟ/ਪੁਲਾੜਾ ਲਿੰਕ ਰੋਡ ’ਤੇ ਹੋਇਆ।

ਪੁਲੀਸ ਪਾਰਟੀ ਦੀ ਅਗਵਾਈ ਸੀ.ਆਈ.ਏ. ਸਟਾਫ਼ ਹੰਢਿਆਇਆ ਦੇ ਇੰਚਾਰਜ ਬਲਜੀਤ ਸਿੰਘ ਚੀਮਾ ਕਰ ਰਹੇ ਸਨ। ਮੁਕਾਬਲੇ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਮੌਕੇ ’ਤੇ ਪੁਲੀਸ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ।

ਜ਼ਿਕਰਯੋਗ ਹੈ ਕਿ ਬਰਨਾਲਾ ਪੁਲੀਸ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਵਿਅਕਤੀਆਂ ਦੀ ਤਲਾਸ਼ ਕਰ ਰਹੀ ਸੀ। ਗੁਲਾਬ ਸਿੱਧੂ ਦੇ ਘਰ ’ਤੇ ਹੋਈ ਫਾਇਰਿੰਗ ਦੌਰਾਨ ਹਮਲਾਵਰਾਂ ਵੱਲੋਂ 7-8 ਗੋਲੀਆਂ ਚਲਾਉਣ ਦੀ ਗੱਲ ਸਾਹਮਣੇ ਆਈ ਸੀ।

ਇਸ ਮਾਮਲੇ ਸਬੰਧੀ ਡੀ.ਆਈ.ਜੀ. ਪਟਿਆਲਾ ਰੇਂਜ ਵੱਲੋਂ ਅੱਜ ਦੁਪਹਿਰ 1 ਵਜੇ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ, ਜਿਸ ਵਿੱਚ ਪੁਲੀਸ ਵੱਲੋਂ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੱਤੀ ਜਾਵੇਗੀ।